ਨਸ਼ੀਲੇ ਪਦਾਰਥਾਂ ਸਣੇ 9 ਗ੍ਰਿਫ਼ਤਾਰ
ਨਸ਼ੀਲੇ ਪਦਾਰਥਾਂ ਸਣੇ 9 ਗ੍ਰਿਫ਼ਤਾਰ
Publish Date: Mon, 23 Feb 2026 04:55 PM (IST)
Updated Date: Tue, 24 Feb 2026 04:04 AM (IST)
ਵਰਿੰਦਰ ਸਿੰਘ, ਪੰਜਾਬੀ ਜਾਗਰਣ, ਧੂਰੀ : ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਚਲਾਈ ਗਈ ਵਿਸ਼ੇਸ਼ ਮੁਹਿੰਮ ਵਿਚ ਵੱਡੀ ਸਫਲਤਾ ਹਾਸਿਲ ਕੀਤੀ ਗਈ ਹੈ। ਐੱਸਐੱਸਪੀ ਸੰਗਰੂਰ ਸਰਤਾਜ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ’ਤੇ 16 ਫਰਵਰੀ ਤੋਂ 22 ਫਰਵਰੀ ਤਕ ਚਲਾਈ ਗਈ ਮੁਹਿੰਮ ਦੌਰਾਨ ਨਸ਼ਾ ਤਸਕਰਾਂ ਤੇ ਨਸ਼ਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ। ਪੁਲਿਸ ਨੇ ਇਸ ਮੁਹਿੰਮ ਦੌਰਾਨ 37 ਗ੍ਰਾਮ ਹੈਰੋਇਨ, 14 ਕਿੱਲੋ ਭੁੱਕੀ ਤੇ 125 ਗ੍ਰਾਮ ਹੋਰ ਨਸ਼ੀਲਾ ਸਾਮਾਨ ਬਰਾਮਦ ਕੀਤਾ। ਇਸ ਦੇ ਨਾਲ ਹੀ 9 ਵਿਅਕਤੀਆਂ ਨੂੰ ਓਟ ਐਕਟ ਦੇ ਤਹਿਤ ਗ੍ਰਿਫ਼ਤਾਰ ਕਰ ਕੇ ਨਸ਼ਾ ਮੁਕਤੀ ਕੇਂਦਰਾਂ ਵਿਚ ਭੇਜਿਆ ਗਿਆ। ਐੱਸਐੱਸਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਖ਼ਿਲਾਫ਼” ਮੁਹਿੰਮ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਰਹੇਗੀ ਤੇ ਕਿਸੇ ਵੀ ਤਰ੍ਹਾਂ ਦੇ ਨਸ਼ਾ ਤਸਕਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ।