9 ਮੁਕੱਦਮੇ ਦਰਜ, 15 ਵਿਅਕਤੀ ਗ੍ਰਿਫ਼ਤਾਰ
9 ਮੁਕੱਦਮੇ ਦਰਜ, 15 ਵਿਅਕਤੀ ਗ੍ਰਿਫਤਾਰ
Publish Date: Fri, 24 Apr 2026 04:23 PM (IST)
Updated Date: Sat, 25 Apr 2026 04:02 AM (IST)

ਗੁਰਜੀਤ ਸਿੰਘ ਧੌਂਸੀ, ਪੰਜਾਬੀ ਜਾਗਰਣ, ਦਿੜ੍ਹਬਾ : ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ ਤੇ ਪਿੰਡਾਂ ਦੇ ਪਹਿਰੇਦਾਰ ਚਲਾਈ ਗਈ ਮੁਹਿੰਮ ਦੌਰਾਨ ਕਾਰਵਾਈ ਕਰਦੇ ਹੋਏ 17 ਤੋ 23 ਅਪ੍ਰੈਲ ਤੱਕ ਐੱਨਡੀਪੀਐੱਸ ਐਕਟ ਤਹਿਤ 9 ਮੁੱਕਦਮੇ ਦਰਜ ਰਜਿਸਟਰ ਕਰ ਕੇ 15 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਤੇ ਇਨ੍ਹਾਂ ਵੱਖ-ਵੱਖ ਮੁੱਕਦਮਿਆਂ ’ਚ 228 ਨਸ਼ੀਲੀਆਂ ਗੋਲੀਆਂ ਤੇ 24 ਗ੍ਰਾਮ ਹੈਰੋਇਨ ਬਰਾਮਦ ਕਰਵਾਈ ਗਈ ਹੈ ਅਤੇ 5 ਵਿਅਕਤੀਆਂ ਦੀ ਓਟ ਸੈਟਰ ਵਿੱਚ ਰਜਿਸਟਰੇਸ਼ਨ ਕਰਵਾਕੇ ਦਵਾਈ ਦਿਵਾਈ ਗਈ ਹੈ। ਪੁਲਿਸ ਵੱਲੋਂ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਹੀਕਲਾਂ ਦੇ ਵੱਖ-ਵੱਖ ਜੁਰਮਾਂ ਤਹਿਤ 105 ਟ੍ਰੈਫਿਕ ਚਲਾਨ ਕੀਤੇ ਗਏ ਤੇ ਅਮਨ ਕਾਨੂੰਨ ’ਚ ਖਲਲ ਪਾਉਣ ਵਾਲੇ 18 ਵਿਅਕਤੀਆਂ ਖ਼ਿਲਾਫ਼ ਰੋਕੂ ਕਾਰਵਾਈ ਕੀਤੀ ਗਈ। ਇਲਾਕਾ ’ਚ ਆਮ ਪਬਲਿਕ ਦੀ ਸੁਰੱਖਿਆ ਦੇ ਮੱਦੇ ਨਜ਼ਰ ਦਿਨ-ਰਾਤ ਸਮੇਂ ਨਾਕਾਬੰਦੀ ਤੇ ਪੈਟਰੋਲਿੰਗ ਦੌਰਾਨ 60 ਸ਼ੱਕੀ ਵਿਅਕਤੀਆਂ ਖ਼ਿਲਾਫ਼ 172 ਬੀਐੱਨਐੱਸਐੱਸ ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਆਮ ਪਬਲਿਕ ਨੂੰ ਨਸ਼ੇ ਦਾ ਧੰਦਾਂ ਕਰਨ ਵਾਲੇ ਸਮੱਗਲਰਾਂ ਸਬੰਧੀ ਪੁਲਿਸ ਨੂੰ ਇਤਲਾਹ ਦੇਣ ਲਈ ਪ੍ਰੇਰਿਤ ਕੀਤਾ ਗਿਆ ਹੈ ਤਾਂ ਜੋ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖ਼ਤਮ ਕੀਤਾ ਜਾ ਸਕੇ। ਨਸ਼ੇ ਦਾ ਧੰਦਾ ਕਰਨ ਵਾਲੇ ਤੇ ਮਾੜੇ ਅਨਸਰਾਂ ਖ਼ਿਲਾਫ਼ ਕਾਰਵਾਈ ਕਰਦੇ ਹੋਏ ਨਸ਼ਿਆਂ ਦੀ ਰੋਕਥਾਮ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਨਸ਼ਿਆਂ ਖ਼ਿਲਾਫ਼ ਜੰਗ ਜਾਰੀ ਹੈ।