- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
8 ਫੀਸਦੀ ਡੀ.ਏ ਦੇ ਕੇ ਮੁਲਾਜ਼ਮ ਤੇ ਪੈਨਸਨਰਜ ਨਾਲ ਕੀਤਾ ਕੋਝਾ ਮਜਾਕ: ਸੰਧੂ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਖੁਰਾਕ ਸਪਲਾਈ ਯੂਨਿਟ ਪਟਿਆਲਾ ਦੀ ਮਹੀਨਾਵਾਰ ਮੀਟਿੰਗ ਪ੍ਰਧਾਨ ਮੁਖਤਿਆਰ ਸਿੰਘ ਸੰਧੂ ਦੀ ਅਗਵਾਈ ਹੇਠ ਹੋਈ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਚੀਫ ਪੈਟਰਨ ਗੁਰਦੀਪ ਸਿੰਘ, ਚੇਅਰਮੈਨ ਜਗਦੇਵ ਸਿੰਘ ਢੀਂਡਸਾ, ਪ੍ਰਧਾਨ ਮੁਖਤਿਆਰ ਸਿੰਘ ਸੰਧੂ, ਸਕੱਤਰ ਆਰ.ਕੇ. ਸਿੰਗਲਾ, ਸੀਨੀਅਰ ਮੀਤ ਪ੍ਰਧਾਨ ਕੌਸਲ ਰਾਓ ਸਿੰਗਲਾ ਅਤੇ ਵਿਤ ਸਕੱਤਰ ਗੁਰਨਾਮ ਸਿੰਘ ਹਾਜ਼ਰ ਹੋਏ। ਮੀਟਿੰਗ ਦੇ ਸ਼ੁਰੂ ’ਚ ਸਵ. ਬਲਵੀਰ ਸਿੰਘ ਕਲੇਰ ਦੀ ਧਰਮ ਪਤਨੀ ਬੀਬੀ ਗੁਰਜੀਤ ਕੌਰ ਕਲੇਰ ਤੇ ਸਾਬਕਾ ਨਿਰੀਖਕ ਤਾਰਾ ਸਿੰਘ ਦੀ ਹੋਈ ਅਚਾਨਕ ਮੌਤ ਤੇ ਦੋ ਮਿੰਟ ਦਾ ਮੌਨ ਧਾਰ ਕੇ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਵਿਭਾਗ ਦੇ ਸੁਪਰ ਸੀਨੀਅਰ ਸੇਵਾ ਮੁਕਤ ਖੁਰਾਕ ਸਪਲਾਈ ਅਫਸਰ ਸਰੂਪ ਸਿੰਘ ਨੇ ਆਪਣੇ ਸਮੇਂ ਦੀ ਉਚ ਕੋਟੀ ਦੀ ਸਾਹਿਤਕਾਰ ਅੰਮ੍ਰਿਤਾ ਪ੍ਰੀਤਮ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਸੰਧੂ ਨੇ ਮੀਟਿੰਗ ’ਚ ਕਿਹਾ ਕਿ ਸੂਬਾ ਸਰਕਾਰ ਡੀਏ ਦੇ ਮਾਮਲੇ ਵਿਚ ਅਦਾਲਤ ਨੂੰ ਕਿਵੇਂ ਗੁਮਰਾਹ ਕਰ ਰਹੀ ਹੈ, ਅਤੇ ਅੱਠ ਲੱਖ ਮੁਲਾਜ਼ਮਾਂ ਤੇ ਪੈਨਸ਼ਨਰਜ਼ ਨੂੰ ਕਿਵੇ ਧੋਖਾ ਦੇ ਰਹੀ ਹੈ। ਇਸ ਦਾ ਝੂਠ ਹਾਈਕੋਰਟ ’ਚ ਫੜਿਆ ਗਿਆ ਹੈ। ਇਸ ਤਰ੍ਹਾਂ ਝੂਠ ਬੋਲਣ ਵਾਲੀ ਸਰਕਾਰ ਨੂੰ ਨੈਤਿਕ ਤੌਰ ’ਤੇ ਸੱਤਾ ਵਿਚ ਰਹਿਣ ਦਾ ਕੋਈ ਅਧਿਕਾਰ ਨਹੀ ਹੈ। ਪ੍ਰਧਾਨ ਨੇ ਕਿਹਾ ਜਿਹੜੀ ਸਰਕਾਰ ਸੰਵਿਧਾਨ ਤੇ ਕਾਨੂੰਨ ਲਾਗੂ ਕਰਵਾਉਣ ਵਾਲੀਆਂ ਅਦਾਲਤਾਂ ਦਾ ਸਤਿਕਾਰ ਨਹੀਂ ਕਰਦੀ ਉਸ ਨੂੰ ਸਤਾ ਵਿਚ ਰਹਿਣ ਦਾ ਕੋਈ ਹੱਕ ਨਹੀ। ਅਦਾਲਤ ਨੂੰ ਗੁਮਰਾਹ ਕਰਨ ਦੇ ਦੋਸ਼ ਵਿਚ ਮੁੱਖ ਸਕੱਤਰ ਕੇ .ਏ.ਪੀ ਸਿਨਹਾ ਵਿਰੁੱਧ ਅਪਰਾਧਿਕ ਮਾਨਹਾਨੀ ਦੀ ਕਾਰਵਾਈ ਕੀਤੀ ਜਾਵੇਗੀ। ਉਥੇ ਨਾਲ ਹੀ ਪੰਜਾਬ ਸਰਕਾਰ ਨੂੰ ਤੁਰੰਤ ਬਰਖਾਸਤ ਕੀਤਾ ਜਾਵੇ ਤਾਂਕਿ ਆਉਣ ਵਾਲੀ ਕੋਈ ਵੀ ਸਰਕਾਰ ਡੀਏ ਦੇ ਮਾਮਲੇ ਸਬੰਧੀ ਅਦਾਲਤ ਨੂੰ ਗੁਮਰਾਹ ਨਾ ਕਰ ਸਕੇ। ਅੰਤ ’ਚ ਪ੍ਰਧਾਨ ਨੇ ਮੀਟਿੰਗ ਵਿਚ ਸ਼ਾਮਲ ਹੋਏ ਸਮੂਹ ਮੈਂਬਰ ਸਾਹਿਬਾਨ ਦਾ ਧੰਨਵਾਦ ਕੀਤਾ।