ਵਿਦਿਆਰਥੀਆਂ ਨੇ ਲਾਇਆ ਟੂਰ
ਵਿਦਿਆਰਥੀਆਂ ਲਾਇਆ ਇੱਕ ਰੋਜਾ ਟੂਰ
Publish Date: Mon, 30 Mar 2026 04:26 PM (IST)
Updated Date: Tue, 31 Mar 2026 04:02 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲਹਿਰਾਗਾਗਾ : ਗੁਰੂ ਗੋਬਿੰਦ ਸਿੰਘ ਕਾਲਜ ਖੋਖਰ ਕਲਾਂ ਦੇ ਵਿਦਿਆਰਥੀਆਂ ਨੂੰ ਮਨੋਰੰਜਨ ਤੇ ਜਾਣਕਾਰੀ ਪ੍ਰਦਾਨ ਕਰਨ ਲਈ ਵੱਖ-ਵੱਖ ਥਾਵਾਂ ’ਤੇ ਲਿਜਾਇਆ ਗਿਆ। ਸਭ ਤੋਂ ਪਹਿਲਾਂ ਵਿਦਿਆਰਥੀਆਂ ਨੇ ਸਵੇਰੇ ਪਰਮੇਸ਼ਵਰ ਦੁਆਰ ਗੁਰਦੁਆਰਾ ਸਾਹਿਬ ਦੇ ਦਰਸ਼ਨ ਕੀਤੇ। ਇਸ ਤੋਂ ਬਾਅਦ ਜੀਰਕਪੁਰ ਦੇ ਸੁਪ੍ਰਸਿੱਧ ਚਿੜੀਆ-ਘਰ ਗਏ, ਜਿੱਥੇ ਵਿਦਿਆਰਥੀਆਂ ਨੇ ਵੱਖ-ਵੱਖ ਪ੍ਰਜਾਤੀਆਂ ਦੇ ਪੰਛੀ ਤੇ ਜੰਗਲੀ ਜੀਵ ਦੇਖੇ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਚੰਡੀਗੜ੍ਹ ਦੇ ਮਸ਼ਹੂਰ ਰੌਕ-ਗਾਰਡਨ ਦੀ ਯਾਤਰਾ ਕੀਤੀ, ਜਿੱਥੇ ਦੀ ਪ੍ਰਾਚੀਨ ਸੰਸਕ੍ਰਿਤੀ ਤੇ ਕਲਾਕ੍ਰਿਤੀ ਦੇਖ ਕੇ ਵਿਦਿਆਰਥੀਆਂ ਨੇ ਖੁਸ਼ੀ ਪ੍ਰਗਟ ਕੀਤੀ। ਇਸ ਉਪਰੰਤ ਉਨ੍ਹਾਂ ਚੰਡੀਗੜ੍ਹ ਦੀ ਸੁਖਮਨਾ ਲੇਕ ਦੇ ਮਨਮੋਹਕ ਦ੍ਰਿਸ਼ ਦਾ ਅਨੰਦ ਮਾਣਿਆ ਤੇ ਯਾਦਗਾਰੀ ਤਸਵੀਰਾਂ ਲਈਆਂ। ਇਸ ਤੋਂ ਬਾਅਦ ਸ਼ਾਮ ਨੂੰ ਕਾਲਜ ਦੀ ਵਾਪਸੀ ਕੀਤੀ। ਕਾਲਜ ਪ੍ਰਿੰਸੀਪਲ ਰੋਹਿਤ ਵਾਲੀਆ ਨੇ ਦੱਸਿਆ ਕਿ ਕਾਲਜ ’ਚ ਪੜ੍ਹਾਈ ਦੇ ਨਾਲ-ਨਾਲ ਵਿਦਿਆਰਥੀਆਂ ਦੀ ਸ਼ਖ਼ਸੀਅਤ ਨਿਖਾਰਨ ਤੇ ਉਨ੍ਹਾਂ ਦੇ ਸਰਵ-ਪੱਖੀ ਵਿਕਾਸ ਤੇ ਮਨੋਰੰਜਨ ਲਈ ਤਰ੍ਹਾਂ-ਤਰ੍ਹਾਂ ਦੇ ਉਪਰਾਲੇ ਕਰਵਾਏ ਜਾਂਦੇ ਹਨ। ਨਾਲ ਹੀ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਅਜਿਹੇ ਪ੍ਰੋਗਰਾਮਾਂ ਦਾ ਹਿੱਸਾ ਬਣਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਮੂਹ ਵਿਦਿਆਰਥੀਆਂ ਨੇ ਕਾਲਜ ਪ੍ਰਿੰਸੀਪਲ, ਮੈਨੇਜਮੈਂਟ ਮੈਂਬਰਾਂ ਤੇ ਸਮੂਹ ਸਟਾਫ਼ ਦਾ ਇਸ ਟਰਿੱਪ ਲਈ ਧੰਨਵਾਦ ਕੀਤਾ।