- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਸਜਾਇਆ

ਅਸ਼ਵਿੰਦਰ ਸਿੰਘ, ਪੰਜਾਬੀ ਜਾਗਰਣ, ਬਨੂੜ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਅਕਾਲਗੜ੍ਹ ਸਾਹਿਬ ਯਾਦਗਾਰ ਬਾਬਾ ਬੰਦਾ ਸਿੰਘ ਬਹਾਦਰ, ਬਨੂੜ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ’ਚ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਦੀ ਆਰੰਭਤਾ ਮੌਕੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਸੁਖਵੰਤ ਸਿੰਘ ਨੇ ਅਰਦਾਸ ਕੀਤੀ ਤੇ ਬਾਬਾ ਗੁਰਦੇਵ ਸਿੰਘ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਫੁੱਲਾਂ ਨਾਲ ਸਜਾਈ ਸੁੰਦਰ ਪਾਲਕੀ ’ਚ ਸੁਸ਼ੋਭਿਤ ਕੀਤਾ ਗਿਆ। ਜੈਕਾਰਿਆਂ ਦੀ ਗੂੰਜ ’ਚ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਵਾਰਡਾਂ ’ਚੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਗੁਰੂ ਨਾਨਕ ਨਿਵਾਸ ਵਾਰਡ ਨੰਬਰ 9 ਅਤੇ ਗੁਰਦੁਆਰਾ ਸਿੰਘ ਸਭਾ ਵਾਰਡ ਨੰਬਰ 8 ਵਿਖੇ ਪਹੁੰਚਿਆ। ਇੱਥੇ ਪ੍ਰਬੰਧਕਾਂ ਵੱਲੋਂ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਵੱਖ-ਵੱਖ ਥਾਵਾਂ