ਪਿੰਡ ਫੱਗੂਵਾਲਾ ’ਚ ਵਿਸ਼ਾਲ ਨਗਰ ਕੀਰਤਨ ਸਜਾਇਆ
ਪਿੰਡ ਫੱਗੂਵਾਲਾ ’ਚ ਵਿਸ਼ਾਲ ਨਗਰ ਕੀਰਤਨ ਸਜਾਇਆ
Publish Date: Fri, 30 Jan 2026 06:11 PM (IST)
Updated Date: Sat, 31 Jan 2026 04:08 AM (IST)

ਗੁਰੂ ਸਾਹਿਬ ਦਾ 649ਵਾਂ ਜਨਮ ਦਿਹਾੜਾ ਧੂਮਧਾਮ ਨਾਲ ਮਨਾਵਾਂਗੇ : ਫੱਗੂਵਾਲਾ ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ : ਪਿੰਡ ਫੱਗੂਵਾਲਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਜਨਮ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿੱਚ ਡਾ ਬੀਆਰ ਅੰਬੇਡਕਰ ਭਵਨ ਫੱਗੂਵਾਲਾ ਤੋਂ ਪੰਜ ਪਿਆਰਿਆਂ ਦੀ ਅਗਵਾਈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਕਵਿਸ਼ਰੀ ਜਥੇ ਨੇ ਗੁਰੂ ਰਵਿਦਾਸ ਮਹਾਰਾਜ ਜੀ ਦੀ ਜੀਵਨੀ ਬਾਰੇ ਵਿਸਥਾਰ ਪੂਰਵਕ ਚਾਨਣਾ ਪਾਇਆ। ਇਸ ਮੌਕੇ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਵੱਖ-ਵੱਖ ਪੜਾਵਾਂ ਤੇ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਕਮੇਟੀ ਦੇ ਪ੍ਰਧਾਨ ਅਰਸ਼ਦੀਪ ਸਿੰਘ ਪੰਚਾਇਤ ਮੈਂਬਰ, ਪਿੰਡ ਫੱਗੂਵਾਲਾ ਦੇ ਸਾਬਕਾ ਸਰਪੰਚ ਗੁਰਦੀਪ ਸਿੰਘ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਹਰੀ ਸਿੰਘ ਫੱਗੂਵਾਲਾ, ਸਾਬਕਾ ਬਲਾਕ ਸੰਮਤੀ ਟਹਿਲ ਸਿੰਘ ਮੈਂਬਰ, ਡਾ. ਵਿਨੈਦੀਪ ਸਿੰਘ, ਅਮਰੀਕ ਸਿੰਘ ਡਾਇਰੈਕਟਰ ਕੋਆਪਰੇਟਿਵ ਸੋਸਾਇਟੀ ਫੱਗੂਵਾਲਾ, ਜਥੇਦਾਰ ਜੋਗਾ ਸਿੰਘ, ਇਕਬਾਲ ਸਿੰਘ, ਸਰਪੰਚ ਗੁਰਪ੍ਰੀਤ ਸਿੰਘ, ਸਾਬਕਾ ਸਰਪੰਚ ਕਰਮਜੀਤ ਸਿੰਘ, ਨੰਬਰਦਾਰ ਹਰਜਿੰਦਰ ਸਿੰਘ, ਸਾਬਕਾ ਪ੍ਰਧਾਨ ਬੱਬੂ ਟਿਵਾਣਾ, ਕੁਲਵਿੰਦਰ ਸਿੰਘ, ਸਾਬਕਾ ਮੈਂਬਰ ਲਖਵਿੰਦਰ ਸਿੰਘ ਲੱਖਾ, ਪ੍ਰਿੰਸੀਪਲ ਸੁਖਦੇਵ ਕੌਰ, ਨਿਰਪਜੀਤ ਸਿੰਘ ਨਿੱਪੀ, ਸੁਖਜੀਤ ਸਿੰਘ ਫੱਗੂਵਾਲਾ, ਗੁਰਮੀਤ ਸਿੰਘ, ਗੁਰਜੀਤ ਸਿੰਘ, ਪਰਵਿੰਦਰ ਸਿੰਘ, ਕੇਪੀ ਟਿਵਾਣਾ, ਕੁਲਦੀਪ ਸਿੰਘ, ਹਰਜਿੰਦਰ ਸਿੰਘ ਜਿੰਦਾ ਆਦਿ ਹਾਜ਼ਰ ਸਨ।