ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਨਗਰ ਕੀਰਤਨ ਸਜਾਇਆ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਵਿਸ਼ਾਲ ਨਗਰ ਕੀਰਤਨ ਸਜਾਇਆ
Publish Date: Mon, 23 Nov 2026 05:50 PM (IST)
Updated Date: Mon, 23 Nov 2026 05:52 PM (IST)
ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਫਤਿਹਪੁਰ (ਸਮਾਣਾ) ਵੱਲੋਂ ਨੂੰ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਨਗਰ ਕੀਰਤਨ ਸਕੂਲ ਦੇ ਵਿਹੜੇ ਤੋਂ ਆਰੰਭ ਹੋ ਕੇ ਪਿੰਡ ਫਤਿਹਪੁਰ ਦੀਆਂ ਵੱਖ-ਵੱਖ ਗਲੀਆਂ ਤੇ ਪੜਾਵਾਂ ਤੋਂ ਹੁੰਦਾ ਹੋਇਆ ਵਾਪਸ ਸਕੂਲ ਵਿਖੇ ਸੰਪੰਨ ਹੋਇਆ। ਨਗਰ ਕੀਰਤਨ ਦੌਰਾਨ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਤੇ ਸਟਾਫ਼ ਮੈਂਬਰਾਂ ਵੱਲੋਂ ਗੁਰਬਾਣੀ ਕੀਰਤਨ ਅਤੇ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ, ਜਿਸ ਨਾਲ ਪੂਰਾ ਮਾਹੌਲ ਭਗਤੀ ਦੇ ਰੰਗ ’ਚ ਰੰਗਿਆ ਗਿਆ। ਨਗਰ ਕੀਰਤਨ ’ਚ ਸਕੂਲ ਦੇ ਬੱਚਿਆਂ ਵੱਲੋਂ ਖਾਲਸਾਈ ਬਾਣੇ ਵਿੱਚ ਸਜ ਕੇ ਗੱਤਕੇ ਦੇ ਜੌਹਰ ਦਿਖਾਏ ਗਏ ਅਤੇ ਧਾਰਮਿਕ ਕਵਿਤਾਵਾਂ ਪੇਸ਼ ਕੀਤੀਆਂ ਗਈਆਂ। ਪਿੰਡ ਫਤਿਹਪੁਰ ਦੀਆਂ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਦਮਨ ਸਿੰਘ ਵਿਰਕ, ਜਨਰਲ ਸਕੱਤਰ ਬਲਵਿੰਦਰ ਸਿੰਘ, ਗੁਲਜਾਰ ਸਿੰਘ, ਜਸਵੰਤ ਸਿੰਘ, ਗੁਰਦੇਵ ਸਿੰਘ, ਬਾਬਾ ਸਾਹਿਬ ਸਿੰਘ, ਕੁਲਦੀਪ ਸਿੰਘ ਢਿੱਲੋਂ, ਸਕੂਲ ਪ੍ਰਿੰਸੀਪਲ ਸੁਨੀਤਾ ਰਾਣੀ ਤੇ ਸਮੂਹ ਅਧਿਆਪਕ ਸਾਹਿਬਾਨ ਵੀ ਇਸ ਸ਼ਰਧਾਪੂਰਵਕ ਸਮਾਗਮ ’ਚ ਸ਼ਾਮਲ ਹੋਏ। ਨਗਰ ਕੀਰਤਨ ਦੀ ਸਮਾਪਤੀ ਮੌਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।