- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਜ਼ਿਲ੍ਹਾ ਸੰਗਰੂਰ ਵਿੱਚ ਛੁੱਟੀ ਘੋਸ਼ਿਤ

ਮਾਲਵਿੰਦਰ ਸਿੰਘ ਸਿੱਧੂ,ਪੰਜਾਬੀ ਜਾਗਰਣ, ਸੰਗਰੂਰ : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਨੂੰ ਜ਼ਿਲ੍ਹਾ ਸੰਗਰੂਰ ’ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਵੱਲੋਂ ਜਾਰੀ ਇਨ੍ਹਾਂ ਹੁਕਮਾਂ ਅਨੁਸਾਰ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਸ਼ਰਧਾਂਜਲੀ ਭੇਟ ਕਰਨ ਲਈ ਸਤਿਕਾਰ ਵਜੋਂ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ/ਅਰਧ ਸਰਕਾਰੀ ਦਫ਼ਤਰਾਂ, ਸਰਕਾਰੀ/ ਪ੍ਰਾਈਵੇਟ ਸਕੂਲਾਂ, ਕਾਲਜਾਂ, ਯੂਨੀਵਰਸਿਟੀ, ਵਿੱਦਿਅਕ ਅਦਾਰਿਆਂ, ਸਰਕਾਰੀ/ਪ੍ਰਾਈਵੇਟ ਦਫਤਰਾਂ, ਬੈਂਕਾਂ ਆਦਿ ਵਿੱਚ ਮਿਤੀ 20 ਅਗਸਤ ਦੀ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਤਹਿਤ ਹੋਵੇਗੀ। ਜਿਹੜੇ ਵਿਦਿਅਕ ਅਦਾਰੇ/ਯੂਨੀਵਰਸਿਟੀ, ਬੋਰਡਾਂ, ਸਕੂਲਾਂ, ਕਾਲਜਾਂ ਆਦਿ ਵਿੱਚ ਪ੍ਰੀਖਿਆ ਚੱਲ ਰਹੀ ਹੈ, ਉਨ੍ਹਾਂ ‘ਤੇ ਇਹ ਹੁਕਮ ਲਾਗੂ ਨਹੀਂ ਹੋਣਗੇ।