- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਗਾ ਰੈਲੀ ਲਈ ਰਾਜਪੁਰਾ ਤੋਂ ਰਵਾਨਾ ਹੋਇਆ ਵਰਕਰਾਂ ਦਾ ਵੱਡਾ ਕਾਫ਼ਲਾ: ਪਰਵੀਨ ਛਾਬੜਾ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਆਮ ਆਦਮੀ ਪਾਰਟੀ ਵੱਲੋਂ ਆਪਣਾ ਸਥਾਪਨਾ ਦਿਵਸ ਮਨਾਉਣ ਅਤੇ ਪੰਜਾਬ ਵਿੱਚ ਪਿਛਲੇ ਪੰਜ ਸਾਲਾਂ ਦੌਰਾਨ ਕੀਤੇ ਗਏ ਕੰਮਾਂ ਦਾ ਲੇਖਾ-ਜੋਖਾ ਲੋਕਾਂ ਸਾਹਮਣੇ ਰੱਖਣ ਦੇ ਮਕਸਦ ਨਾਲ ਮੋਗਾ ਵਿਖੇ ਕੀਤੀ ਗਈ ਵਿਸ਼ਾਲ ਰੈਲੀ ਵਿੱਚ ਸ਼ਮੂਲੀਅਤ ਕਰਨ ਲਈ ਰਾਜਪੁਰਾ ਤੋਂ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਪੰਜਾਬ ਸਟੇਟ ਇੰਡਸਟ੍ਰੀਅਲ ਡਿਵੈਲਪਮੈਂਟ ਕਾਰਪੋਰੇਸ਼ਨ ਦੇ ਸੀਨੀਅਰ ਵਾਈਸ ਚੇਅਰਮੈਨ ਅਤੇ ਰਾਜਪੁਰਾ ਵਿਧਾਨ ਸਭਾ ਹਲਕੇ ਤੋਂ ਪਾਰਟੀ ਦੇ ਪ੍ਰਮੁੱਖ ਆਗੂ ਮੰਨੇ ਜਾਂਦੇ ਪ੍ਰਵੀਨ ਛਾਬੜਾ ਦੀ ਅਗਵਾਈ ਹੇਠ ਦਰਜਨਾਂ ਗੱਡੀਆਂ ਦਾ ਕਾਫ਼ਲਾ ਮੋਗਾ ਰੈਲੀ ਲਈ ਰਵਾਨਾ ਹੋਇਆ। ਇਸ ਮੌਕੇ ਛਾਬੜਾ ਨੇ ਦੱਸਿਆ ਕਿ ਰੈਲੀ ਵਿੱਚ ਸ਼ਾਮਲ ਹੋਣ ਲਈ ਲੋਕਾਂ ਵਿੱਚ ਇੰਨਾ ਉਤਸ਼ਾਹ ਸੀ ਕਿ ਸਵੇਰੇ 8 ਵਜੇ ਤੋਂ ਹੀ ਪਾਰਟੀ ਵਰਕਰ ਅਤੇ ਸਮਰਥਕ ਇਕੱਠੇ ਹੋਣੇ ਸ਼ੁਰੂ ਹੋ ਗਏ ਸਨ। ਛਾਬੜਾ ਨੇ ਕਿਹਾ ਕਿ ਮੋਗਾ ਵਿਖੇ ਹੋਣ ਵਾਲੀ ਇਸ ਰੈਲੀ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ, ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਸਮੇਤ ਪਾਰਟੀ ਦੇ ਕਈ ਸੀਨੀਅਰ ਆਗੂ ਸ਼ਿਰਕਤ ਕਰ ਰਹੇ ਹਨ। ਇਸ ਮੌਕੇ ਮਾਰਕੀਟ ਕਮੇਟੀ ਬਨੂੜ ਦੇ ਚੇਅਰਮੈਨ ਜਸਵਿੰਦਰ ਸਿੰਘ ਚੰਦੂਆ, ਨਗਰ ਕੌਂਸਲ ਰਾਜਪੁਰਾ ਦੇ ਸਾਬਕਾ ਮੀਤ ਪ੍ਰਧਾਨ ਐਡਵੋਕੇਟ ਰਵਿੰਦਰ ਸਿੰਘ, ਇਸਲਾਮ ਅਲੀ, ਸੁਖਵਿੰਦਰ ਸੁੱਖੀ ਆਦਿ ਹਾਜ਼ਰ ਸਨ।