ਪ੍ਰਕਾਸ਼ ਦਿਹਾੜੇ ’ਤੇ ਵੱਡੀ ਗਿਣਤੀ ’ਚ ਸੰਗਤ ਨੇ ਭਰੀ ਹਾਜ਼ਰੀ
ਪ੍ਰਕਾਸ਼ ਦਿਹਾੜੇ ਤੇ ਵੱਡੀ ਗਿਣਤੀ ’ਚ ਸੰਗਤਾਂ ਨੇ ਹਾਜ਼ਰੀ ਭਰੀ
Publish Date: Tue, 06 Jan 2026 04:27 PM (IST)
Updated Date: Wed, 07 Jan 2026 04:00 AM (IST)

ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸੰਗਰੂਰ : ਦਸਵੇਂ ਪਾਤਿਸ਼ਾਹ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਸਥਾਨਿਕ ਗੁਰਦੁਆਰਾ ਸਾਹਿਬ ਗੁਰੂ ਨਾਨਕ ਪੁਰਾ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਸਵਿੰਦਰ ਸਿੰਘ ਪ੍ਰਿੰਸ, ਗੁਰਵਿੰਦਰ ਸਿੰਘ ਸਰਨਾ, ਪਰਮਿੰਦਰ ਸਿੰਘ ਸੋਬਤੀ, ਗੁਰਜੰਟ ਸਿੰਘ ਦੀ ਦੇਖ-ਰੇਖ ਹੇਠ ਹੋਇਆ। ਸ੍ਰੀ ਅਖੰਡ ਪਾਠ ਤੇ ਸ੍ਰੀ ਸਹਿਜ ਪਾਠਾਂ ਦੇ ਭੋਗ ਭਾਈ ਸੁੰਦਰ ਸਿੰਘ ਹੈੱਡ ਗ੍ਰੰਥੀ ਦੀ ਨਿਗਰਾਨੀ ਵਿਚ ਪਾਏ ਗਏ। ਇਸਤਰੀ ਸਤਿਸੰਗ ਸਭਾ ਵੱਲੋਂ ਸਵਰਨ ਕੌਰ, ਗੁਰਲੀਨ ਕੌਰ ਪਰਵਿੰਦਰ ਕੌਰ, ਤੇਜਿੰਦਰ ਕੌਰ ਗੁੱਡੀ, ਰੇਖਾ ਕਾਲੜਾ, ਕਿਰਨ ਦੂਆ, ਗੁਰਬੀਰ ਕੌਰ ਬੇਬੀ, ਮਹਿਕਪ੍ਰੀਤ ਕੌਰ ਦੇ ਜਥਿਆਂ ਨੇ ਰਸਭਿੰਨਾ ਕੀਰਤਨ ਕੀਤਾ। ਸਮਾਗਮਾਂ ਵਿਚ ਗੁਰਮੀਤ ਸਿੰਘ ਸਾਹਨੀ ਜਨਰਲ ਸਕੱਤਰ ਦੇ ਸਟੇਜ ਸੰਚਾਲਨ ਅਧੀਨ ਕੀਰਤਨ ਦਰਬਾਰ ਦੀ ਆਰੰਭਤਾ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅੰਮ੍ਰਿਤਪਾਲ ਸਿੰਘ ਨੇ ਕੀਤੀ। ਉਪਰੰਤ ਭਾਈ ਭੁਪਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ, ਭਾਈ ਗੁਰਮਿੰਦਰ ਪਾਲ ਸਿੰਘ ਲਾਲ ਲੁਧਿਆਣਾ, ਭਾਈ ਜਸਵਿੰਦਰ ਸਿੰਘ ਤੇ ਸਾਥੀ ਟੈਕਸਲਾ ਟੀਵੀ ਵਾਲੇ ਦਿੱਲੀ, ਭਾਈ ਇੰਦਰਜੀਤ ਸਿੰਘ ਲੁਧਿਆਣਾ, ਭਾਈ ਪ੍ਰੇਮਜੀਤ ਸਿੰਘ ਹੀਰਾ ਦੇ ਜਥਿਆਂ ਨੇ ਰਸਭਿੰਨਾ ਕੀਰਤਨ ਕੀਤਾ। ਰਾਤਰੀ ਦੇ ਸਮਾਗਮ ਵਿਚ ਭਾਈ ਗੁਰਧਿਆਨ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸਾਹਿਬ ਹਰਿਗੋਬਿੰਦ ਪੁਰਾ ਨੇ ਕੀਰਤਨ ਦੀ ਹਾਜ਼ਰੀ ਭਰੀ। ਗੁਰਸਿਮਰਨ ਸਿੰਘ ਗੁਜਰਾਲ ਨੇ ਵੀ ਸ਼ਬਦ ਗਾਇਨ ਕੀਤਾ, ਜਦੋਂ ਕਿ ਭਾਈ ਮਨਦੀਪ ਸਿੰਘ ਮੁਰੀਦ ਨੇ ਗੁਰੂ ਸਾਹਿਬ ਦੀ ਸ਼ਖ਼ਸੀਅਤ ਤੇ ਜੀਵਨ ਇਤਿਹਾਸ ਬਾਰੇ ਕਥਾ ਵਿਚਾਰ ਕੀਤੇ। ਸਮੂਹ ਜਥਿਆਂ ਨੂੰ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਸਵਿੰਦਰ ਸਿੰਘ ਪ੍ਰਿੰਸ, ਗੁਰਵਿੰਦਰ ਸਿੰਘ ਸਰਨਾ, ਪਰਮਿੰਦਰ ਸਿੰਘ ਸੋਬਤੀ, ਨਰਿੰਦਰ ਪਾਲ ਸਿੰਘ ਸਾਹਨੀ, ਹਰਭਜਨ ਸਿੰਘ ਭੱਟੀ, ਗੁਰਿੰਦਰ ਸਿੰਘ ਗੁਜਰਾਲ, ਚਰਨਜੀਤ ਪਾਲ ਸਿੰਘ, ਸੁਰਿੰਦਰ ਪਾਲ ਸਿੰਘ ਸਿਦਕੀ, ਪ੍ਰੀਤਮ ਸਿੰਘ, ਹਰਪ੍ਰੀਤ ਸਿੰਘ ਪ੍ਰੀਤ, ਦਲਵੀਰ ਸਿੰਘ ਬਾਬਾ, ਗੁਰਿੰਦਰ ਵੀਰ ਸਿੰਘ, ਗੁਰਕੰਵਲ ਸਿੰਘ, ਹਰਿੰਦਰਪਾਲ ਸਿੰਘ ਸੋਬਤੀ, ਮਾਤਾ ਸਵਰਨ ਕੌਰ ਆਦਿ ਨੇ ਸਿਰੋਪਾਓ ਤੇ ਯਾਦਗਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਸਮਾਗਮ ਦੌਰਾਨ ਕੋਫੀ, ਪਕੌੜੇ, ਮਿਸ਼ਟਾਨ ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।