- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮੋਗਾ ਸਮਾਗਮ ’ਚ ਵੱਡੀ ਗਿਣਤੀ ’ਚ ਸ਼ਾਮਲ ਹੋਣਗੇ ਵਲੰਟੀਅਰ: ਜੱਸੀ ਸੋਹੀਆਂ ਵਾਲਾ

ਅਮਨਦੀਪ ਸਿੰਘ ਲਵਲੀ, ਪੰਜਾਬੀ ਜਾਗਰਣ ਨਾਭਾ : ਆਮ ਆਦਮੀ ਪਾਰਟੀ ਵਿਧਾਨ ਸਭਾ ਹਲਕਾ ਨਾਭਾ ਤੋਂ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਅੱਜ ਮੀਟਿੰਗ ਉਪਰੰਤ ਪੱਤਰਕਾਰਾਂ ਨੂੰ ਦੱਸਿਆ ਕਿ 26 ਨਵੰਬਰ, ਦਿਨ ਵੀਰਵਾਰ ਨੂੰ ਆਮ ਆਦਮੀ ਪਾਰਟੀ ਦੇ ਸਥਾਪਨਾ ਦਿਵਸ ਮੌਕੇ ਮੋਗਾ ਨੇੜਲੇ ਪਿੰਡ ਮਟਵਾਣੀ ਵਿਖੇ ਹੋਣ ਵਾਲੀ ਵਿਸ਼ਾਲ ਰੈਲੀ ਵਿੱਚ ਵਿਧਾਨ ਸਭਾ ਹਲਕਾ ਨਾਭਾ ਤੋਂ ਵੱਡੀ ਗਿਣਤੀ ਵਿੱਚ ਪਾਰਟੀ ਵਲੰਟੀਅਰ ਅਤੇ ਹਲਕਾ ਵਾਸੀ ਕਾਫ਼ਲੇ ਦੇ ਰੂਪ ਵਿੱਚ ਸ਼ਮੂਲੀਅਤ ਕਰਨਗੇ। ਇਸ ਰੈਲੀ ਨੂੰ ਲੈ ਕੇ ਨਾਭਾ ਹਲਕੇ ਦੇ ਪਾਰਟੀ ਵਲੰਟੀਅਰਾਂ ਵਿੱਚ ਕਾਫ਼ੀ ਉਤਸ਼ਾਹ ਹੈ। ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋਣ ਵਾਲੀ 26 ਨਵੰਬਰ ਦੀ ਰੈਲੀ ਵਿੱਚ ਨਾਭਾ ਹਲਕੇ ਤੋਂ ਪਾਰਟੀ ਦੀ ਵੱਡੀ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ। ਇਸ ਸਬੰਧੀ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ। ਇਸ ਮੌਕੇ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਸੁੱਖ ਘੁੰਮਣ ਚਾਸਵਾਲ, ਯੂਥ ਆਗੂ ਲਾਲੀ ਫਤਿਹਪੁਰ, ਬਲਾਕ ਪ੍ਰਧਾਨ ਦਵਿੰਦਰ ਸਿੰਘ ਥੂਹੀ, ਲਾਡੀ ਖਹਿਰਾ, ਸੂਬੇਦਾਰ ਰਾਜਿੰਦਰ ਸਿੰਘ ਸਰਪੰਚ, ਸਤਵੰਤ ਸਿੰਘ ਸੋਹੀ ਸਰਪੰਚ ਰਣਜੀਤਗੜ੍ਹ, ਹਰਿੰਦਰ ਸਿੰਘ ਸਰਪੰਚ ਭੜੀ ਪਨੈਚਾਂ, ਚੇਅਰਮੈਨ ਹੈਪੀ ਅਰੋੜਾ, ਸੁਖਜੀਤ ਸਿੰਘ ਹਾਂਸ, ਜਤਿੰਦਰ ਸਿੰਘ ਸਰਾਓ, ਸੁਖਚੈਨ ਸਿੰਘ ਕੁਲਾਰਾਂ, ਪਰਮਿੰਦਰ ਸਿੰਘ ਭੰਗੂ, ਚੇਅਰਮੈਨ ਨੀਟੂ ਸ਼ਰਮਾ ਜੱਸੋਮਾਜਰਾ, ਖੁਸ਼ਵਿੰਦਰ ਸ਼ਰਮਾ ਨਰਮਾਣਾ, ਜਸਕਰਨਵੀਰ ਸਿੰਘ ਤੇਜੇ, ਲਵਪ੍ਰੀਤ ਸਿੰਘ ਕੁਲਾਰਾਂ ਆਦਿ ਵੀ ਮੌਜੂਦ ਸਨ।