- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵੱਡੀ ਗਿਣਤੀ ਨੌਜਵਾਨਾਂ ਵੱਲੋਂ ਆਪ 'ਚ ਸ਼ਮੂਲੀਅਤ

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਆਮ ਆਦਮੀ ਪਾਰਟੀ ਵੱਲੋਂ ਆਗਾਮੀ ਚੋਣਾਂ ਦੇ ਮੱਦੇਨਜ਼ਰ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਘਰ-ਘਰ ਜਾ ਕੇ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸੇ ਦੌਰਾਨ ਦੌਰਾਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਡੀਟੀਓ ਕਰਨ ਸਿੰਘ ਦੀ ਅਗਵਾਈ ਹੇਠ ਹਲਕਾ ਸ਼ੁਤਰਾਣਾ ਦੇ ਛੀਨਿਆਂ ਵਾਲਾ ਪੰਚਾਇਤ ਦੀ ਡੇਰਾ ਮੱਲੇਵਾਲ ਵਿਖੇ ਪ੍ਰਚਾਰ ਲਈ ਮੀਟਿੰਗ ਕੀਤੀ ਜਿਥੇ ਬਹੁਤ ਸਾਰੇ ਨੌਜਵਾਨਾਂ ਅਤੇ ਬਜ਼ੁਰਗਾਂ ਵੱਲੋਂ ਸਰਕਾਰ ਦੁਆਰਾ ਕੀਤੇ ਜਾ ਰਹੇ ਵਿਕਾਸ ਨੂੰ ਵੇਖਦਿਆਂ ਆਪ ’ਚ ਸ਼ਮੂਲੀਅਤ ਕੀਤੀ ਗਈ। ਆਪ ਆਗੂ ਕਰਨ ਸਿੰਘ ਨੇ ਸ਼ਮੂਲੀਅਤ ਕਰਨ ਲਈ ਨੌਜਵਾਨਾਂ ਅਤੇ ਬਜ਼ੁਰਗਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਚੋਣਾਂ ਦੌਰਾਨ ਕੀਤੇ ਸਾਰੇ ਵਾਅਦੇ ਭ੍ਰਿਸ਼ਟਾਚਾਰ ਨੂੰ ਲਗਾਮ ਦੇਣ, ਬਿਜਲੀ ਅਤੇ ਨਹਿਰੀ ਪਾਣੀ ਦੇਣ, ਬੀਬੀਆਂ ਦੇ ਖਾਤਿਆਂ ਵਿਚ ਪੈਸੇ ਪਾਉਣ, ਮੁਫ਼ਤ ਬੱਸ ਸਫ਼ਰ ਅਤੇ ਬਜ਼ੁਰਗਾਂ ਦੀ ਤੀਰਥ ਯਾਤਰਾ ਵਰਗੇ ਵਾਅਦੇ ਪੂਰੇ ਕਰ ਦਿੱਤੇ ਹਨ। ਉਨ੍ਹਾਂ ਆਪਣੀ ਪਤਨੀ ਅਤੇ ਸਾਬਕਾ ਵਿਧਾਇਕ ਬੀਬੀ ਵਨਿੰਦਰ ਕੌਰ ਲੂੰਬਾ ਨੂੰ ਦੁਬਾਰਾ ਵਿਧਾਇਕ ਬਣਾਉਣ ਲਈ ਆਖਦਿਆਂ ਕਿਹਾ ਕਿ ਅਸੀਂ ਹਮੇਸ਼ਾ ਹਲਕੇ ਦੇ ਭਲੇ ਅਤੇ ਵਿਕਾਸ ਲਈ ਯਤਨਸ਼ੀਲ ਰਹੇ ਹਾਂ ਅਤੇ ਜਿਤਣ ਮਗਰੋਂ ਵੀ ਰਹਿਣਗੇ।