- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
100 ਗ੍ਰਾਮ ਅਫੀਮ ਸਮੇਤ ਇੱਕ ਵਿਅਕਤੀ ਕੀਤਾ ਕਾਬੂ

ਜੀਐਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਜ਼ਿਲ੍ਹਾ ਪਟਿਆਲਾ ਦੀ ਪੁਲਿਸ ਵੱਲੋਂ ਐੱਸਐੱਸਪੀ ਪਟਿਆਲਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀਐੱਸਪੀ ਦਿਹਾਤੀ ਰਣਬੀਰ ਸਿੰਘ ਦੀ ਰਹਿਨੁਮਾਈ ਹੇਠ ਅਤੇ ਥਾਣਾ ਜੁਲਕਾਂ ਦੇ ਮੁਖੀ ਇੰਸ. ਅਵਤਾਰ ਸਿੰਘ ਦੀ ਅਗਵਾਈ ਹੇਠ ਨਸ਼ਿਆਂ ਵਿਰੁੱਧ ਛੇਡ਼ੀ ਮੁਹਿੰਮ ਤਹਿਤ ਥਾਣਾ ਜੁਲਕਾਂ ਦੀ ਪੁਲਿਸ ਦੇ ਥਾਣੇਦਾਰ ਬੂਟਾ ਸਿੰਘ, ਸਹਾਇਕ ਥਾਣੇਦਾਰ ਧਰਮ ਸਿੰਘ ਅਤੇ ਹੌਲਦਾਰ ਸੁਰਜੀਤ ਸਿੰਘ ਦੀ ਪਾਰਟੀ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਹਰਪ੍ਰੀਤ ਸਿੰਘ ਵਾਸੀ ਪਿੰਡ ਮਸੀਂਗਣ ਅਫੀਮ ਵੇਚਣ ਦਾ ਧੰਦਾ ਕਰਦਾ ਹੈ ਅਤੇ ਅੱਜ ਵੀ ਉਹ ਛੰਨਾ ਮੋਡ਼ ਵੱਲ ਨੂੰ ਅਫੀਮ ਲੈ ਕੇ ਆ ਰਿਹਾ ਹੈ। ਜਦੋਂ ਕਿ ਉਸ ਪਾਸ ਅਜਿਹਾ ਕੋਈ ਲਾਇਸੈਂਸ ਨਹੀਂ ਹੈ। ਜੇਕਰ ਉਸ ਦਾ ਪਿੱਛਾ ਕੀਤਾ ਜਾਵੇ ਤਾਂ ਅਫੀਮ ਬਰਾਮਦ ਹੋ ਸਕਦੀ ਹੈ। ਇਸ ਦੌਰਾਨ ਪੁਲਿਸ ਪਾਰਟੀ ਨੇ ਜਦੋਂ ਛੰਨਾ ਮੋਡ਼ ਤੋਂ ਮਸੀਂਗਣ ਵਾਲੀ ਸਡ਼ਕ ਤੇ ਨਾਕਾਬੰਦੀ ਕੀਤੀ ਤਾਂ ਪੁਲਿਸ ਨੇ ਇਸ ਵਿਅਕਤੀ ਨੂੰ ਸ਼ੱਕ ਦੇ ਅਧਾਰ ਤੇ ਕਾਬੂ ਕਰ ਲਿਆ। ਇਸ ਦੌਰਾਨ ਮੁਲਜ਼ਮ ਨੇ ਪੁਲਿਸ ਤੋਂ ਅੱਖ ਬਚਾ ਕੇ ਆਪਣੀ ਪਹਿਨੀ ਹੋਈ ਕਮੀਜ ਦੀ ਸੱਜੀ ਜੇਬ ’ਚੋਂ ਇੱਕ ਮੋਮੀ ਲਿਫਾਫਾ ਧਰਤੀ ਤੇ ਸੁੱਟ ਦਿੱਤਾ। ਜਦੋਂ ਇਸ ਲਿਫਾਫੇ ਨੂੰ ਕਾਬੂ ਕਰਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਇਸ ਵਿਚੋਂ 100 ਗ੍ਰਾਮ ਅਫੀਮ ਬਰਾਮਦ ਹੋਈ। ਇਸ ਵਿਅਕਤੀ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਪਿੰਡ ਮਸੀਂਗਣ ਵਜੋਂ ਹੋਈ। ਇਸ ਸਬੰਧੀ ਥਾਣਾ ਜੁਲਕਾਂ ਦੀ ਪੁਲਿਸ ਨੇ ਨਸ਼ਾ ਵਿਰੋਧੀ ਕਾਨੂੰਨ ਤਹਿਤ ਕੇਸ ਦਰਜ ਕਰਕੇ ਅੱਜ ਅਦਾਲਤ ਵਿਚ ਪੇਸ਼ ਕਰਕੇ ਦੋ ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਹੈ ਤਾਂ ਜੋ ਇਸ ਦੀ ਹੋਰ ਪੁੱਛਗਿੱਛ ਹੋ ਸਕੇ।