- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਸ਼ਹੀਦੇ ਆਜ਼ਮ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਦੇਸ਼ ਕੌਮ ਦੇ ਮਹਾਨ ਸ਼ਹੀਦ ਸ਼ਹੀਦੇ-ਆਜ਼ਮ-ਭਗਤ ਸਿੰਘ ਦੇ 119 ਵੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਸੁਤੰਤਰਤਾ ਸੰਗਰਾਮੀ ਉੱਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਰਜਿ 234 ਦੀ ਅਗਵਾਈ ਹੇਠ ਕਰਵਾਇਆ ਗਿਆ। ਸਮਾਗਮ ਦੌਰਾਨ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੇ ਮਹਾਨ ਸ਼ਹੀਦੇ ਆਜ਼ਮ ਭਗਤ ਸਿੰਘ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਵਿਚਾਰਾਂ ਨੂੰ ਅਪਣਾਉਣ ਦਾ ਸੁਨੇਹਾ ਦਿੱਤਾ। ਸਮਾਗਮ ਦਾ ਪ੍ਰਬੰਧ ਜ਼ਿਲ੍ਹਾ ਪਟਿਆਲਾ ਦੀ ਇਕਾਈ ਦੇ ਅਹੁਦੇਦਾਰਾਂ ਵਲੋਂ ਕੀਤਾ ਗਿਆ। ਸ਼ਹੀਦੇ ਆਜ਼ਮ ਭਗਤ ਸਿੰਘ ਦੇ 119 ਵੇ ਜਨਮ ਦਿਹਾੜੇ ਮੌਕੇ ਪਹੁੰਚੇ ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ ਨੇ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੀਆਂ ਕੁਰਬਾਨੀਆਂ ਸਦਕਾ ਹੀ ਭਾਰਤ ਵਾਸੀ ਆਜ਼ਾਦੀ ਦਾ ਨਿੱਘ ਮਾਣ ਰਹੇ ਹਨ। ਜ਼ਿਲ੍ਹਾ ਜਥੇਬੰਦੀ ਦੇ ਆਗੂਆਂ ਅਮਰਪ੍ਰੀਤ ਸਿੰਘ ਬੋਬੀ ਅਤੇ ਮਨਜੀਤ ਸਿੰਘ ਵਿਰਕ ਨੇ ਪੰਜਾਬ ਸਰਕਾਰ ਵਿਰੁੱਧ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲਾਂ ਦੋਰਾਨ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਨਮਾਨ ਸਹੂਲਤਾਂ ਨੂੰ ਸੂਬਾ ਸਰਕਾਰ ਵੱਲੋਂ ਅਣਗੌਲਿਆਂ ਕੀਤਾ ਜਾ ਰਿਹਾ ਹੈ। ਸੁਤੰਤਰਤਾ ਸੰਗਰਾਮੀ ਜਥੇਬੰਦੀ ਨੇ ਮੰਗ ਕੀਤੀ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸ਼ਹੀਦੇ ਆਜ਼ਮ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਦਿਹਾੜੇ ਮਨਾਉਣ ਲਈ ਵਿਸ਼ੇਸ਼ ਸਮਾਗਮ ਕੀਤੇ ਜਾਣੇ ਚਾਹੀਦੇ ਹਨ।ਇਸ ਸਬੰਧੀ ਜਥੇਬੰਦੀ ਦਾ ਵਫ਼ਦ ਜਲਦ ਜ਼ਿਲ੍ਹਾ ਪ੍ਰਸ਼ਾਸਨ ਨੂੰ ਮਿਲ ਕੇ ਜਾਣੂ ਕਰਵਾਉਣ ਦਾ ਯਤਨ ਕਰੇਗਾ। ਜ਼ਿਲ੍ਹਾ ਪ੍ਰਧਾਨ ਅਮਰਪ੍ਰੀਤ ਸਿੰਘ ਬੋਬੀ, ਦਫ਼ਤਰ ਇੰਚਾਰਜ ਕਮਲਦੀਪ ਸਿੰਘ ਗਿੱਲ, ਚਰਨਜੀਤ ਸਿੰਘ ਭੁੱਲਰ, ਮਨਜੀਤ ਸਿੰਘ ਵਿਰਕ, ਰਾਜ ਕੁਮਾਰ ਡਕਾਲਾ, ਗੁਰਇਕਬਾਲ ਸਿੰਘ ਸੰਧੂ, ਅਮਰੀਕ ਸਿੰਘ, ਪਰਮ ਉੱਤਰਾਧਿਕਾਰੀ ਐਸੋਸੀਏਸ਼ਨ ਦੇ ਆਗੂਆਂ ਨੇ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਭਾਸ਼ਣ ਦਿੱਤੇ ਗਏ। ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਅਤੇ ਨੋਜਵਾਨ ਸਭਾ ਦੇ ਮੈਂਬਰ ਸਮਾਗਮ ਵਿੱਚ ਸ਼ਾਮਲ ਹੋਏ।