- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਹਰਮਨ ਨੂਰੀ ਪੁੱਤਰ ਜਸਵੀਰ ਸਿੰਘ ਵਾਸੀ ਪਿੰਡ ਗੱਦੋ ਮਾਜਰਾ ਕਰੀਬ ਤਿੰਨ ਸਾਲ ਪਹਿਲਾਂ ਫੌਜ ਦੇ ਵਿੱਚ ਬਤੌਰ ਅਗਨੀਵੀਰ ਭਰਤੀ ਹੋਇਆ ਸੀ। ਜਿਸ 'ਤੇ ਆਪਣੀ ਟ੍ਰੇਨਿੰਗ ਮੁਕੰਮਲ ਕਰਨ ਉਪਰੰਤ ਉਹ ਯੂਨਿਟ 20 ਪੰਜਾਬ ਦੇ ਅਧੀਨ ਜੰਮੂ ਵਿਖੇ ਆਪਣੀ ਡਿਊਟੀ ਕਰ ਰਿਹਾ ਸੀ

ਐਚ ਐਸ ਸੈਣੀ, ਪੰਜਾਬੀ ਜਾਗਰਣ. ਰਾਜਪੁਰਾ: ਰਾਜਪੁਰਾ ਨੇੜਲੇ ਪਿੰਡ ਗੱਦੋਮਾਜਰਾ ਦੇ ਵਸਨੀਕ ਹਰਮਨ ਨੂਰੀ (24) ਦੀ ਜੰਮੂ ਕਸ਼ਮੀਰ ਵਿਖੇ ਫੌਜ ਵਿੱਚ ਡਿਊਟੀ ਦੌਰਾਨ ਮੌਤ ਹੋ ਗਈ।
ਪ੍ਰਾਪਤ ਜਾਣਕਾਰੀ ਦੇ ਅਨੁਸਾਰ ਹਰਮਨ ਨੂਰੀ ਪੁੱਤਰ ਜਸਵੀਰ ਸਿੰਘ ਵਾਸੀ ਪਿੰਡ ਗੱਦੋ ਮਾਜਰਾ ਕਰੀਬ ਤਿੰਨ ਸਾਲ ਪਹਿਲਾਂ ਫੌਜ ਦੇ ਵਿੱਚ ਬਤੌਰ ਅਗਨੀਵੀਰ ਭਰਤੀ ਹੋਇਆ ਸੀ। ਜਿਸ 'ਤੇ ਆਪਣੀ ਟ੍ਰੇਨਿੰਗ ਮੁਕੰਮਲ ਕਰਨ ਉਪਰੰਤ ਉਹ ਯੂਨਿਟ 20 ਪੰਜਾਬ ਦੇ ਅਧੀਨ ਜੰਮੂ ਵਿਖੇ ਆਪਣੀ ਡਿਊਟੀ ਕਰ ਰਿਹਾ ਸੀ। ਪਿੰਡ ਦੇ ਸਰਪੰਚ ਨੇ ਦੱਸਿਆ ਕਿ ਮੰਗਲਵਾਰ ਦੀ ਸ਼ਾਮ ਕਰੀਬ 4 ਵਜੇ ਜੰਮੂ ਕਸ਼ਮੀਰ ਵਿਖੇ ਡਿਊਟੀ ਕਰ ਰਹੇ ਫੌਜੀ ਨੌਜਵਾਨ ਦੇ ਦਫਤਰ ਤੋਂ ਫੋਨ ਆਇਆ ਕਿ ਹਰਮਨ ਨੂਰੀ ਸ਼ਹੀਦ ਹੋ ਗਿਆ ਹੈ। ਜਿਸ 'ਤੇ ਸ਼ਹੀਦ ਹਰਮਨ ਨੂਰੀ ਦੀ ਮ੍ਰਿਤਕ ਦੇਹ ਨੂੰ ਫੌਜ ਦੇ ਅਧਿਕਾਰੀਆਂ ਦੇ ਵੱਲੋਂ ਪਿੰਡ ਗਦੋ ਮਾਜਰਾ ਵਿਖੇ ਲਿਆਂਦਾ ਜਾ ਰਿਹਾ ਹੈ ਜਿੱਥੇ ਉਸ ਦਾ ਸਰਕਾਰੀ ਸਨਮਾਨਾਂ ਦੇ ਨਾਲ ਸਸਕਾਰ ਕੀਤਾ ਜਾਵੇਗਾ। ਮੌਤ ਦੇ ਅਸਲੀ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ।