ਪੱਤਰ ਪੇ੍ਰਰਕ, ਸਮਾਣਾ : ਹਲਕਾ ਸਮਾਣਾ ਦੇ ਪਿੰਡ ਢੈਂਠਲ 'ਚ ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਵਲੋਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ। ਮੰਤਰੀ ਜੌੜਾਮਾਜਰਾ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆਂ ਕਰਵਾਉਣ ਲਈ ਵਚਨਬੱਧ ਹੈ। ਜਿਸ ਤਹਿਤ ਅੱਜ ਪੰਜਾਬ 'ਚ 500 ਕਲੀਨਿਕ ਖੋਲ੍ਹ ਕੇ ਲੋਕ ਸੇਵਾ ਲਈ ਸਮਰਪਿਤ ਕੀਤੇ ਹਨ ਅਤੇ ਜ਼ਿਲ੍ਹਾ ਪਟਿਆਲਾ 'ਚ 35 ਕਲੀਨਿਕ ਖੋਲ੍ਹੇ ਗਏ ਹਨ। ਇਸ ਮੌਕੇ ਉਨਾਂ੍ਹ ਨਾਲ ਐਸ.ਡੀ.ਐਮ. ਸਮਾਣਾ ਚਰਨਜੀਤ ਸਿੰਘ, ਪਿੰਡ ਦੇ ਅਮਰਜੀਤ ਸਿੰਘ ਤੇ ਸਮੂਹ ਪੰਚਾਇਤ ਮੈਂਬਰਾਂ ਸਮੇਤ ਐਸ.ਐਮ.ਓ. ਸੁਤਰਾਣਾ ਲੁਕੇਸ਼ ਆਦਿ ਵੀ ਮੌਜੂਦ ਰਹੇ।