ਸੂਬੇ ’ਚ ਅਮਨ ਕਾਨੂੰਨ ਦੀ ਸਥਿਤੀ ਚਿੰਤਾਜਨਕ : ਵਿਰਕ ਪਰਵਿੰਦਰ ਸਿੰਘ ਝੋਟੇ ਦੇ ਕਤਲ ਲਈ ਆਮ ਆਦਮੀ ਪਾਰਟੀ ਸਰਕਾਰ ਜ਼ਿੰਮੇਵਾਰ: ਰਾਜਿੰਦਰ ਵਿਰਕ
Publish Date: Tue, 13 Oct 2026 05:59 PM (IST)
Updated Date: Tue, 13 Oct 2026 06:00 PM (IST)
ਫੋਟੋ 13ਪੀਟੀਐਲ: 31: --ਪਰਵਿੰਦਰ ਸਿੰਘ ਝੋਟੇ ਦੇ ਕਤਲ ਲਈ ਆਮ ਆਦਮੀ ਪਾਰਟੀ ਸਰਕਾਰ ਜ਼ਿੰਮੇਵਾਰ: ਰਾਜਿੰਦਰ ਵਿਰਕ ਜੀਐੱਸ ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਸਿੰਘ ਵਿਰਕ ਨੇ ਪੰਜਾਬ ’ਚ ਨਸ਼ਿਆਂ ਦੇ ਮੁੱਦੇ ਅਤੇ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟੇ ਦੇ ਕਤਲ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਨਿਸ਼ਾਨੇ ਸਾਧੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਅਮਨ-ਕਾਨੂੰਨ ਦੀ ਸਥਿਤੀ ਲਗਾਤਾਰ ਚਿੰਤਾਜਨਕ ਬਣਦੀ ਜਾ ਰਹੀ ਹੈ ਅਤੇ ਲੋਕ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਰਾਜਿੰਦਰ ਸਿੰਘ ਵਿਰਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਪੰਜਾਬ ’ਚੋਂ ਨਸ਼ਾ ਖ਼ਤਮ ਕਰਨ ਦੇ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਅੱਜ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਖ਼ਤਮ ਹੋਣ ਦੀ ਬਜਾਏ ਹੋਰ ਗੰਭੀਰ ਹੁੰਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਨੌਜਵਾਨਾਂ ਦੀ ਸੁਰੱਖਿਆ ਯਕੀਨੀ ਬਣਾਉਣਾ ਸਰਕਾਰ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਇਸ ਮਾਮਲੇ ਵਿੱਚ ਸਰਕਾਰ ਨੂੰ ਜਵਾਬਦੇਹ ਠਹਿਰਾਉਂਦਿਆਂ ਕਿਹਾ ਕਿ ਲੋਕਾਂ ਦੀ ਜਾਨ-ਮਾਲ ਦੀ ਰਾਖੀ ਕਰਨਾ ਸਰਕਾਰ ਦਾ ਮੁੱਢਲਾ ਫ਼ਰਜ਼ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ, ਪਰਵਿੰਦਰ ਸਿੰਘ ਝੋਟੇ ਦੇ ਕਤਲ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦਿਵਾਈਆਂ ਜਾਣ।