ਆਪ ਵੱਲੋਂ ਮਸਤੀ ਸੋਸ਼ਲ ਮੀਡੀਆ ਕੋਆਰਡੀਨੇਟਰ ਨਿਯੁਕਤ
ਆਪ ਪਾਰਟੀ ਵੱਲੋਂ ਮਸਤੀ ਸੋਸ਼ਲ ਮੀਡੀਆ ਕੋਆਰਡੀਨੇਟਰ ਨਿਯੁਕਤ
Publish Date: Fri, 30 Jan 2026 06:22 PM (IST)
Updated Date: Sat, 31 Jan 2026 04:10 AM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲਹਿਰਾਗਾਗਾ : ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਆਪਣੇ ਜਥੇਬੰਦਕ ਢਾਂਚੇ ਅਤੇ ਪਾਰਟੀ ਦੇ ਸੋਸ਼ਲ ਮੀਡੀਆ ਨੂੰ ਮਜ਼ਬੂਤ ਕਰਨ ਲਈ ਅਸ਼ੋਕ ਮਸਤੀ ਨੂੰ ਹਲਕਾ ਲਹਿਰਾ ਤੋਂ ਪਾਰਟੀ ਦਾ ਸ਼ੋਸ਼ਲ ਮੀਡੀਆ ਕੋਆਰਡੀਨੇਟਰ ਅਤੇ ਡਿੰਪਲ ਅਰੋੜਾ ਨੂੰ ਵਾਇਸ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਨਵ ਨਿਯੁਕਤ ਹਲਕਾ ਲਹਿਰਾ ਦੇ ਕੋਆਰਡੀਨੇਟਰ ਅਸ਼ੋਕ ਮਸਤੀ ਨੇ ਦੱਸਿਆ, ਕਿ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਸੂਬਾ ਪ੍ਰਭਾਰੀ ਮਨੀਸ਼ ਸਿਸੋਦੀਆ ਵੱਲੋਂ ਪੰਜਾਬ ਅੰਦਰ ਪਾਰਟੀ ਦੀਆਂ ਸੋਸ਼ਲ ਮੀਡੀਆ ਟੀਮਾਂ ਦਾ ਐਲਾਨ ਕੀਤਾ ਹੈ ਜਿਸ ਵਿਚ ਉਨ੍ਹਾਂ ਨੂੰ ਹਲਕਾ ਲਹਿਰਾ ਤੋਂ ਪਾਰਟੀ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਗਿਆ ਹੈ ਉਹ ਅਤੇ ਉਸਦੀ ਟੀਮ ਦੇ ਸਾਥੀਆਂ ਵੱਲੋਂ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ, ਪ੍ਰਧਾਨ ਅਮਨ ਅਰੋੜਾ, ਸੂਬਾ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਹਲਕਾ ਕੋਆਰਡੀਨੇਟਰ ਅਸ਼ੋਕ ਮਸਤੀ ਅਤੇ ਵਾਇਸ ਕੋਆਰਡੀਨੇਟਰ ਡਿੰਪਲ ਅਰੋੜਾ ਵੱਲੋਂ ਜਿਥੇ ਆਮ ਆਦਮੀ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ, ਉਥੇ ਹੀ ਨਗਰ ਕੌਂਸਲ ਲਹਿਰਾਗਾਗਾ ਦੇ ਪ੍ਰਧਾਨ ਕਾਂਤਾ ਗੋਇਲ, ਸੀਮਾ ਗੋਇਲ ਪਤਨੀ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ, ਅਤੇ ਇਨ੍ਹਾਂ ਦੇ ਸਪੁੱਤਰ ਐਡਵੋਕੇਟ ਗੋਰਵ ਗੋਇਲ, ਚੈਅਰਮੈਨ ਡਾ. ਸ਼ੀਸ਼ਪਾਲ ਅਨੰਦ, ਪ੍ਰਿੰਸ ਗਰਗ ਹਲਕਾ ਇੰਚਾਰਜ ਟਰੇਡ ਵਿੰਗ ਲਹਿਰਾ, ਜੀਵਨ ਕੁਮਾਰ ਰੱਬੜ ਵਾਇਸ ਪ੍ਰਧਾਨ ਆੜਤੀਆਂ ਐਸੋਸੀਏਸ਼ਨ ਪੰਜਾਬ, ਮਨਜੀਤ ਮੱਖਣ,ਪ੍ਰਧਾਨ ਰਕੇਸ਼ ਗਰਗ, ਰਕੇਸ਼ ਕੁਮਾਰ ਗੁਪਤਾ ਵਿੱਕੀ ਪੀਏ ਕੈਬਨਿਟ ਮੰਤਰੀ ਗੋਇਲ, ਲੱਕੀ ਗੋਇਲ,ਦੀਪੂ ਗੋਇਲ, ਸੀਨੀਅਰ ਆਗੂ ਗੁਰਲਾਲ ਸਿੰਘ ਆਦਿ ਪਾਰਟੀ ਦੇ ਆਗੂਆਂ ਦਾ ਧੰਨਵਾਦ ਕੀਤਾ। ਇਸ ਸਮੇਂ ਨਵ ਨਿਯੁਕਤ ਸੋਸ਼ਲ ਮੀਡੀਆ ਕੋਆਰਡੀਨੇਟਰ ਅਸ਼ੋਕ ਮਸਤੀ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਪਾਰਟੀ ਦੀ ਲੀਡਰਸ਼ਿਪ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਅਤੇ ਉਸ ਦੀ ਸਮੁੱਚੀ ਟੀਮ ਵੱਲੋਂ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਪੰਜਾਬ ਦੇ ਲੋਕਾਂ ਤੱਕ ਪਹੁੰਚਾਉਣ ਲਈ ਸਖ਼ਤ ਮਿਹਨਤ ਕਰਨਗੇ।