- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਪ ਸਰਕਾਰ ਨੇ ਪੰਜਾਬ ਨੂੰ ਕੰਗਾਲੀ ਵੱਲ ਧੱਕਿਆ: ਐਡਵੋਕੇਟ ਗਿੰਦੀ

ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ,
ਸ਼ੇਰਪੁਰ : ਅਕਾਲੀ ਦਲ ਵਾਰਿਸ ਪੰਜਾਬ ਦੇ ਸੀਨੀਅਰ ਆਗੂ ਐਡਵੋਕੇਟ ਗੁਰਵਿੰਦਰ ਸਿੰਘ ਗਿੰਦੀ ਨੇ ਦੋਸ਼ ਲਾਇਆ ਕਿ ਨੌਜਵਾਨਾਂ ਨੂੰ ਬਿਹਤਰ ਭਵਿੱਖ ਦੇ ਸੁਪਨੇ ਦਿਖਾ ਕੇ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਕਾਰਨ ਪੰਜਾਬ ਆਰਥਿਕ ਤੇ ਸਮਾਜਿਕ ਸੰਕਟ ਵੱਲ ਵਧ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ, ਭ੍ਰਿਸ਼ਟਾਚਾਰ ਅਤੇ ਹੋਰ ਲੋਕ ਮਸਲੇ ਗੰਭੀਰ ਰੂਪ ਧਾਰਨ ਕਰ ਚੁੱਕੇ ਹਨ।
ਐਡਵੋਕੇਟ ਗਿੰਦੀ ਪਿੰਡ ਦੀਵਾਨੇ ਵਿਖੇ ਪਾਰਟੀ ਦੇ ਆਈਟੀ ਵਿੰਗ ਦੀ ਚੋਣ ਕਰਵਾਉਣ ਲਈ ਪੁੱਜੇ ਹੋਏ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਭਾਜਪਾ, ਆਮ ਆਦਮੀ ਪਾਰਟੀ ਅਤੇ ਕਾਂਗਰਸ ਸਮੇਤ ਵੱਖ-ਵੱਖ ਰਵਾਇਤੀ ਸਿਆਸੀ ਪਾਰਟੀਆਂ ਨੇ ਲੰਮੇ ਸਮੇਂ ਤੱਕ ਦੇਸ਼ ਅਤੇ ਪੰਜਾਬ ਵਿੱਚ ਸੱਤਾ ਸੰਭਾਲੀ, ਪਰ ਲੋਕਾਂ ਦੀਆਂ ਬੁਨਿਆਦੀ ਸਮੱਸਿਆਵਾਂ ਦਾ ਸਥਾਈ ਹੱਲ ਨਹੀਂ ਹੋ ਸਕਿਆ।
ਉਨ੍ਹਾਂ ਦੋਸ਼ ਲਾਇਆ ਕਿ ਸਿਆਸੀ ਪਾਰਟੀਆਂ ਦੀਆਂ ਨੀਤੀਆਂ ਕਾਰਨ ਸਮਾਜ ਵਿੱਚ ਵੰਡ ਅਤੇ ਨਫ਼ਰਤ ਦਾ ਮਾਹੌਲ ਪੈਦਾ ਹੋਇਆ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਸਿੰਘ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਕਰਨ ਅਤੇ ਸਿੱਖੀ ਨਾਲ ਜੋੜਨ ਲਈ ਸ਼ੁਰੂ ਕੀਤੀ ਮੁਹਿੰਮ ਨੂੰ ਵੀ ਸੱਤਾ ਵਿੱਚ ਰਹੇ ਲੋਕਾਂ ਨੇ ਪ੍ਰਵਾਨ ਨਹੀਂ ਕੀਤਾ।
ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਵੱਲੋਂ ਪੰਜਾਬ ਦੇ ਲੋਕਾਂ ਦੇ ਮੁੱਦਿਆਂ ਨੂੰ ਲੈ ਕੇ ਆਪਣੀ ਸਿਆਸੀ ਸਰਗਰਮੀ ਤੇਜ਼ ਕੀਤੀ ਜਾ ਰਹੀ ਹੈ ਅਤੇ ਪਾਰਟੀ ਸੂਬੇ ਵਿੱਚ ਆਪਣਾ ਜਥੇਬੰਦਕ ਆਧਾਰ ਮਜ਼ਬੂਤ ਕਰ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਣ ਵਾਲੇ ਸਮੇਂ ਵਿੱਚ ਪਾਰਟੀ ਪੰਜਾਬ ਦੀ ਸਿਆਸਤ ਵਿੱਚ ਅਹਿਮ ਭੂਮਿਕਾ ਨਿਭਾਏਗੀ। ਇਸ ਮੌਕੇ ਹਲਕਾ ਮਹਿਲ ਕਲਾਂ ਤੋਂ ਬਲਾਕ ਪ੍ਰਧਾਨ ਪੂਰਨ ਸਿੰਘ ਖਾਲਸਾ ਗੰਡੇਵਾਲ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ।
ਇਸ ਸਮੇਂ ਆਈਟੀ ਵਿੰਗ ਦੀ ਜਥੇਬੰਦਕ ਚੋਣ ਦੌਰਾਨ ਬੇਅੰਤ ਸਿੰਘ ਨੂੰ ਜ਼ਿਲ੍ਹਾ ਪ੍ਰਧਾਨ, ਕੇਵਲ ਸਿੰਘ ਜੰਗੀਆਣਾ, ਜਗਚਨਣ ਸਿੰਘ ਪ੍ਰਧਾਨ ਪ੍ਰਧਾਨ , ਸੁਖਵਿੰਦਰ ਸਿੰਘ ਜਨਰਲ ਸਕੱਤਰ , ਨਾਇਬ ਸਿੰਘ, ਬਲਦੇਵ ਸਿੰਘ ਚੀਮਾ, ਬਾਬੂ ਸਿੰਘ ਪੰਜਗਰਾਈਆਂ, ਬਲਜਿੰਦਰ ਕੌਰ, ਕੋਮਨਪ੍ਰੀਤ ਕੌਰ ਜ਼ਿਲ੍ਹਾ ਪ੍ਰਧਾਨ,ਬਲਾਕ ਪ੍ਰਧਾਨ, ਬਿੰਦਰਪਾਲ ਕੌਰ ਹਾਜ਼ਰ ਸਨ।