- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੰਡੀਗੜ੍ਹ ਰੋਸ ਧਰਨੇ ਵਿੱਚ ਆਪ ਆਗੂ ਜਸਵਿੰਦਰ ਲਾਲਾ ਖਲੌਰ ਨੇ ਕੀਤੀ ਸ਼ਮੂਲੀਅਤ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਆਮ ਆਦਮੀ ਪਾਰਟੀ ਪੰਜਾਬ ਵੱਲੋਂ ਚੰਡੀਗੜ੍ਹ ਦੇ ਸੈਕਟਰ-17 ਵਿਖੇ ਮੁੱਖ ਚੋਣ ਕਮਿਸ਼ਨ ਦੇ ਦਫ਼ਤਰ ਦੇ ਸਾਹਮਣੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਰੋਸ ਧਰਨਾ ਦਿੱਤਾ ਗਿਆ। ਇਸ ਦੌਰਾਨ ਕੈਬਨਿਟ ਮੰਤਰੀਆਂ, ਵਿਧਾਇਕਾਂ, ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਨੇ ਸ਼ਮੂਲੀਅਤ ਕਰਦਿਆਂ ‘ਵੋਟ ਚੋਰ ਗੱਦੀ ਛੋੜ’ ਦੇ ਨਾਅਰੇ ਲਗਾਏ ਅਤੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ। ਇਸ ਰੋਸ ਧਰਨੇ ਵਿੱਚ ਆਮ ਆਦਮੀ ਪਾਰਟੀ ਹਲਕਾ ਰਾਜਪੁਰਾ ਦੇ ਬਲਾਕ ਪ੍ਰਧਾਨ ਤੇ ਸੀਨੀਅਰ ਆਪ ਆਗੂ ਜਸਵਿੰਦਰ ਸਿੰਘ ਲਾਲਾ ਖਲੌਰ ਨੇ ਆਪਣੀ ਟੀਮ ਸਮੇਤ ਸ਼ਮੂਲੀਅਤ ਕੀਤੀ ਅਤੇ ਕੇਂਦਰ ਸਰਕਾਰ ਖ਼ਿਲਾਫ਼ ਆਪਣਾ ਰੋਸ ਪ੍ਰਗਟ ਕੀਤਾ। ਇਸ ਮੌਕੇ ਜਸਵਿੰਦਰ ਸਿੰਘ ਲਾਲਾ ਖਲੌਰ ਨੇ ਕਿਹਾ ਕਿ ਲੋਕਤੰਤਰ ਵਿਚ ਵੋਟ ਦਾ ਅਧਿਕਾਰ ਬੇਹੱਦ ਮਹੱਤਵਪੂਰਨ ਹੈ ਅਤੇ ਚੋਣ ਪ੍ਰਕਿਰਿਆ ਦੀ ਨਿਰਪੱਖਤਾ ਤੇ ਪਾਰਦਰਸ਼ਤਾ ਯਕੀਨੀ ਬਣਾਈ ਜਾਣੀ ਚਾਹੀਦੀ ਹੈ ਪਰ ਕੇਂਦਰ ਸਰਕਾਰ ਵੋਟਾਂ ਦੇ ਵਿੱਚ ਹੇਰ ਫੇਰ ਕਰਕੇ ਵਿਰੋਧੀ ਪਾਰਟੀਆਂ ਨੂੰ ਨੁਕਸਾਨ ਪਹੁੰਚਾ ਰਹੀ ਹੈ। ਉਨ੍ਹਾਂ ਕਿਹਾ ਕਿ ਲੋਕਤੰਤਰੀ ਕਦਰਾਂ-ਕੀਮਤਾਂ ਦੀ ਰਾਖੀ ਲਈ ਆਮ ਆਦਮੀ ਪਾਰਟੀ ਲੋਕਾਂ ਦੀ ਆਵਾਜ਼ ਬੁਲੰਦ ਕਰਦੀ ਰਹੇਗੀ। ਇਸ ਮੌਕੇ ਗੁਰਸੇਵਕ ਸਿੰਘ, ਅਮਰਿੰਦਰ ਸਿੰਘ, ਮਨਜੀਤ ਸਿੰਘ, ਧਰਵਿੰਦਰ ਸਿੰਘ, ਨੰਬਰਦਾਰ ਜਗਦੀਪ ਸਿੰਘ, ਗੋਲਡੀ ਕੰਬੋਜ ਸਮੇਤ ਹੋਰ ਪਾਰਟੀ ਵਰਕਰ ਵੀ ਹਾਜ਼ਰ ਸਨ।