ਪੱਤਰ ਪ੍ਰਰੇਰਕ,ਬਨੂੜ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਗੁਰਪ੍ਰਰੀਤ ਸਿੰਘ ਧਮੌਲੀ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੇ ਨੌਜਵਾਨਾਂ ਨੂੰ ਆਪ ਨਾਲ ਜੋੜਨ ਲਈ ਲਾਮਬੰਦੀ ਕੀਤੀ। ਉਨ੍ਹਾਂ ਸ਼ਹਿਰ ਦੀਆਂ ਵੱਖ-ਵੱਖ ਜਨਤਕ ਥਾਵਾਂ ਉੱਤੇ ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਗਿਣਾਈਆਂ ਤੇ ਪੰਜਾਬ ਵਿੱਚ ਕਾਂਗਰਸ ਤੇ ਅਕਾਲੀ ਦਲ ਨੂੰ ਇੱਕੋ ਸਿੱਕੇ ਦੇ ਦੋ ਪਾਸੇ ਦੱਸਦਿਆਂ ਇਨ੍ਹਾਂ ਤੇ ਲੋਕ ਮਸਲੇ ਵਿਸਾਰਨ ਦਾ ਦੋਸ਼ ਲਾਇਆ। ਸ੍ਰੀ ਧਮੌਲੀ ਨੇ ਆਖਿਆ ਕਿ ਪੰਜਾਬ ਵਿੱਚ ਲੋਕਾਂ ਨੂੰ ਸਿਹਤ ਅਤੇ ਸਿੱਖਿਆ ਦੀਆਂ ਮੁੱਢਲੀਆਂ ਲੋੜਾਂ ਵੀ ਹਾਸਿਲ ਨਹੀਂ ਹੋ ਰਹੀਆਂ ਅਤੇ ਲੋਕੀਂ ਸਵੱਛ ਪਾਣੀ ਨੂੰ ਵੀ ਤਰਸ ਰਹੇ ਹਨ। ਉਨ੍ਹਾਂ ਕਿਹਾ ਕਿ ਜ਼ਹਿਰੀਲੀ ਸ਼ਰਾਬ ਅਤੇ ਹੋਰ ਅਨੈਤਿਕ ਕੰਮਾਂ ਨੂੰ ਪਹਿਲਾਂ ਅਕਾਲੀ ਭਾਜਪਾ ਆਗੂਆਂ ਤੇ ਹੁਣ ਕਾਂਗਰਸ ਦੀ ਸਰਪ੍ਰਸਤੀ ਹਾਸਿਲ ਹੈ। ਉਨ੍ਹਾਂ ਲੋਕਾਂ ਨੂੰ ਆਪ ਦੇ ਮੈਂਬਰ ਬਣਕੇ ਪਾਰਟੀ ਨਾਲ ਜੁੜਨ ਦੀ ਅਪੀਲ ਕੀਤੀ। ਇਸ ਮੌਕੇ ਗੁਰਵਿੰਦਰ ਸਿੰਘ ਬਨੂੜ, ਸਵਰਨ ਸਿੰਘ ਧਰਮਗੜ੍ਹ, ਜਸਵੀਰ ਸਿੰਘ, ਅਮਰਿੰਦਰ ਸਿੰਘ, ਮਾਨ ਸਿੰਘ, ਸਿਕੰਦਰ ਸਿੰਘ, ਇੰਦਰਜੀਤ ਸਿੰਘ, ਬਲਜਿੰਦਰ ਸਿੰਘ, ਰੁਪਿੰਦਰ ਸਿੰਘ, ਗੁਰਜਿੰਦਰ ਸਿੰਘ, ਸਤਪਾਲ ਸਿੰਘ, ਹਰਬੰਸ ਸਿੰਘ ਆਦਿ ਹਾਜ਼ਰ ਸਨ।
ਲੋਕਾਂ ਨੂੰ 'ਆਪ' ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ
Publish Date:Sun, 09 Aug 2020 08:15 PM (IST)

