- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੋਰ-ਟੂ-ਡੋਰ ਮੁਹਿੰਮ ਨਾਲ ‘ਆਪ’ ਨੇ 2027 ਦੀਆਂ ਚੋਣਾਂ ਲਈ ਵਧਾਈਆਂ ਸਰਗਰਮੀਆਂ

ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ : ਪੰਜਾਬ ਵਿਚ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ ਵੱਲੋਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸੇ ਤਹਿਤ ਮਾਰਕੀਟ ਸੁਸਾਇਟੀ ਰਾਜਪੁਰਾ ਦੇ ਚੇਅਰਮੈਨ ਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਹਿਜਪਾਲ ਸਿੰਘ ਲਾਡਾਂ ਵੱਲੋਂ ਹਲਕਾ ਘਨੌਰ ਦੇ ਵੱਖ-ਵੱਖ ਪਿੰਡਾਂ ਵਿਚ ਡੋਰ-ਟੂ-ਡੋਰ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਵੱਲੋਂ ਮਿਲ ਰਹੇ ਭਰਵੇਂ ਹੁੰਗਾਰੇ ਨਾਲ ਵਿਰੋਧੀ ਪਾਰਟੀਆਂ ਦੀ ਚਿੰਤਾ ਵਧੀ ਹੈ। ਸਹਿਜਪਾਲ ਸਿੰਘ ਲਾਡਾਂ ਨੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਸੱਚੇ ਸਿਪਾਹੀ ਵਜੋਂ ਲੋਕਾਂ ਦੀ ਸੇਵਾ ਕਰਨ ਵਿਚ ਵਿਸ਼ਵਾਸ ਰੱਖਦੇ ਹਨ। ਉਨ੍ਹਾਂ ਦਾ ਮੁੱਖ ਉਦੇਸ਼ ਸਰਕਾਰ ਦੀਆਂ ਯੋਜਨਾਵਾਂ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਾ ਹੈ। ਇਸ ਦੌਰਾਨ ਉਹ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ, ਮੁਫ਼ਤ ਬਿਜਲੀ, ਸਰਕਾਰੀ ਨੌਕਰੀਆਂ ਅਤੇ ਲੋਕ ਭਲਾਈ ਦੀਆਂ ਯੋਜਨਾਵਾਂ ਸਰਕਾਰ ਦੀਆਂ ਪ੍ਰਮੁੱਖ ਪ੍ਰਾਪਤੀਆਂ ਹਨ। ਉਨ੍ਹਾਂ ਦਾਅਵਾ ਕੀਤਾ ਕਿ ਲੋਕਾਂ ਦੇ ਪਿਆਰ ਅਤੇ ਸਮਰਥਨ ਸਦਕਾ ਆਮ ਆਦਮੀ ਪਾਰਟੀ 2027 ਵਿਚ ਮੁੜ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਉਹ ਭਵਿੱਖ ਵਿੱਚ ਵੀ ਲੋਕ ਸੇਵਾ ਅਤੇ ਪਾਰਟੀ ਦੀ ਮਜ਼ਬੂਤੀ ਲਈ ਯਤਨ ਜਾਰੀ ਰੱਖਣਗੇ। ਇਸ ਮੌਕੇ ਲਖਵੀਰ ਸਿੰਘ ਗੁੱਜਰ, ਗੁਰਪ੍ਰੀਤ ਸਿੰਘ ਮੰਨਣ ਅਤੇ ਜਗਦੀਪ ਸਿੰਘ ਚਮਾਰੂ ਸਮੇਤ ਹੋਰ ਆਗੂ ਮੌਜੂਦ ਸਨ।