ਆਪ ਵੱਲੋਂ 2027 ਵਿਧਾਨ ਸਭਾ ਚੋਣਾਂ ਲਈ ਪਹਿਲੀ ਸੂਚੀ ਜਾਰੀ ਆਪ ਵੱਲੋਂ 2027 ਵਿਧਾਨ ਸਭਾ ਚੋਣਾਂ ਲਈ ਪਹਿਲੀ ਸੂਚੀ ਜਾਰੀ
Publish Date: Sat, 31 Oct 2026 05:22 PM (IST)
Updated Date: Sun, 01 Nov 2026 04:02 AM (IST)
ਅਮਰਗੜ੍ਹ ਤੋਂ ਪ੍ਰੋ. ਜਸਵੰਤ ਸਿੰਘ ਗੱਜਣ ਮਾਜਰਾ ਨੂੰ ਮੁੜ ਉਮੀਦਵਾਰ ਐਲਾਨਿਆ ਰਣਵੀਰ ਸਿੰਘ ਰਾਣਾ, ਪੰਜਾਬੀ ਜਾਗਰਣ, ਅਮਰਗੜ੍ਹ : ਆਮ ਆਦਮੀ ਪਾਰਟੀ ਵੱਲੋਂ ਸਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਇਸ ਸੂਚੀ ਵਿੱਚ ਵਿਧਾਨ ਸਭਾ ਹਲਕਾ ਅਮਰਗੜ੍ਹ ਤੋਂ ਪ੍ਰੋ. ਜਸਵੰਤ ਸਿੰਘ ਗੱਜਣ ਮਾਜਰਾ ਨੂੰ ਪਾਰਟੀ ਉਮੀਦਵਾਰ ਐਲਾਨਿਆ ਗਿਆ ਹੈ। ਉਨ੍ਹਾਂ ਦੀ ਉਮੀਦਵਾਰੀ ਦੇ ਐਲਾਨ ਨਾਲ ਹਲਕੇ ਦੇ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿੱਚ ਖੁਸ਼ੀ ਦਾ ਮਾਹੌਲ ਹੈ। ਇਸ ਮੌਕੇ ਪ੍ਰੋ. ਜਸਵੰਤ ਸਿੰਘ ਗੱਜਣ ਮਾਜਰਾ ਨੇ ਪਾਰਟੀ ਹਾਈ ਕਮਾਂਡ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ’ਤੇ ਜਤਾਏ ਭਰੋਸੇ ’ਤੇ ਉਹ ਖਰਾ ਉਤਰਨ ਦੀ ਪੂਰੀ ਕੋਸ਼ਿਸ਼ ਕਰਨਗੇ, ਉਹ ਹਲਕੇ ਦੇ ਲੋਕਾਂ ਦੇ ਸਹਿਯੋਗ ਨਾਲ ਇਹ ਸੀਟ ਜਿੱਤ ਕੇ ਪਾਰਟੀ ਹਾਈਕਮਾਂਡ ਦੀ ਝੋਲੀ ਵਿੱਚ ਪਾਉਣਗੇ। ਇਸ ਮੌਕੇ ਮਾਰਕੀਟ ਕਮੇਟੀ ਅਮਰਗੜ੍ਹ ਚੇਅਰਮੈਨ ਹਰਪ੍ਰੀਤ ਸਿੰਘ ਹੈਪੀ ਨੰਗਲ, ਪ੍ਰਦੀਪ ਕੁਮਾਰ ਜੱਗੀ ਪ੍ਰਧਾਨ ਆੜ੍ਹਤੀਆ ਐਸੋਸੀਏਸ਼ਨ ਅਮਰਗੜ੍ਹ, ਸਮਾਜ ਸੇਵੀ ਦੀਪਕ ਕੌੜਾ ਦੀਪਾ, ਸਰਪੰਚ ਜਗਵੀਰ ਸਿੰਘ ਰੋਸੀ ਤੋਲੇਵਾਲ, ਸਰਪੰਚ ਮਨਪ੍ਰੀਤ ਸਿੰਘ ਮਨੀ ਨੰਗਲ, ਸਰਪੰਚ ਜਗਦੀਸ਼ ਸਿੰਘ ਘੁੰਮਣ, ਜ਼ਿਲ੍ਹਾ ਮੀਡੀਆ ਇੰਚਾਰਜ ਹਰਪ੍ਰੀਤ ਸਿੰਘ ਰੂਪ ਰਾਏ, ਨੰਬਰਦਾਰ ਜਗਦੀਪ ਸਿੰਘ ਸਲਾਰ, ਗੁਰਦੀਪ ਸਿੰਘ ਸਲਾਰੀਆ, ਹਰਦੀਪ ਸਿੰਘ ਸਲਾਰ, ਗੁਰਜੀਤ ਸਿੰਘ ਰਾਮਪੁਰ ਛੰਨਾ, ਸਰਪੰਚ ਰਵਿੰਦਰ ਸਿੰਘ ਰਾਏਪੁਰ, ਗੁਰਵੀਰ ਸਿੰਘ ਸੋਹੀ, ਜਸਵਿੰਦਰ ਸਿੰਘ ਜੱਸੀ, ਸੁਖਵਿੰਦਰ ਸਿੰਘ ਸੁੱਖਾ, ਐੱਮਸੀ ਸਵਰਨ ਸਿੰਘ ਸ਼ਾਮਲ ਸਨ।