- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਦਲਿਤ ਆਗੂ ਨਾਲ ਕੁੱਟਮਾਰ ਵਿਰੁੱਧ ‘ਆਪ’ ਦਾ ਕਾਂਗਰਸ ਭਵਨ ਘਿਰਾਓ, ਲਖਵੀਰ ਗੁੱਜਰ ਜ਼ਖ਼ਮੀ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਆਮ ਆਦਮੀ ਪਾਰਟੀ ਪੰਜਾਬ ਵੱਲੋਂ ਸੀਨੀਅਰ ਦਲਿਤ ਆਗੂ ਰਣਜੀਤ ਸਿੰਘ ਤਰਖਾਣ ਮਾਜਰਾ ਨਾਲ ਕੁੱਟਮਾਰ ਤੇ ਬਦਸਲੂਕੀ ਦੇ ਮਾਮਲੇ ਨੂੰ ਲੈ ਕੇ ਬੀਤੇ ਦਿਨੀ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਦਾ ਘਿਰਾਓ ਦੌਰਾਨ ‘ਆਪ’ ਆਗੂਆਂ ਅਤੇ ਵਰਕਰਾਂ ਨੇ ਕਾਂਗਰਸ ਆਗੂਆਂ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਪੀੜਤ ਆਗੂ ਨੂੰ ਇਨਸਾਫ਼ ਦੇਣ ਅਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਮੌਕੇ ਜਿੱਥੇ ਪੁਲਿਸ ਪ੍ਰਸ਼ਾਸਨ ਵੱਲੋਂ ਆਪ ਆਗੂਆਂ ਦੇ ਉੱਤੇ ਲਾਠੀਚਾਰਜ ਕੀਤਾ ਤੇ ਵਾਟਰ ਕੈਨਨ ਦੀ ਵਰਤੋਂ ਕੀਤੀ ਗਈ। ਇਸ ਸਮੇਂ ਪੀਏਡੀਬੀ ਬੈਂਕ ਰਾਜਪੁਰਾ ਦੇ ਚੇਅਰਮੈਨ ਲਖਬੀਰ ਗੁੱਜਰ ਪੀੜਤ ਆਗੂ ਨੂੰ ਇਨਸਾਫ ਦੀ ਮੰਗ ਕਰਦਿਆਂ ਹੋਇਆ ਪਾਣੀ ਦੀ ਪਛਾੜਾਂ ਦੇ ਨਾਲ ਗੰਭੀਰ ਜ਼ਖ਼ਮੀ ਹੋ ਗਏ ਅਤੇ ਉਸਦੇ ਮੂੰਹ ਦੇ ਉੱਤੇ ਸੱਟਾਂ ਲੱਗੀਆਂ। ਚੇਅਰਮੈਨ ਗੁਜਰ ਨੇ ਦੋਸ਼ ਲਾਇਆ ਕਿ ਪੰਜਾਬ ਕਾਂਗਰਸ ਦੇ ਆਗੂ ਬੀਰਿੰਦਰ ਸਿੰਘ ਢਿੱਲੋਂ ਵੱਲੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸ਼ਹਿ ’ਤੇ ਰਣਜੀਤ ਸਿੰਘ ਤਰਖਾਨ ਮਾਜਰਾ ਨਾਲ ਕੁੱਟਮਾਰ ਅਤੇ ਬਦਸਲੂਕੀ ਕੀਤੀ ਗਈ। ਉਨ੍ਹਾਂ ਵੱਲੋਂ ਕਾਂਗਰਸ ਦੇ ਕੌਮੀ ਆਗੂ ਰਾਹੁਲ ਗਾਂਧੀ ਨੂੰ ਵੀ ਸਵਾਲ ਕੀਤਾ ਕਿ ਉਹ ਪੰਜਾਬ ਸੂਬੇ ਅੰਦਰ ਇਨਸਾਫ ਰੈਲੀਆਂ ਕਰ ਰਹੇ ਹਨ ਕੀ ਉਹ ਦਲਿਤ ਆਗੂ ਨੂੰ ਇਨਸਾਫ ਨਹੀਂ ਦਵਾ ਸਕਦੇ। ਉਨ੍ਹਾਂ ਮੰਗ ਕੀਤੀ ਕਿ ਰਣਜੀਤ ਸਿੰਘ ਤਰਖਾਣ ਮਾਜਰਾ ਨੂੰ ਇਨਸਾਫ਼ ਦਿਵਾਇਆ ਜਾਵੇ ਅਤੇ ਇਸ ਮਾਮਲੇ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਨਿਰਪੱਖ ਜਾਂਚ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।