- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਪ ਦੇ ਜਿਲ੍ਹਾ ਪ੍ਰੀਸ਼ਦ ਮੈਂਬਰ ਲਾਡਾ ਨੇ ਵਧਾਈਆਂ ਰਾਜਸੀ ਸਰਗਰਮੀਆਂ

ਕਰਮਵੀਰ ਸਿੰਘ ਮਰਦਾਂਪੁਰ ਪੰਜਾਬੀ ਜਾਗਰਣ, ਘਨੌਰ : ਹਲਕਾ ਘਨੌਰ ਤੋਂ ਆਪ ਦੇ ਜ਼ਿਲ੍ਹਾ ਪਰਿਸ਼ਦ ਮੈਂਬਰ ਅਤੇ ਵਿਰਾਸਤ ਸੇਵਾ ਸੰਗਠਨ ਦੇ ਕੋਆਰਡੀਨੇਟਰ ਸਹਿਜਪਾਲ ਸਿੰਘ ਲਾਡਾ ਵੱਲੋਂ ਭਗਵੰਤ ਮਾਨ ਸਰਕਾਰ ਦੀਆਂ ਯੋਜਨਾਵਾਂ ਨੂੰ ਸਰਗਰਮੀ ਨਾਲ ਲੋਕਾਂ ਤੱਕ ਪਹੁੰਚਾਉਣ ਦਾ ਕੰਮ ਤੇਜ਼ ਕਰ ਦਿੱਤਾ ਗਿਆ ਹੈ। ਲਾਡਾ ਵੱਲੋਂ ਹਲਕੇ ਵਿਚ ਯੋਜਨਾਵਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਡੋਰ ਟੂ ਡੋਰ ਮੁਹਿੰਮ ਮੁਹਿੰਮ ਤਹਿਤ ਹਰ ਘਰ ਵਿੱਚ ਪਹੁੰਚ ਕੀਤੀ ਜਾ ਰਹੀ ਹੈ। ਇਸ ਸਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸਹਿਜਪਾਲ ਸਿੰਘ ਲਾਡਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਲੋਕਾਂ ਨੂੰ 600 ਯੂਨਿਟ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ,10 ਲੱਖ ਦਾ ਮੁਫਤ ਸਿਹਤ ਬੀਮਾ ਦਿੱਤਾ ਜਾ ਰਿਹਾ ਹੈ, ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਮੁਫ਼ਤ ਸਿੱਖਿਆ ਦੇਣ ਦੇ ਨਾਲ ਨਾਲ ਨਿੱਜੀ ਸਕੂਲਾਂ ਦੀਆਂ ਫੀਸਾਂ ਉੱਤੇ ਸ਼ਿਕੰਜਾ ਕੱਸਿਆ ਗਿਆ ਹੈ, ਖੇਤਾਂ ਨੂੰ ਨਹਿਰੀ ਪਾਣੀ ਪਹੁੰਚਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ ਅਤੇ ਹੁਣ ਔਰਤਾਂ ਦੇ ਖਾਤਿਆਂ ਵਿਚ ਛੇ ਮਹੀਨੇ ਵਿਚ ਤੀਜੀ ਵਾਰ ਕ੍ਰਮਵਾਰ 1000 ਅਤੇ 1500 ਰੁਪਏ ਦੀ ਰਾਸ਼ੀ ਆ ਚੁੱਕੀ ਹੈ। ਉਨ੍ਹਾਂ ਕਿਹਾ ਕਿ ਯੋਜਨਾਵਾਂ ਦਾ ਲਾਭ ਆਮ ਆਦਮੀ ਪਾਰਟੀ ਦੇ ਹੱਕ ਵਿਚ ਲੋਕਾਂ ਨੂੰ ਦੁਬਾਰਾ ਵੋਟਿੰਗ ਪਾਉਣ ਲਈ ਪ੍ਰੇਰਤ ਕਰੇਗਾ ਅਤੇ ਪੰਜਾਬ ਵਿਚ ਮੁੜ ਭਗਵੰਤ ਮਾਨ ਦੀ ਅਗਵਾਈ ਵਿਚ ਆਪ ਦੀ ਸਰਕਾਰ ਬਣੇਗੀ। ਆ ਰਹੀਆਂ ਵਿਧਾਨ ਸਭਾ ਚੋਣਾਂ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿਚ ਲਾਡਾ ਨੇ ਕਿਹਾ ਕਿ ਉਹ ਪਾਰਟੀ ਦੇ ਵਫ਼ਾਦਾਰ ਸਿਪਾਹੀ ਰਹੇ ਹਨ ਅਤੇ ਪਾਰਟੀ ਉਨ੍ਹਾਂ ਨੂੰ ਜੋ ਵੀ