
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਆੜ੍ਹਤੀ ਐਸੋਸੀਏਸ਼ਨ ਵੱਲੋਂ ਚੇਅਰਮੈਨ ਦੀਪਕ ਸੂਦ ਨੂੰ ਮੰਗ ਪੱਤਰ ਸੌਂਪਿਆ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਸਬਜ਼ੀ ਮੰਡੀ ਰਾਜਪੁਰਾ ਦੀਆਂ ਵੱਖ-ਵੱਖ ਸਮੱਸਿਆਵਾਂ ਦੇ ਹੱਲ ਲਈ ਆੜ੍ਹਤੀ ਐਸੋਸੀਏਸ਼ਨ ਵੱਲੋਂ ਚੇਅਰਮੈਨ ਮਾਰਕੀਟ ਕਮੇਟੀ ਰਾਜਪੁਰਾ ਦੀਪਕ ਸੂਦ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਦੌਰਾਨ ਆੜ੍ਹਤੀਆਂ ਨੇ ਮੰਡੀ ਦੇ ਪ੍ਰਬੰਧਨ, ਸਫ਼ਾਈ, ਕੂੜੇ ਦੀ ਸਮੱਸਿਆ ਤੇ ਬੁਨਿਆਦੀ ਸਹੂਲਤਾਂ ਨਾਲ ਸਬੰਧਤ ਮੁੱਦੇ ਚੇਅਰਮੈਨ ਦੇ ਧਿਆਨ ਵਿਚ ਲਿਆਂਦੇ। ਆੜ੍ਹਤੀ ਐਸੋਸੀਏਸ਼ਨ ਦੇ ਮੈਂਬਰਾਂ ਵੱਲੋਂ ਆਪਣੀਆਂ ਮੰਗਾਂ ਸਬੰਧੀ ਮੰਗ ਪੱਤਰ ਦੀਪਕ ਸੂਦ ਨੂੰ ਸੌਂਪਿਆ ਗਿਆ। ਉਨ੍ਹਾਂ ਮੰਗ ਪੱਤਰ ਸਵੀਕਾਰ ਕਰਦਿਆਂ ਆੜ੍ਹਤੀਆਂ ਦੀਆਂ ਜਾਇਜ਼ ਮੰਗਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਕੇ ਲੋੜੀਂਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਮੀਟਿੰਗ ਦੌਰਾਨ ਕਈ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਗਿਆ, ਜਦਕਿ ਬਾਕੀ ਕੰਮਾਂ ਲਈ ਸਬੰਧਤ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਗਏ। ਇਸ ਤੋਂ ਬਾਅਦ ਚੇਅਰਮੈਨ ਦੀਪਕ ਸੂਦ ਨੇ ਆੜ੍ਹਤੀ ਐਸੋਸੀਏਸ਼ਨ ਦੇ ਮੈਂਬਰਾਂ ਨਾਲ ਮੰਡੀ ਦਾ ਪੈਦਲ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਮੰਡੀ ਵਿੱਚ ਸਾਫ਼-ਸੁਥਰਾ ਮਾਹੌਲ, ਸੁਚੱਜਾ ਪ੍ਰਬੰਧਨ ਅਤੇ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਤਰਜੀਹ ਹੈ। ਕਿਸਾਨਾਂ, ਆੜ੍ਹਤੀਆਂ, ਵਪਾਰੀਆਂ ਅਤੇ ਮਜ਼ਦੂਰਾਂ ਨੂੰ ਦਰਪੇਸ਼ ਜਾਇਜ਼ ਸਮੱਸਿਆਵਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕਰਵਾਇਆ ਜਾਵੇਗਾ।ਮੀਟਿੰਗ ਵਿੱਚ ਹਾਜ਼ਰ ਆੜ੍ਹਤੀ ਮੈਂਬਰਯਸ ਚਾਵਲਾ, ਰਾਜ ਕੁਮਾਰ ਟੂਟਾ, ਮਨੋਜ ਚਾਵਲਾ, ਪ੍ਰਦੀਪ ਕੁਮਾਰ, ਸ਼ਾਮ ਲਾਲ ਬਤਰਾ, ਸੁਰੇਸ਼ ਬਤਰਾ, ਦੁਰਗੇਸ਼, ਨੰਦ ਲਾਲ, ਮਨੋਹਰ ਲਾਲ, ਰਾਜੂ ਡੋਰਾ ਸਿੰਘ, ਹੇਮੰਤ ਚੋਪੜਾ, ਦੀਪਕ, ਸੰਜੇ, ਜਤਿਨ, ਰਾਧੇ ਸ਼ਿਆਮ, ਗੁਰਬਚਨ ਸਿੰਘ, ਨਿਖਿਲ, ਰਾਜੇਸ਼ ਕੁਮਾਰ ਅਤੇ ਵਿਨੋਦ ਆਦਿ ਹਾਜ਼ਰ ਸਨ।