ਤੂੜੀ ਨਾਲ ਭਰੀ ਟਰਾਲੀ ਬੇਕਾਬੂ ਹੋ ਕੇ ਪਲਟੀ
ਸੰਭੂ–ਅੰਬਾਲਾ ਮਾਰਗ ‘ਤੇ ਤੂੜੀ ਨਾਲ ਭਰੀ ਟਰਾਲੀ ਬੇਕਾਬੂ ਹੋ ਕੇ ਪਲਟੀ
Publish Date: Sat, 28 Feb 2026 05:53 PM (IST)
Updated Date: Sat, 28 Feb 2026 05:55 PM (IST)
ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਸ਼ੰਭੂ : ਸੰਭੂ-ਅੰਬਾਲਾ ਰੋਡ ’ਤੇ ਸਵੇਰੇ ਉਸ ਵੇਲੇ ਹੜਕੰਪ ਮਚ ਗਿਆ, ਜਦੋਂ ਸੰਭੂ ਤੋਂ ਅੰਬਾਲਾ ਵੱਲ ਜਾ ਰਹੀ ਤੂੜੀ ਨਾਲ ਭਰੀ ਇਕ ਟਰਾਲੀ ਅਚਾਨਕ ਬੇਕਾਬੂ ਹੋ ਕੇ ਸੜਕ ਵਿਚਕਾਰ ਪਲਟ ਗਈ। ਟਰਾਲੀ ਪਲਟਣ ਕਾਰਨ ਸੜਕ ’ਤੇ ਤੂੜੀ ਫੈਲ ਗਈ ਅਤੇ ਦੋਵੇਂ ਪਾਸੇ ਵਾਹਨਾਂ ਦੀ ਲੰਬੀ ਕਤਾਰ ਲੱਗ ਗਈ। ਗਣੀਮਤ ਰਹੀ ਕਿ ਇਸ ਘਟਨਾ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਹਾਲਾਂਕਿ ਕੁਝ ਸਮੇਂ ਲਈ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਰਹੀ ਅਤੇ ਯਾਤਰੀਆਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਸਥਾਨਕ ਲੋਕਾਂ ਦੀ ਮਦਦ ਨਾਲ ਕੁਝ ਹੀ ਸਮੇਂ ਵਿੱਚ ਆਵਾਜਾਈ ਮੁੜ ਸੁਚਾਰੂ ਕਰ ਦਿੱਤੀ ਗਈ ਅਤੇ ਸਥਿਤੀ ’ਤੇ ਕਾਬੂ ਪਾ ਲਿਆ ਗਿਆ। ਵੱਡੇ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ।