ਟਰੱਕ ਦੀ ਟੱਕਰ ਨਾਲ ਐਕਟਿਵਾ ਸਵਾਰ ਔਰਤ ਗੰਭੀਰ ਜ਼ਖ਼ਮੀ
ਟਰੱਕ ਦੀ ਟੱਕਰ ਨਾਲ ਐਕਟਿਵਾ ਸਵਾਰ ਔਰਤ ਗੰਭੀਰ ਜਖਮੀ
Publish Date: Sat, 07 Mar 2026 07:26 PM (IST)
Updated Date: Sat, 07 Mar 2026 07:30 PM (IST)
ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਸ਼ੰਭੂ : ਘਨੌਰ ਦੇ ਵਸਨੀਕ ਜਤਿੰਦਰ ਸਿੰਘ ਪੁੱਤਰ ਪ੍ਰੇਮ ਸਿੰਘ ਨੇ ਥਾਣਾ ਸੰਭੂ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ ਕਿ 2 ਮਾਰਚ 2026 ਨੂੰ ਉਹ ਆਪਣੀ ਪਤਨੀ ਹਰਸ਼ਦੀਪ ਕੌਰ ਸਮੇਤ ਐਕਟਿਵਾ ’ਤੇ ਸਵਾਰ ਹੋ ਕੇ ਜਾ ਰਿਹਾ ਸੀ। ਜਦੋਂ ਉਹ ਸੰਭੂ ਰੇਲਵੇ ਓਵਰਬ੍ਰਿਜ ਉੱਤੇ ਪੁੱਜੇ ਤਾਂ ਇੱਕ ਟਰੱਕ ਡਰਾਈਵਰ ਨੇ ਆਪਣਾ ਟਰੱਕ ਬਹੁਤ ਤੇਜ਼ ਰਫ਼ਤਾਰ ਅਤੇ ਲਾਪ੍ਰਵਾਹੀ ਨਾਲ ਚਲਾਉਂਦਿਆਂ ਉਨ੍ਹਾਂ ਦੀ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿੱਚ ਪੀੜਤ ਦੀ ਪਤਨੀ ਹਰਸ਼ਦੀਪ ਕੌਰ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਜ਼ਖ਼ਮੀ ਹਾਲਤ ਵਿੱਚ ਉਸ ਨੂੰ ਇਲਾਜ ਲਈ ਹਸਪਤਾਲ ਅੰਬਾਲਾ ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਹ ਜ਼ੇਰੇ ਇਲਾਜ ਹੈ। ਪੁਲਿਸ ਵੱਲੋਂ ਸ਼ਿਕਾਇਤ ਦੇ ਆਧਾਰ ’ਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।