ਕਾਰ ਦੀ ਟੱਕਰ ਨਾਲ ਬਾਈਕ ਸਵਾਰ ਜਖ਼ਮੀ
ਤੇਜ਼ ਰਫ਼ਤਾਰ ਕਾਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਜਖ਼ਮੀ, ਭਾਲ ਜਾਰੀ
Publish Date: Sat, 14 Mar 2026 06:45 PM (IST)
Updated Date: Sun, 15 Mar 2026 04:13 AM (IST)
ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਸ਼ੰਭੂ : ਹਲਕਾ ਘਨੌਰ ਦੇ ਪਿੰਡ ਮਦਨਪੁਰ ਦੇ ਵਸਨੀਕ ਰਮਨਪ੍ਰੀਤ ਸਿੰਘ ਨੇ ਥਾਣਾ ਸੰਭੂ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ ਕਿ ਮਿਤੀ 14 ਫਰਵਰੀ 2026 ਨੂੰ ਸ਼ਾਮ ਕਰੀਬ 7:30 ਵਜੇ ਉਹ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਪਿੰਡ ਚਮਾਰੂ ਦੇ ਠੇਕੇ ਕੋਲੋਂ ਲੰਘ ਰਿਹਾ ਸੀ। ਇਸ ਦੌਰਾਨ ਇਕ ਨਾ-ਮਾਲੂਮ ਡਰਾਈਵਰ ਨੇ ਆਪਣੀ ਕਾਰ ਨੂੰ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਚਲਾਉਂਦੇ ਹੋਏ ਉਸਦੇ ਮੋਟਰਸਾਈਕਲ ਨਾਲ ਟੱਕਰ ਮਾਰ ਦਿੱਤੀ। ਇਸ ਹਾਦਸੇ ’ਚ ਰਮਨਪ੍ਰੀਤ ਸਿੰਘ ਨੂੰ ਕਾਫ਼ੀ ਸੱਟਾਂ ਲੱਗੀਆਂ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਨਾ-ਮਾਲੂਮ ਕਾਰ ਚਾਲਕ ਦੀ ਭਾਲ ਜਾਰੀ ਹੈ।