- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਹੁਲ ਗਾਂਧੀ ਖ਼ਿਲਾਫ਼ ਕਾਰਵਾਈ ਬੁਖਲਾਹਟ ਦੀ ਨਿਸ਼ਾਨੀ:ਚੱਕ

ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ,
ਮਾਲੇਰਕੋਟਲਾ : ਕਾਂਗਰਸ ਪਾਰਟੀ ਦੇ ਹਲਕਾ ਮਹਿਲ ਕਲਾਂ ਤੋਂ ਯੂਥ ਆਗੂ ਕਮਲਜੀਤ ਸਿੰਘ ਚੱਕ ਨੇ ਅਹਿਮ ਮੁੱਦਿਆਂ ਨੂੰ ਲੈ ਕੇਗੱਲਬਾਤ ਕਰਦਿਆਂ ਕਿਹਾ ਕਿ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਵੱਲੋਂ ਭਾਜਪਾ ਸਰਕਾਰ ਖ਼ਿਲਾਫ਼ ਉਠਾਈ ਜਾ ਰਹੀ ਆਵਾਜ਼ ਨੂੰ ਦਬਾਉਣ ਲਈ ਦਰਜ ਕੀਤੀ ਗਈ ਐੱਫ਼ਆਈਆਰ ਮੋਦੀ ਸਰਕਾਰ ਦੀ ਬੁਖਲਾਹਟ ਦੀ ਨਿਸ਼ਾਨੀ ਹੈ। ਜਿਸ ਦੀ ਜਿੰਨੀ ਵੀ ਨਿੰਦਿਆ ਕੀਤੀ ਜਾਵੇ ਉਨੀ ਥੋੜ੍ਹੀ ਹੈ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਲਗਾਤਾਰ ਦੇਸ਼ ਦੇ ਆਮ ਲੋਕਾਂ, ਦੱਬੇ-ਕੁਚਲੇ ਵਰਗਾਂ ਅਤੇ ਸਮਾਜਿਕ ਤੌਰ 'ਤੇ ਪਿੱਛੇ ਰਹਿ ਗਏ ਲੋਕਾਂ ਦੇ ਹੱਕਾਂ ਦੀ ਆਵਾਜ਼ ਉਠਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਵਿਰੋਧੀ ਧਿਰ ਦਾ ਆਗੂ ਸਰਕਾਰ ਦੀਆਂ ਨੀਤੀਆਂ ਬਾਰੇ ਸਵਾਲ ਪੁੱਛਦਾ ਹੈ ਜਾਂ ਲੋਕਾਂ ਦੇ ਮੁੱਦੇ ਸਰਕਾਰ ਦੇ ਸਾਹਮਣੇ ਰੱਖਦਾ ਹੈ ਤਾਂ ਉਸ ਦੀ ਆਵਾਜ਼ ਨੂੰ ਦਬਾਉਣ ਦੀ ਬਜਾਏ ਸਰਕਾਰ ਨੂੰ ਉਨ੍ਹਾਂ ਸਵਾਲਾਂ ਦੇ ਜਵਾਬ ਦੇਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਸੰਵਿਧਾਨ ਦੀ ਰੱਖਿਆ ਅਤੇ ਹਰ ਵਰਗ ਨੂੰ ਬਰਾਬਰ ਹੱਕ ਦਵਾਉਣ ਲਈ ਆਪਣੀ ਆਵਾਜ਼ ਬੁਲੰਦ ਕਰਦੀ ਰਹੇਗੀ।
ਕਾਂਗਰਸੀ ਆਗੂ ਨੇ ਭਾਜਪਾ ਅਤੇ ਆਰਐੱਸਐੱਸ ਦੀ ਵਿਚਾਰਧਾਰਾ ’ਤੇ ਵੀ ਸਵਾਲ ਉਠਾਉਂਦਿਆਂ ਕਿਹਾ ਕਿ ਕਾਂਗਰਸ ਕਿਸੇ ਵੀ ਅਜਿਹੀ ਸੋਚ ਦਾ ਵਿਰੋਧ ਕਰੇਗੀ, ਜਿਸ ਨਾਲ ਦੇਸ਼ ਦੇ ਸੰਵਿਧਾਨਕ ਢਾਂਚੇ ਅਤੇ ਸਮਾਜਿਕ ਬਰਾਬਰੀ ਨੂੰ ਨੁਕਸਾਨ ਪਹੁੰਚਦਾ ਹੋਵੇ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਵੱਲੋਂ ਸਮਾਜ ਦੇ ਹਰ ਵਰਗ ਦੀ ਗੱਲ ਕੀਤੀ ਜਾ ਰਹੀ ਹੈ ਅਤੇ ਕਾਂਗਰਸ ਪਾਰਟੀ ਉਨ੍ਹਾਂ ਦੇ ਨਾਲ ਡਟ ਕੇ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਐਫ਼ਆਈਆਰ ਦਰਜ ਹੋਣ ਜਾਂ ਕਿਸੇ ਵੀ ਤਰ੍ਹਾਂ ਦਾ ਦਬਾਅ ਬਣਾਏ ਜਾਣ ਨਾਲ ਕਾਂਗਰਸ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ। ਲੋਕਤੰਤਰ ਵਿਚ ਅਸਹਿਮਤੀ ਦਾ ਸਨਮਾਨ ਹੋਣਾ ਚਾਹੀਦਾ ਹੈ ਅਤੇ ਸਰਕਾਰ ਨੂੰ ਵਿਰੋਧੀ ਧਿਰ ਵੱਲੋਂ ਉਠਾਏ ਸਵਾਲਾਂ ਦਾ ਜਵਾਬ ਦੇਣਾ ਚਾਹੀਦਾ ਹੈ। ਅੰਤ ਵਿਚ ਕਮਲਜੀਤ ਸਿੰਘ ਚੱਕ ਨੇ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੇ ਹੱਕਾਂ, ਸੰਵਿਧਾਨ ਅਤੇ ਸਮਾਜਿਕ ਬਰਾਬਰੀ ਦੇ ਮੁੱਦਿਆਂ 'ਤੇ ਆਪਣੀ ਆਵਾਜ਼ ਲਗਾਤਾਰ ਬੁਲੰਦ ਕਰਦੀ ਰਹੇਗੀ।