- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜਾਣਕਾਰੀ ਅਨੁਸਾਰ ਇਲਾਕੇ ਦੇ ਕਈ ਲਾਭਪਾਤਰੀਆਂ ਵੱਲੋਂ ਸ਼ਿਕਾਇਤ ਕੀਤੀ ਜਾ ਰਹੀ ਸੀ ਕਿ ਸਰਕਾਰ ਵੱਲੋਂ ਨਿਰਧਾਰਤ ਮਾਤਰਾ ਅਨੁਸਾਰ ਰਾਸ਼ਨ ਨਹੀਂ ਦਿੱਤਾ ਜਾ ਰਿਹਾ। ਨਿਯਮਾਂ ਮੁਤਾਬਕ ਹਰ ਲਾਭਪਾਤਰੀ ਨੂੰ ਪ੍ਰਤੀ ਵਿਅਕਤੀ ਪੰਜ ਕਿੱਲੋ ਕਣਕ ਮਿਲਣੀ ਲਾਜ਼ਮੀ ਹੈ, ਪਰ ਲੋਕਾਂ ਦਾ ਦੋਸ਼ ਸੀ ਕਿ ਕੁਝ ਡਿਪੂਆਂ 'ਤੇ ਘੱਟ ਕਣਕ ਵੰਡੀ ਜਾ ਰਹੀ ਹੈ।

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਤੇਜਿੰਦਰ ਮਹਿਤਾ ਵੱਲੋਂ ਰਾਸ਼ਨ ਡਿਪੂਆਂ ਖ਼ਿਲਾਫ਼ ਮਿਲ ਰਹੀਆਂ ਸ਼ਿਕਾਇਤਾਂ ਨੂੰ ਉਠਾਉਣ ਦਾ ਅਸਰ ਦਿਖਾਈ ਦੇਣ ਲੱਗਾ ਹੈ। ਮਹਿਤਾ ਵੱਲੋਂ ਸੋਸ਼ਲ ਮੀਡੀਆ 'ਤੇ ਵੀਡੀਓ ਰਾਹੀਂ ਮਾਮਲਾ ਉਜਾਗਰ ਕਰਨ ਤੋਂ ਬਾਅਦ ਖੁਰਾਕ ਤੇ ਸਪਲਾਈਜ਼ ਵਿਭਾਗ ਨੇ ਇਕ ਡਿਪੂ ਹੋਲਡਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ। ਜਾਣਕਾਰੀ ਅਨੁਸਾਰ ਇਲਾਕੇ ਦੇ ਕਈ ਲਾਭਪਾਤਰੀਆਂ ਵੱਲੋਂ ਸ਼ਿਕਾਇਤ ਕੀਤੀ ਜਾ ਰਹੀ ਸੀ ਕਿ ਸਰਕਾਰ ਵੱਲੋਂ ਨਿਰਧਾਰਤ ਮਾਤਰਾ ਅਨੁਸਾਰ ਰਾਸ਼ਨ ਨਹੀਂ ਦਿੱਤਾ ਜਾ ਰਿਹਾ। ਨਿਯਮਾਂ ਮੁਤਾਬਕ ਹਰ ਲਾਭਪਾਤਰੀ ਨੂੰ ਪ੍ਰਤੀ ਵਿਅਕਤੀ ਪੰਜ ਕਿੱਲੋ ਕਣਕ ਮਿਲਣੀ ਲਾਜ਼ਮੀ ਹੈ, ਪਰ ਲੋਕਾਂ ਦਾ ਦੋਸ਼ ਸੀ ਕਿ ਕੁਝ ਡਿਪੂਆਂ 'ਤੇ ਘੱਟ ਕਣਕ ਵੰਡੀ ਜਾ ਰਹੀ ਹੈ।
ਸ਼ਿਕਾਇਤਾਂ ਮਿਲਣ ਤੋਂ ਬਾਅਦ ਚੇਅਰਮੈਨ ਤੇਜਿੰਦਰ ਮਹਿਤਾ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੋਸ਼ਲ ਮੀਡੀਆ ਰਾਹੀਂ ਉਜਾਗਰ ਕੀਤਾ ਅਤੇ ਸਬੰਧਤ ਵਿਭਾਗ ਦਾ ਧਿਆਨ ਇਸ ਵੱਲ ਦਿਵਾਇਆ। ਇਸ ਤੋਂ ਬਾਅਦ ਵਿਭਾਗੀ ਅਧਿਕਾਰੀਆਂ ਵੱਲੋਂ ਕੀਤੀ ਗਈ ਜਾਂਚ ਦੌਰਾਨ ਸਾਹਮਣੇ ਆਏ ਤੱਥਾਂ ਦੇ ਆਧਾਰ 'ਤੇ ਸਬੰਧਤ ਡਿਪੂ ਹੋਲਡਰ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਨੋਟਿਸ ਵਿਚ ਡਿਪੂ ਹੋਲਡਰ ਤੋਂ ਸੱਤ ਦਿਨਾਂ ਅੰਦਰ ਆਪਣਾ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ। ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਜੇਕਰ ਜਵਾਬ ਤਸੱਲੀਬਖ਼ਸ਼ ਨਾ ਹੋਇਆ ਤਾਂ ਨਿਯਮਾਂ ਅਨੁਸਾਰ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਚੇਅਰਮੈਨ ਤੇਜਿੰਦਰ ਮਹਿਤਾ ਨੇ ਕਿਹਾ ਕਿ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਹੱਕਦਾਰ ਲੋਕਾਂ ਤੱਕ ਪੂਰੀ ਤਰ੍ਹਾਂ ਪਹੁੰਚਣਾ ਯਕੀਨੀ ਬਣਾਉਣਾ ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਗਰੀਬ ਅਤੇ ਲੋੜਵੰਦ ਪਰਿਵਾਰਾਂ ਦੇ ਹੱਕਾਂ ਨਾਲ ਕਿਸੇ ਵੀ ਤਰ੍ਹਾਂ ਦੀ ਖਿਲਵਾੜ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜਿੱਥੇ ਵੀ ਬੇਨਿਯਮੀਆਂ ਸਾਹਮਣੇ ਆਉਣਗੀਆਂ, ਉੱਥੇ ਸਖ਼ਤ ਕਾਰਵਾਈ ਕਰਵਾਈ ਜਾਵੇਗੀ।