ਕਾਰ ਤੇ ਐਕਟਿਵਾ ਦੀ ਟੱਕਰ ’ਚ ਇਕ ਦੀ ਮੌਤ ਕਿਸਾਨ ਆਗੂ ਨਾਲ ਜਥੇਬੰਦੀ ਦੇ ਜ਼ਿਲ੍ਹਾ ਮੋਹਾਲੀ ਦੇ ਪ੍ਰਧਾਨ ਜਗਜੀਤ ਸਿੰਘ ਜੱਗੀ ਕਰਾਲਾ, ਕਿਰਪਾਲ ਸਿੰਘ ਸਿਆਊ, ਸਰਪੰਚ ਲਖਵਿੰਦਰ ਸਿੰਘ ਕਰਾਲਾ, ਨੰਬਰਦਾਰ ਸਤਨਾਮ ਸਿੰਘ ਸੱਤਾ ਖਲੋਰ, ਮੱਖਣ ਸਿੰਘ ਗੀਗੇਮਾਜਰਾ ,ਗੁਰਦੀਪ ਸਿੰਘ ਮਰਦਾਂਪੁਰ, ਤਰਲੋਚਨ ਸਿੰਘ ਨੰਡਿਆਲੀ, ਗੁਰਪ੍ਰੀਤ ਸਿੰਘ ਸੇਖਣ ਮਾਜਰਾ ਤੋਂ ਇਲਾਵਾ ਹੋਰ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੇ ਪਹੁੰਚ ਕੇ ਦੁੱਖ ਦਾ ਪ੍ਰਗਟਾਵਾ ਕੀਤਾ।
Publish Date: Sun, 09 Aug 2026 06:43 PM (IST)
Updated Date: Mon, 10 Aug 2026 11:29 AM (IST)
ਅਸ਼ਵਿੰਦਰ ਸਿੰਘ, ਪੰਜਾਬੀ ਜਾਗਰਣ ਬਨੂੜ:- ਤੇਪਲਾ ਨੂੰ ਜਾਂਦੇ ਕੌਮੀ ਮਾਰਗ ਤੇ ਪੈਂਦੇ ਪਿੰਡ ਖਲੋਰ ਨੇੜੇ ਕਾਰ ਅਤੇ ਐਕਟੀਵਾ ਦਰਮਿਆਨ ਹੋਏ ਹਾਦਸੇ ਵਿੱਚ ਐਕਟਿਵਾ ਚਾਲਕ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਬੀਤੀ ਸ਼ਾਮ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਦੇ ਮੁਹਾਲੀ ਦੇ ਜਨ. ਸਕੱਤਰ ਜਸਬੀਰ ਸਿੰਘ ਖਲੋਰ ਦਾ 55 ਸਾਲਾ ਭਰਾ ਰਾਜਿੰਦਰ ਸਿੰਘ ਪੁੱਤਰ ਗੁਰਨਾਮ ਸਿੰਘ ਨੇੜਲੇ ਪਿੰਡ ਖੇੜੀ ਗੁਰਨਾ ਵਿਖੇ ਗੁੱਗਾ ਮਾੜੀ ਦਾ ਮੇਲਾ ਵੇਖਣ ਗਿਆ ਸੀ। ਮੇਲਾ ਵੇਖ ਕੇ ਜਦੋਂ ਉਹ ਆਪਣੀ ਐਕਟਿਵਾ ’ਤੇ ਆਪਣੇ ਪਿੰਡ ਖਲੋਰ ਦੇ ਬੱਸ ਸਟੈਂਡ ਤੇ ਪਹੁੰਚਿਆ ਤਾਂ ਤੇਪਲਾ ਵੱਲੋਂ ਆ ਰਹੀ ਕਾਰ ਨੇ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਟੱਕਰ ਇੰਨੀ ਭਿਆਨਕ ਸੀ ਕਿ ਐਕਟਿੁਵਾ ਚਾਲਕ ਕਈ ਫੁੱਟ ਉੱਚੇ ਉੱਠ ਕੇ ਸੜਕ ’ਤੇ ਵੱਜਿਆ, ਜਿਸ ਕਾਰਨ ਐਕਟਿਵਾ ਚਾਲਕ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਥਾਣਾ ਬਨੂੜ ਦੀ ਪੁਲਿਸ ਨੇ ਆਪਣੇ ਕਬਜ਼ੇ ’ਚ ਲੈ ਕੇ ਡੇਰਾਬੱਸੀ ਦੇ ਸਿਵਲ ਹਸਪਤਾਲ ਦੀ ਮੋਰਚਰੀ ’ਚ ਰਖਵਾ ਦਿੱਤਾ ਗਿਆ ਹੈ। ਕਿਸਾਨ ਆਗੂ ਜਸਵੀਰ ਸਿੰਘ ਖਲੋਰ ਨੇ ਦੱਸਿਆ ਕਿ ਮ੍ਰਿਤਕ ਰਾਜਿੰਦਰ ਸਿੰਘ ਦਾ ਅੰਤਿਮ ਸੰਸਕਾਰ ਸੋਮਵਾਰ ਨੂੰ ਉਸ ਦੇ ਜੱਦੀ ਪਿੰਡ ਖਲੋਰ ’ਚ ਕੀਤਾ ਜਾਵੇਗਾ। ਕਿਸਾਨ ਆਗੂ ਨਾਲ ਜਥੇਬੰਦੀ ਦੇ ਜ਼ਿਲ੍ਹਾ ਮੋਹਾਲੀ ਦੇ ਪ੍ਰਧਾਨ ਜਗਜੀਤ ਸਿੰਘ ਜੱਗੀ ਕਰਾਲਾ, ਕਿਰਪਾਲ ਸਿੰਘ ਸਿਆਊ, ਸਰਪੰਚ ਲਖਵਿੰਦਰ ਸਿੰਘ ਕਰਾਲਾ, ਨੰਬਰਦਾਰ ਸਤਨਾਮ ਸਿੰਘ ਸੱਤਾ ਖਲੋਰ, ਮੱਖਣ ਸਿੰਘ ਗੀਗੇਮਾਜਰਾ ,ਗੁਰਦੀਪ ਸਿੰਘ ਮਰਦਾਂਪੁਰ, ਤਰਲੋਚਨ ਸਿੰਘ ਨੰਡਿਆਲੀ, ਗੁਰਪ੍ਰੀਤ ਸਿੰਘ ਸੇਖਣ ਮਾਜਰਾ ਤੋਂ ਇਲਾਵਾ ਹੋਰ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੇ ਪਹੁੰਚ ਕੇ ਦੁੱਖ ਦਾ ਪ੍ਰਗਟਾਵਾ ਕੀਤਾ।