ਮਹਿਲਾ ਸਖੀਆਂ ਦੀ ਸਰਗਰਮ ਭੂਮਿਕਾ ਨਾਲ ਮਿਲੇਗੀ ਹੋਰ ਮਜ਼ਬੂਤੀ : ਬਰਸਟ ਮਹਿਲਾ ਸਖੀਆਂ ਦੀ ਸਰਗਰਮ ਭੂਮਿਕਾ ਨਾਲ ਮਿਲੇਗੀ ਹੋਰ ਮਜ਼ਬੂਤੀ: ਬਰਸਟ
Publish Date: Fri, 25 Sep 2026 04:38 PM (IST)
Updated Date: Fri, 25 Sep 2026 04:39 PM (IST)
ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨਾਲ ਸਮਾਣਾ ਦਫ਼ਤਰ ਵਿਖੇ ਸੁਖਵੀਰ ਕੌਰ ਬਲਾਕ ਪ੍ਰਧਾਨ ਦੀ ਅਗਵਾਈ ਹੇਠ ਹਲਕਾ ਸਮਾਣਾ ਦੇ ਪਿੰਡਾਂ ਦੀਆਂ ਮਹਿਲਾ ਸਖੀਆਂ ਵੱਲੋਂ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਇਲਾਕੇ ਦੇ ਵਿਕਾਸ ਅਤੇ ਲੋਕ-ਭਲਾਈ ਦੇ ਕਾਰਜਾਂ ਨੂੰ ਲੈ ਕੇ ਵਿਸਥਾਰ ਸਹਿਤ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਹਰਚੰਦ ਸਿੰਘ ਬਰਸਟ ਨੇ ਮਹਿਲਾ ਸਖੀਆਂ ਦੇ ਸੁਝਾਵਾਂ ਤੇ ਵਿਚਾਰਾਂ ਨੂੰ ਬਹੁਤ ਹੀ ਗੰਭੀਰਤਾ ਨਾਲ ਸੁਣੀਆ ਅਤੇ ਲੋਕ-ਹਿੱਤ ਨਾਲ ਜੁੜੇ ਵੱਖ-ਵੱਖ ਮੁੱਦਿਆਂ ਤੇ ਵਿਸਥਾਰ ਨਾਲ ਚਰਚਾ ਕੀਤੀ। ਉਨ੍ਹਾਂ ਮਹਿਲਾ ਸਖੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਮਾਜ ਦੀ ਬਿਹਤਰੀ ਤੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਵਿਚ ਔਰਤਾਂ ਦੀ ਭੂਮਿਕਾ ਅਤਿ ਮਹੱਤਵਪੂਰਨ ਹੈ। ਬਰਸਟ ਨੇ ਮਹਿਲਾ ਸਖੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਆਪਣੀ ਸਰਗਰਮ ਭੂਮਿਕਾ ਅਤੇ ਆਪਸੀ ਸਹਿਯੋਗ ਨਾਲ ਹਲਕੇ ਵਿੱਚ ਲੋਕ-ਭਲਾਈ ਦੇ ਕਾਰਜਾਂ ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਉਣ। ਉਨ੍ਹਾਂ ਪਾਰਟੀ ਦੀ ਡੋਰ-ਟੂ-ਡੋਰ ਮੁਹਿੰਮ ਨੂੰ ਜ਼ਮੀਨੀ ਪੱਧਰ ਤੇ ਪੂਰੀ ਤਰ੍ਹਾਂ ਕਾਮਯਾਬ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਮਹਿਲਾਵਾਂ ਦੇ ਸਹਿਯੋਗ ਨਾਲ ਪਾਰਟੀ ਦੀਆਂ ਨੀਤੀਆਂ ਹਰ ਨਾਗਰਿਕ ਤੱਕ ਪਹੁੰਚ ਰਹੀਆਂ ਹਨ। ਇਸ ਮੌਕੇ ਮਹਿਲਾ ਸਖੀਆਂ ਨੇ ਵੀ ਵਿਸ਼ਵਾਸ ਦਿਵਾਇਆ ਕਿ ਉਹ ਹਲਕੇ ਵਿੱਚ ਲੋਕਾਂ ਦੀ ਭਲਾਈ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੀਆਂ ਅਤੇ ਪਾਰਟੀ ਦੀਆਂ ਨੀਤੀਆਂ ਅਤੇ ਲੋਕਾਂ ਦੀ ਭਲਾਈ ਲਈ ਕੀਤੇ ਜਾ ਰਹੇ ਕਾਰਜਾਂ ਨੂੰ ਘਰ-ਘਰ ਤੱਕ ਪਹੁੰਚਾਉਣ ਵਿੱਚ ਆਪਣਾ ਯੋਗਦਾਨ ਪਾਉਣਗੀਆਂ।