ਏਡੀਸੀ ਨੇ ਜਾਰੀ ਕੀਤਾ ਈਟ ਰਾਈਟ ਮੇਲੇ ਦਾ ਪੋਸਟਰ
ਏਡੀਸੀ ਨੇ ਜਾਰੀ ਕੀਤਾ ਈਟ ਰਾਈਟ ਮੇਲੇ ਦਾ ਪੋਸਟਰ
Publish Date: Tue, 07 Apr 2026 05:10 PM (IST)
Updated Date: Tue, 07 Apr 2026 05:14 PM (IST)
ਪੱਤਰ ਪ੍ਰੇਰਕ, •ਪੰਜਾਬੀ ਜਾਗਰਣ•, ਪਟਿਆਲਾ : ਫੂਡ ਤੇ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਤੇ ਜ਼ਿਲ੍ਹਾ ਫੂਡ ਸੇਫਟੀ ਟੀਮ ਪਟਿਆਲਾ ਦੇ ਸਹਿਯੋਗ ਨਾਲ ਕੀਤੇ ਜਾ ਰਹੇ ਈਟ ਰਾਈਟ ਮੇਲੇ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਨੇ ਪੋਸਟਰ ਜਾਰੀ ਕੀਤਾ। ਇਹ ਮੇਲਾ 9 ਅਪ੍ਰੈਲ ਨੂੰ ਬਾਹਾਵਲਪੁਰ ਪੇਲੇਸ ਤ੍ਰਿਪੜੀ ਵਿਖੇ ਕੀਤਾ ਜਾ ਰਿਹਾ ਹੈ। ਮੇਲੇ ਦੀ ਸ਼ੁਰੂਆਤ ਸਵੇਰੇ 10 ਵਜੇ ਤੋਂ ਕੀਤੀ ਜਾਵੇਗੀ। ਉਨ੍ਹਾਂ ਨਾਲ ਜ਼ਿਲ੍ਹਾ ਸਿਹਤ ਅਫਸਰ ਗੁਰਪ੍ਰੀਤ ਕੌਰ ਅਤੇ ਫੂਡ ਇੰਸਪੇਕਟਰ ਵੀ ਹਾਜ਼ਰ ਸਨ। ਇਹ ਮੇਲਾ ਮੁੱਖ ਮੇਤਰੀ ਭਗਵੰਤ ਸਿੰਘ ਮਾਨ ਦੇ ਰਹਿਨੁਮਾਈ ਹੇਠ ਕਰਵਾਇਆ ਜਾ ਰਿਹਾ ਹੈ। ਇਸ ਸਮਾਗਮ ਦੇ ਮੁਖ ਮਹਿਮਾਨ ਸਿਹਤ ਮੰਤਰੀ ਡਾ.ਬਲਬੀਰ ਸਿੰਘ ਹੋਣਗੇ। ਉਨ੍ਹਾਂ ਕਿਹਾ ਕਿ ਈਟ ਰਾਈਟ ਸੈਲਫੀ ਪੁਆਇੰਟ, ਨੁੱਕੜ ਨਾਟਕ, ਸੱਭਿਆਚਾਰਕ ਪ੍ਰੋਗਰਾਮ, ਜਿਲ੍ਹਾ ਪਟਿਆਲਾ ਦੇ ਪ੍ਰਸਿੱਧ ਭੋਜਨ ਦੇ ਫੂਡ ਸਟਾਲ, ਫੂਡ ਸੇਫਟੀ ਆਨ ਵੀਲਜ਼ ਪ੍ਰਦਰਸ਼ਨੀ, ਰਿਟੈਲਸ ਦੇ ਸਟਾਲ ਅਤੇ ਪ੍ਰਦਰਸ਼ਨੀ ਮੇਲੇ ਦਾ ਆਕਰਸ਼ਨ ਕੇਂਦਰ ਹੋਣਗੇ। ਉਨ੍ਹਾਂ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਉਹ ਇਸ ਮੇਲੇ ਦਾ ਹਿੱਸਾ ਬਣ ਕੇ ਮੇਲੇ ਦਾ ਆਨੰਦ ਜ਼ਰੂਰ ਮਾਨਣ।