ਬਲਾਕ ਪਟਿਆਲਾ-2 ਵੱਲੋਂ ਦਾਖਲਾ ਮੁਹਿੰਮ ਦਾ ਸ਼ਾਨਦਾਰ ਆਗਾਜ਼
ਬਲਾਕ ਪਟਿਆਲਾ-2 ਵੱਲੋਂ ਦਾਖਲਾ ਮੁਹਿੰਮ ਦਾ ਸ਼ਾਨਦਾਰ ਆਗਾਜ਼
Publish Date: Fri, 30 Jan 2026 06:30 PM (IST)
Updated Date: Fri, 30 Jan 2026 06:31 PM (IST)

ਪੱਤਰ ਪ੍ਰੇਕਰ, ਪੰਜਾਬੀ ਜਾਗਰਣ ਪਟਿਆਲਾ : ਸਰਕਾਰੀ ਸਕੂਲਾਂ ਵਿਚ ਦਾਖਲਾ ਮੁਹਿੰਮ-2026 ਦੀ ਸ਼ੁਰੂਆਤ ਹੋ ਚੁੱਕੀ ਹੈ। ਜਿਸ ਕਾਰਨ ਡੀਈਓ (ਐਲੀ. ਸਿੱ.) ਪਟਿਆਲਾ ਸ਼ਾਲੂ ਮਹਿਰਾ ਅਤੇ ਉਪ ਜਿਲਾ ਸਿੱਖਿਆ ਅਧਿਕਾਰੀ ਮਨਵਿੰਦਰ ਕੌਰ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪਟਿਆਲਾ ਨੇ ਵੀ ਦਾਖਲਾ ਮੁਹਿੰਮ ਦੀ ਆਰੰਭਤਾ ਕਰਦੇ ਹੋਏ ਵੱਖ-ਵੱਖ ਬਲਾਕਾਂ ਵਿਚ ਪ੍ਰਚਾਰ ਕਰਨ ਲਈ ਦਾਖਲਾ ਵੈਨ ਰਵਾਨਾ ਕਰ ਦਿੱਤੀ ਹੈ। ਇਸ ਦਾਖਲਾ ਵੈਨ ਦਾ ਬਲਾਕ ਪਟਿਆਲਾ-2 ਵਿਖੇ ਪਹੁੰਚਣ ਤੇ ਭਰਵਾਂ ਸਵਾਗਤ ਕਰਨ ਲਈ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਪ੍ਰਿਥੀ ਸਿੰਘ ਦੀ ਅਗਵਾਈ ਹੇਠ ਸਮਾਗਮ ਕਰਵਾਇਆ ਗਿਆ। ਜਿੱਥੇ ਮੁੱਖ ਮਹਿਮਾਨ ਵਜੋਂ ਡੀਈਓ (ਐਲੀ. ਸਿੱ.) ਸ਼ਾਲੂ ਮਹਿਰਾ ਤੇ ਉਪ ਡੀਈਓ ਮਨਵਿੰਦਰ ਕੌਰ ਭੁੱਲਰ ਨੇ ਸ਼ਿਰਕਤ ਕੀਤੀ ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਪੀਐਮ ਸ੍ਰੀ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਟਿਆਲਾ ਦੇ ਪ੍ਰਿੰਸੀਪਲ ਵਿਜੈ ਕਪੂਰ ਨੇ ਸ਼ਿਰਕਤ ਕੀਤੀ। ਇਸ ਦੌਰਾਨ ਡੀਈਓ (ਐਲੀ. ਸਿੱ.) ਸ਼ਾਲੂ ਮਹਿਰਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਮਨਵਿੰਦਰ ਕੌਰ ਭੁੱਲਰ ਨੇ ਦੱਸਿਆ ਕਿ ਸਰਕਾਰੀ ਸਕੂਲਾਂ ’ਚ ਵਿਦਿਆਰਥੀਆਂ ਨੂੰ ਮੁਫ਼ਤ ਪਾਠ ਪੁਸਤਕਾਂ, ਵਰਦੀਆਂ ਤੇ ਮਿਡ-ਡੇ ਮੀਲ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇਸ ਮੌਕੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਪ੍ਰਿਥੀ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ-ਪੱਧਰੀ ਸਕੂਲਾਂ ਵਜੋਂ ਵਿਕਸਿਤ ਕੀਤਾ ਗਿਆ ਹੈ। ਇਸ ਮੌਕੇ ਸੀਐਚਟੀ ਪੂਰਨ ਸਿੰਘ, ਸੀਐਚਟੀ ਸੰਦੀਪ ਕੌਰ, ਸੀਐਚਟੀ ਅਮਨਦੀਪ ਕੌਰ, ਸੀਐਚਟੀ ਸਤਵੰਤ ਕੌਰ, ਸੀਐਚਟੀ ਭੁਪਿੰਦਰ ਸਿੰਘ, ਸੀਐਚਟੀ ਸੁਰੇਸ਼ ਕੁਮਾਰ, ਸੀਐਚਟੀ ਰੇਖਾ ਰਾਣੀ, ਸੀਐਚਟੀ ਬਿੰਦੂ ਬਾਲਾ, ਹੈਡ ਮਿਸਟ੍ਰੈੱਸ-ਕਮ-ਬਲਾਕ ਨੋਡਲ ਅਫਸਰ ਮੀਨਾ ਸੱਚਰ ਸਮੇਤ ਸਮੂਹ ਹੈਡ ਟੀਚਰ, ਸਮੂਹ ਅਧਿਆਪਕ ਅਤੇ ਵੱਡੀ ਗਿਣਤੀ ਵਿਚ ਮਾਪੇ ਹਾਜ਼ਰ ਸਨ।