- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਤੇਜ਼ ਬੁਖਾਰ ਅਤੇ ਸਰੀਰਕ ਦਰਦ ਦੀ ਸ਼ਿਕਾਇਤ ਹੋਣ ਤੇ ਡੇਂਗੂ ਜਾਂਚ ਕਰਵਾਉਣ ਦੀ ਸਲਾਹ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਸਿਵਲ ਸਰਜਨ ਪਟਿਆਲਾ ਡਾ.ਸ਼ੈਲੀ ਜੇਤਲੀ ਦੀ ਅਗਵਾਈ ਹੇਠ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲ੍ਹੇ ’ਚ ਪਲਾਂਟ ਨਰਸਰੀਆਂ ਵਿਖੇ ਡੇਂਗੂ ਵਿਰੋਧੀ ਡਰਾਈ ਡੇਅ ਗਤੀਵਿਧੀਆਂ ਕੀਤੀਆਂ ਗਈਆਂ। ਇਸ ਦੌਰਾਨ ਡੇਂਗੂ ਦੇ ਲਾਰਵੇ ਦੀ ਜਾਂਚ ਕੀਤੀ ਗਈ ਤੇ ਕਈ ਥਾਵਾਂ ਉੱਤੇ ਮਿਲਿਆ ਲਾਰਵਾ ਮੌਕੇ ਉੱਤੇ ਹੀ ਨਸ਼ਟ ਕਰਵਾਇਆ ਗਿਆ। ਇਸ ਮੌਕੇ ਆਮ ਜਨਤਾ ਨੂੰ ਡੇਂਗੂ ਬਾਰੇ ਜਾਗਰੂਕ ਕੀਤਾ ਗਿਆ। ਡੇਂਗੂ ਸ਼ੀਜਨ ਨੂੰ ਮੁੱਖ ਰੱਖਦੇ ਹੋਏ ਸਿਵਲ ਸਰਜਨ ਡਾ.ਸ਼ੈਲੀ ਜੇਤਲੀ ਵੱਲੋਂ ਸਮੂਹ ਪਟਿਆਲਾ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਮੌਸਮ ਦੇ ਚਲਦਿਆਂ ਡੇਂਗੂ ਦੇ ਫੈਲਾਅ ਨੂੰ ਰੋਕਣ ਲਈ ਆਪਣੇ ਘਰਾਂ ਵਾਂਗ ਹੀ ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਣ ਤੇ ਘਰਾਂ ਦੇ ਅੰਦਰ ਪਈਆਂ ਖਾਲੀ ਚੀਜ਼ਾਂ ਵਿਚ ਪਾਣੀ ਇੱਕਠਾ ਨਾ ਹੋਣ ਦੇਣ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਨਰਸਿੰਗ ਵਿਦਿਆਰਥੀਆਂ, ਵਿਲੇਜ ਹੈਲਥ ਕਮੇਟੀਆਂ ਦੇ ਮੈਂਬਰਾਂ ਦੇ ਨਾਲ ਨਾਲ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਨੁਮਾਇੰਦਿਆਂ ਦੀ ਮਦਦ ਲਈ ਜਾ ਰਹੀ ਹੈ। ਜ਼ਿਲ੍ਹਾ ਐਪੀਡੋਮੋਲੋਜਿਸਟ ਡਾ. ਗੁਰਪ੍ਰੀਤ ਕੌਰ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਭਰ ਦੇ 132792 ਘਰਾਂ ਵਿਚ ਪਹੰਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 305 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ। ਹੁਣ ਤੱਕ ਜਿਲੇ ਵਿਚ ਡੇਂਗੂ ਦੇ ਕੁੱਲ 36 ਕੇਸ ਪਾਏ ਗਏ ਹਨ।