ਐਡਵੋਕੇਟ ਖੇੜੀ ਨੇ ਪ੍ਰਗਟ ਸਿੰਘ ਨਾਲ ਕੀਤੀ ਮੁਲਾਕਾਤ ਐਡਵੋਕੇਟ ਖੇੜੀ ਨੇ ਪ੍ਰਗਟ ਸਿੰਘ ਨਾਲ ਕੀਤੀ ਮੁਲਾਕਾਤ
Publish Date: Sun, 25 Oct 2026 03:58 PM (IST)
Updated Date: Mon, 26 Oct 2026 04:01 AM (IST)
ਹਲਕਾ ਮਹਿਲ ਕਲਾਂ ਦੀਆਂ ਸਮੱਸਿਆਵਾਂ ਅਤੇ ਕਾਂਗਰਸ ਪਾਰਟੀ ਦੀ ਮਜ਼ਬੂਤੀ ਬਾਰੇ ਕੀਤੀ ਚਰਚਾ ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸ਼ੇਰਪੁਰ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਜਸਬੀਰ ਸਿੰਘ ਖੇੜੀ ਨੇ ਪਾਰਟੀ ਦੇ ਨਵੇਂ ਬਣੇ ਸੂਬਾ ਪ੍ਰਧਾਨ ਪ੍ਰਗਟ ਸਿੰਘ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਪ੍ਰਗਟ ਸਿੰਘ ਨੂੰ ਸੂਬਾ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ’ਤੇ ਵਧਾਈ ਦਿੱਤੀ ਅਤੇ ਹਲਕਾ ਮਹਿਲ ਕਲਾਂ ਨਾਲ ਸਬੰਧਤ ਵੱਖ-ਵੱਖ ਅਹਿਮ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ। ਮੁਲਾਕਾਤ ਦੌਰਾਨ ਐਡਵੋਕੇਟ ਜਸਬੀਰ ਸਿੰਘ ਖੇੜੀ ਨੇ ਕਾਂਗਰਸ ਪਾਰਟੀ ਦੀ ਮਜ਼ਬੂਤੀ, ਜਥੇਬੰਦਕ ਢਾਂਚੇ ਨੂੰ ਹੋਰ ਸਰਗਰਮ ਬਣਾਉਣ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕਰਨ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ। ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕਾਰਜਕਾਲ ਦੌਰਾਨ ਹਲਕਾ ਮਹਿਲ ਕਲਾਂ ਵਿੱਚ ਵਿਕਾਸ ਕਾਰਜਾਂ, ਸਿੱਖਿਆ ਅਤੇ ਸਿਹਤ ਸਹੂਲਤਾਂ ਨਾਲ ਸਬੰਧਤ ਮੁੱਦਿਆਂ ਨੂੰ ਵੀ ਉਭਾਰਿਆ। ਐਡਵੋਕੇਟ ਖੇੜੀ ਅਨੁਸਾਰ, ਮੁਲਾਕਾਤ ਦੌਰਾਨ ਸੂਬਾ ਪ੍ਰਧਾਨ ਪ੍ਰਗਟ ਸਿੰਘ ਨੇ ਭਰੋਸਾ ਦਿੱਤਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਬਣਨ ’ਤੇ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਬਿਨਾਂ ਕਿਸੇ ਪੱਖਪਾਤ ਦੇ ਵਿਕਾਸ ਕਾਰਜ ਕਰਵਾਉਣ ਅਤੇ ਲੋਕਾਂ ਨੂੰ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਨੂੰ ਤਰਜੀਹ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ ਨਸ਼ਿਆਂ ਦੀ ਸਮੱਸਿਆ ਨੂੰ ਖ਼ਤਮ ਕਰਨ ਲਈ ਵੀ ਠੋਸ ਕਦਮ ਚੁੱਕੇ ਜਾਣਗੇ। ਇਸ ਮੌਕੇ ਰੇਸ਼ਮ ਸਿੰਘ ਦਾਰਾ, ਦਰਸ਼ਨ ਸਿੰਘ ਚੁਹਾਣਕੇ ਖੁਰਦ, ਮਨਪ੍ਰੀਤ ਸਿੰਘ ਮਾਨ, ਭਗਵਾਨ ਸਿੰਘ ਔਲਖ, ਸਤਨਾਮ ਸਿੰਘ ਲਾਣੇਦਾਰ, ਆਸ਼ਿਫ ਮੁਹੰਮਦ ਅਤੇ ਜਗਤਾਰ ਸਿੰਘ ਪਿੰਦੂ ਸਮੇਤ ਹੋਰ ਆਗੂ ਵੀ ਮੌਜੂਦ ਸਨ।