- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੇਕੇ ਪਰਿਵਾਰ ਵਾਲਿਆਂ ਨੇ ਪਹਿਲਾਂ ਸਹੁਰਾ ਪਰਿਵਾਰ 'ਤੇ ਕਤਲ ਦੇ ਇਲਜ਼ਾਮ ਲਗਾਏ ਪਰ ਪੁਲਿਸ ਨੇ ਜਾਂਚ ਵਿੱਚ ਪਾਇਆ ਕਿ ਪਿੰਡ ਦੇ ਰਹਿਣ ਵਾਲੇ ਉਕਤ ਵਿਅਕਤੀ ਦੇ ਘਰ ਆਉਣ ਤੋਂ ਬਾਅਦ ਲੜਕੀ ਨੇ ਬਦਨਾਮੀ ਦੇ ਡਰੋਂ ਖੁਦਕੁਸ਼ੀ ਕੀਤੀ ਹੈ।

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ। ਥਾਣਾ ਸਦਰ ਪਟਿਆਲਾ ਅਧੀਨ ਆਉਂਦੇ ਪਿੰਡ ਹੁਸੈਨਪੁਰ ਵਿੱਚ ਇੱਕ 28 ਸਾਲਾ ਵਿਆਹੁਤਾ ਔਰਤ ਨੇ ਬਦਨਾਮੀ ਦੇ ਡਰੋਂ ਖੁਦਕੁਸ਼ੀ ਕਰ ਲਈ ਹੈ। ਘਟਨਾ ਅਨੁਸਾਰ ਔਰਤ ਦੇ ਪਤੀ ਦੀ ਗੈਰ-ਹਾਜ਼ਰੀ ’ਚ ਪਿੰਡ ਦਾ ਹੀ ਰਹਿਣ ਵਾਲਾ ਇੱਕ ਵਿਅਕਤੀ ਘਰ ਆਇਆ ਸੀ, ਜੋ ਔਰਤ ਦੇ ਦਿਓਰ ਦੇ ਘਰ ਆਉਂਦੇ ਹੀ ਕੰਧ ਟੱਪ ਕੇ ਗੁਆਂਢੀਆਂ ਦੇ ਘਰ ਵੜ ਗਿਆ ਸੀ।
ਪੇਕੇ ਪਰਿਵਾਰ ਵਾਲਿਆਂ ਨੇ ਪਹਿਲਾਂ ਸਹੁਰਾ ਪਰਿਵਾਰ 'ਤੇ ਕਤਲ ਦੇ ਇਲਜ਼ਾਮ ਲਗਾਏ ਪਰ ਪੁਲਿਸ ਨੇ ਜਾਂਚ ਵਿੱਚ ਪਾਇਆ ਕਿ ਪਿੰਡ ਦੇ ਰਹਿਣ ਵਾਲੇ ਉਕਤ ਵਿਅਕਤੀ ਦੇ ਘਰ ਆਉਣ ਤੋਂ ਬਾਅਦ ਲੜਕੀ ਨੇ ਬਦਨਾਮੀ ਦੇ ਡਰੋਂ ਖੁਦਕੁਸ਼ੀ ਕੀਤੀ ਹੈ।
ਇਸ ਤੋਂ ਬਾਅਦ ਪੁਲਿਸ ਨੇ ਪਿੰਡ ਦੇ ਰਹਿਣ ਵਾਲੇ ਉਸ ਵਿਅਕਤੀ ਅਤੇ ਦਿਓਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।