ਨਵਦੀਪ ਢੀਂਗਰਾ, ਪਟਿਆਲਾ : ਪੰਜਾਬੀ ਕਹਾਵਤ 'ਯਾਰੀ ਲੱਗੀ ਤੋਂ ਲਵਾਤੇ ਤਖ਼ਤੇ, ਟੁੱਟੀ ਤਾਂ ਚੁਗਾਠ ਪੁੱਟ ਲਈ' 'ਤੇ ਗੀਤ ਵੀ ਗਾਇਆ ਗਿਆ ਹੈ ਪਰ ਇਹ ਸ਼੍ਰੋਮਣੀ ਅਕਾਲੀ ਦਲ ਤੇ ਭਾਰਤੀ ਜਨਤਾ ਪਾਰਟੀ 'ਤੇ ਸਟੀਕ ਬੈਠਦਾ ਹੈ। ਦੋਵਾਂ ਪਾਰਟੀਆਂ ਵੱਲੋਂ ਕੀਤੇ ਤੋੜ-ਵਿਛੋੜੇ ਤੋਂ ਬਾਅਦ ਅਕਾਲੀ ਦਲ ਲਗਾਤਾਰ ਭਾਜਪਾ 'ਤੇ ਭਾਰੂ ਪੈ ਰਿਹਾ ਹੈ। ਸ਼ਹਿਰ ਵਿਚ ਇਹ ਸਿਲਸਿਲਾ ਬਾਦਸਤੂਰ ਜਾਰੀ ਹੈ ਤੇ ਭਾਜਪਾ ਦੇ ਆਗੂਆਂ ਨੂੰ ਅਕਾਲੀ ਦਲ ਵਿਚ ਸ਼ਾਮਲ ਕੀਤਾ ਜਾ ਰਿਹਾ ਹੈ।

ਜਾਣਕਾਰੀ ਮੁਤਾਬਕ ਅਕਾਲੀ-ਭਾਜਪਾ ਦਾ ਗੱਠਜੋੜ ਟੁੱਟਣ ਤੋਂ ਬਾਅਦ ਸੀਐੱਮ ਸਿਟੀ ਵਿਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਲਗਾਤਾਰ ਭਾਜਪਾ ਨੂੰ ਵੱਡੇ ਝਟਕੇ ਦਿੱਤੇ ਜਾ ਰਹੇ ਹਨ, ਹੁਣ ਤਕ ਕਈ ਦਰਜਨ ਵੱਡੇ ਅਹੁਦੇਦਾਰ ਸ਼੍ਰੋਮਣੀ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਹਰਪਾਲ ਜੁਨੇਜਾ ਦੀ ਅਗਵਾਈ ਹੇਠ ਅਕਾਲੀ ਦਲ ਵਿਚ ਸ਼ਾਮਲ ਹੋ ਚੁੱਕੇ ਹਨ। ਜਿਨ੍ਹਾਂ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਮੁੱਚੇ ਅਹੁਦੇਦਾਰਾਂ ਦਾ ਅਕਾਲੀ ਦਲ ਵਿਚ ਸ਼ਾਮਲ ਹੋਣ 'ਤੇ ਸਨਮਾਨ ਕੀਤਾ। ਇੱਥੇ ਯੂਥ ਅਕਾਲੀ ਦਲ ਦੇ ਇੰਚਾਰਜ ਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅਹੁਦੇਦਾਰਾਂ ਨੂੰ ਸਨਮਾਨਤ ਕੀਤਾ। ਇਸ ਮੌਕੇ ਮਜੀਠੀਆ ਨੇ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਨੇ ਪੰਜਾਬੀਆਂ ਦੀ ਪਿੱਠ ਵਿਚ ਛੁਰਾ ਮਾਰਿਆ ਹੈ ਤੇ ਜਾਗਦੀ ਜਮੀਰ ਵਾਲੇ ਵਿਅਕਤੀ ਕਦੇ ਬਰਦਾਸ਼ਤ ਨਹੀਂ ਕਰ ਸਕਦੇ। ਸ਼੍ਰੋਮਣੀ ਅਕਾਲੀ ਦਲ ਪਟਿਆਲ ਸ਼ਹਿਰੀ ਦੇ ਪ੍ਰਧਾਨ ਹਰਪਾਲ ਜੁਨੇਜਾ ਨੇ ਕਿਹਾ ਕਿ ਇਹ ਤਾਂ ਅਜੇ ਸ਼ੁਰੂਆਤ ਹੈ ਅਤੇ ਆਉਣ ਵਾਲੇ ਦਿਨਾਂ ਵਿਚ ਹੋਰ ਆਗੂ, ਅਕਾਲੀ ਦਲ ਵਿਚ ਸ਼ਾਮਲ ਹੋਣਗੇ। ਇਸ ਮੌਕੇ ਅਵਤਾਰ ਹੈਪੀ, ਰਵਿੰਦਰਪਾਲ ਸਿੰਘ ਜੋਨੀ ਕੋਹਲੀ, ਸੁਖਬੀਰ ਸਨੋਰ, ਰਵਿੰਦਰਪਾਲ ਸਿੰਘ ਪ੍ਰਿੰਸ ਲਾਂਬਾ, ਹੈਪੀ ਲੋਹਟ,ਅਕਾਸ਼ ਸ਼ਰਮਾ ਬਾਕਸਰ ਆਦਿ ਵੀ ਹਾਜ਼ਰ ਸਨ।

ਭਾਜਪਾ ਦੇ ਕਿਸਾਨ ਵਿੰਗ ਜ਼ਿਲ੍ਹਾ ਪ੍ਰਧਾਨ ਸਮੇਤ ਹੋਰ ਆਏ ਅਕਾਲੀ ਦਲ 'ਚ

ਅਕਾਲੀ ਦਲ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਲਖਬੀਰ ਸਿੰਘ ਪ੍ਰਧਾਨ ਕਿਸਾਨ ਵਿੰਗ ਜ਼ਿਲ੍ਹਾ ਪਟਿਆਲਾ, ਮਹੀਪਾਲ ਸਿੰਘ ਪ੍ਰਧਾਨ ਸਟੇਡੀਅਮ ਮੰਡਲ ਪਟਿਆਲਾ, ਮਨਪ੍ਰੀਤ ਸਿੰਘ ਚੱਢਾ ਸਕੱਤਰ ਜ਼ਿਲ੍ਹਾ ਪਟਿਆਲਾ (ਇੰਚਾ.) ਵਾਰਡ ਨੰ.7, ਪਵਨ ਕੁਮਾਰ ਭੂਮਕ ਸਾਬਕਾ ਐੱਸਸੀ ਵਿੰਗ ਪ੍ਰਧਾਨ, ਸਟੇਡੀਅਮ ਮੰਡਲ ਪ੍ਰਧਾਨ, ਮੀਤ ਪ੍ਰਧਾਨ ਯੁਵਾ ਮੋਰਚਾ ਜ਼ਿਲ੍ਹਾ ਪਟਿਆਲਾ, ਇੰਚਾਰਜ ਵਾਰਡ ਨੰ 39, ਪਾਇਲ ਮੌਦਗਿਲ ਸਕੱਤਰ ਜ਼ਿਲ੍ਹਾ ਪਟਿਆਲਾ (4 ਵਾਰ), ਐਗਜ਼ੈਕਟਿਵ ਮੈਂਬਰ ਪੰਜਾਬ ਮਹਿਲਾ ਮੋਰਚਾ, ਇੰਚਾਰਜ ਵਾਰਡ ਨੰ. 27 ਰਾਮ ਅਵਦ ਰਾਜੂ ਪ੍ਰਧਾਨ ਪਰਵਾਸੀ ਵਿੰਗ ਜ਼ਿਲ੍ਹਾ ਪਟਿਆਲਾ ਸ਼ਹਿਰੀ, ਮੀਤ ਪ੍ਰਧਾਨ ਸਟੇਡੀਅਮ ਮੰਡਲ ਪਟਿਆਲਾ, ਵਕੀਲ ਪਵਨ ਕੁਮਾਰ ਪ੍ਰਧਾਨ ਲੀਗਲ ਸੈੱਲ ਜ਼ਿਲ੍ਹਾ ਪਟਿਆਲਾ, ਸ਼ੈਰੀ ਉੱਪਲ ਜਨਰਲ ਸਕੱਤਰ, ਮਹਿਲਾ ਮੋਰਚਾ ਜ਼ਿਲ੍ਹਾ ਪਟਿਆਲਾ, ਪਿੰਕੀ ਸਕੱਤਰ, ਸਪਨ ਕੋਹਲੀ ਸਟੇਟ ਕਾਰਜਕਾਰਨੀ ਮੈਂਬਰ ਯੁਵਾ ਮੋਰਚਾ, ਮਹਿਲਾ ਮੋਰਚਾ ਜ਼ਿਲ੍ਹਾ ਪਟਿਆਲਾ, ਪੂਜਾ ਰਾਣੀ ਮੀਤ ਪ੍ਰਧਾਨ ਮਹਿਲਾ ਮੋਰਚਾ ਜ਼ਿਲ੍ਹਾ ਪਟਿਆਲਾ, ਸਵੀਟੀ ਉੱਪਲ ਕੈਸ਼ੀਅਰ ਮਹਿਲਾ ਮੋਰਚਾ ਜ਼ਿਲ੍ਹਾ ਪਟਿਆਲਾ, ਸਵਰਨਜੀਤ ਕੌਰ ਮੀਤ ਪ੍ਰਧਾਨ ਜ਼ਿਲ੍ਹਾ ਪਟਿਆਲਾ, ਪ੍ਰਿੰਸਪਾਲ ਸਿੰਘ ਲੰਗ ਜਨਰਲ ਸਕੱਤਰ ਸਮੇਤ ਹੋਰ ਭਾਜਪਾ ਆਗੂ ਅਕਾਲੀ ਦਲ ਵਿਚ ਸ਼ਾਮਲ ਹੋਏ।

Posted By: Susheel Khanna