- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਜ ਪੱਧਰੀ ਖੇਡਾਂ ਲਈ ਚੁਣੀ ਅਗਮਪ੍ਰੀਤ ਕੌਰ ਅਕੈਡਮੀ ਦੇ ਸਟਾਫ਼ ਨਾਲ਼।

ਗੁਰਵਿੰਦਰ ਸਿੰਘ ਚਹਿਲ, ਪੰਜਾਬੀ ਜਾਗਰਣ, ਚੀਮਾ ਮੰਡੀ : ਕਲਗੀਧਰ ਟਰੱਸਟ ਬੜੂ ਸਾਹਿਬ ਵੱਲੋਂ ਸੰਚਾਲਿਤ ਅਕਾਲ ਅਕੈਡਮੀ ਫਤਿਹਗੜ੍ਹ ਗੰਢੂਆਂ ਦੇ ਖਿਡਾਰੀਆਂ ਨੇ 70ਵੀਆਂ ਜ਼ਿਲ੍ਹਾ ਪੱਧਰੀ ਸਕੂਲੀ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਆਪਣੀ ਸਫ਼ਲਤਾ ਦਾ ਆਗਾਜ਼ ਕੀਤਾ ਹੈ। ਖੇਡਾਂ ਦੇ ਪਹਿਲੇ ਹੀ ਦਿਨ ਅਕੈਡਮੀ ਦੀ ਅੱਠਵੀਂ ਜਮਾਤ ਦੀ ਹੋਣਹਾਰ ਵਿਦਿਆਰਥਣ ਅਗਮਪ੍ਰੀਤ ਕੌਰ ਨੇ ਤੀਰ-ਅੰਦਾਜ਼ੀ ਦੇ ਇੰਡੀਅਨ ਰਾਊਂਡ ਮੁਕਾਬਲੇ ਵਿੱਚ ਜ਼ਿਲ੍ਹੇ ਵਿੱਚੋਂ ਤੀਜਾ ਸਥਾਨ ਹਾਸਲ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਪ੍ਰਾਪਤੀ ਦੇ ਨਾਲ ਹੀ ਅਗਮਪ੍ਰੀਤ ਕੌਰ ਨੇ 70ਵੀਆਂ ਰਾਜ ਪੱਧਰੀ ਸਕੂਲੀ ਖੇਡਾਂ ਲਈ ਆਪਣੀ ਜਗ੍ਹਾ ਪੱਕੀ ਕਰ ਲਈ ਹੈ।ਅਕੈਡਮੀ ਦੀ ਪ੍ਰਿੰਸੀਪਲ ਅਨੁਰਾਧਾ ਬੱਬਰ ਨੇ ਅਗਮਪ੍ਰੀਤ ਕੌਰ,ਕੋਚ ਗਗਨਦੀਪ ਸਿੰਘ, ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਨੇ ਕੋਚ ਗਗਨਦੀਪ ਸਿੰਘ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਸਫ਼ਲਤਾ ਵਿਦਿਆਰਥਣ ਦੀ ਮਿਹਨਤ, ਲਗਨ ਅਤੇ ਨਿਰੰਤਰ ਅਭਿਆਸ ਦੇ ਨਾਲ-ਨਾਲ ਕੋਚ ਵੱਲੋਂ ਦਿੱਤੇ ਯੋਗ ਮਾਰਗਦਰਸ਼ਨ ਦਾ ਨਤੀਜਾ ਹੈ। ਉਨ੍ਹਾਂ ਅਗਮਪ੍ਰੀਤ ਕੌਰ ਨੂੰ ਰਾਜ ਪੱਧਰੀ ਮੁਕਾਬਲਿਆਂ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।ਵਿਦਿਆਰਥੀਆਂ ਨੂੰ ਵੱਖ-ਵੱਖ ਖੇਡਾਂ ਵਿੱਚ ਭਾਗ ਲੈਣ ਲਈ ਲਗਾਤਾਰ ਉਤਸ਼ਾਹਿਤ ਕੀਤਾ ਜਾਂਦਾ ਹੈ। ਇਸੇ ਦਾ ਨਤੀਜਾ ਹੈ ਕਿ ਹਰ ਸਾਲ ਅਕੈਡਮੀ ਦੇ ਕਈ ਖਿਡਾਰੀ ਜ਼ਿਲ੍ਹਾ, ਰਾਜ ਅਤੇ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਅਕੈਡਮੀ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਦੇ ਹਨ।ਇਸ ਚੋਣ ਸਬੰਧੀ ਅਕੈਡਮੀ ਵੱਲੋਂ ਅਗਮਪ੍ਰੀਤ ਕੌਰ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਗਈ।