ਅਗਰਵਾਲ ਸਭਾ ਨੇ ਏਕਮ ਦਾ ਦਿਹਾੜਾ ਮਨਾਇਆ ਅਗਰਵਾਲ ਸਭਾ ਨੇ ਏਕਮ ਦਾ ਦਿਹਾੜਾ ਮਨਾਇਆ
Publish Date: Thu, 13 Aug 2026 03:25 PM (IST)
Updated Date: Thu, 13 Aug 2026 03:26 PM (IST)
ਦਰਸ਼ਨ ਸਿੰਘ ਚੌਹਾਨ, ਪੰਜਾਬੀ ਜਾਗਰਣ, ਸੁਨਾਮ : ਅਗਰਵਾਲ ਸਭਾ ਸੁਨਾਮ ਵੱਲੋਂ ਸਭਾ ਦੇ ਪ੍ਰਧਾਨ ਵਿਕਰਮ ਗਰਗ ਵਿੱਕੀ ਦੀ ਅਗਵਾਈ ਹੇਠ ਮਹਾਰਾਜਾ ਅਗਰਸੈਨ ਚੌਂਕ ਵਿਖੇ ਏਕਮ ਦਾ ਦਿਹਾੜਾ ਪੂਰੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਸਮਾਗਮ ਦੇ ਮੁੱਖ ਜਜਮਾਨ ਸੁਭਾਸ਼ ਚੰਦ ਗੁਪਤਾ ਬੀਕੇਓ., ਸ਼ੇਰੋਂ ਵਾਲੇ ਗ੍ਰੀਨ ਸਿਟੀ, ਸੁਨਾਮ ਦੇ ਪਰਿਵਾਰ ਨੇ ਪੂਜਾ ਅਰਚਨਾ ਵਿੱਚ ਸ਼ਾਮਿਲ ਹੋਕੇ ਅਕੀਦਤ ਭੇਟ ਕੀਤੀ। ਅਗਰਵਾਲ ਸਭਾ ਦੇ ਪ੍ਰਧਾਨ ਵਿਕਰਮ ਗਰਗ ਵਿੱਕੀ ਅਤੇ ਨਗਰ ਕੌਂਸਲ ਦੇ ਪ੍ਰਧਾਨ ਮਨਪ੍ਰੀਤ ਬਾਂਸਲ ਨੇ ਸਭਾ ਵੱਲੋਂ ਮੈਡੀਕਲ ਪ੍ਰਵੇਸ਼ ਪ੍ਰੀਖਿਆ ਨੀਟ ਪਾਸ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸਭਾ ਦੇ ਪ੍ਰਧਾਨ ਵਿਕਰਮ ਗਰਗ ਵਿੱਕੀ, ਨਗਰ ਕੌਂਸਲ ਪ੍ਰਧਾਨ ਮਨਪ੍ਰੀਤ ਬਾਂਸਲ, ਹਕੂਮਤ ਰਾਏ ਜਿੰਦਲ, ਕ੍ਰਿਸ਼ਨ ਸੰਦੋਹਾ, ਐਡਵੋਕੇਟ ਸ਼ਾਮ ਲਾਲ, ਇੰਜ਼. ਰਾਜੇਸ਼ ਗਰਗ ਅਤੇ ਰਾਜੀਵ ਬਿੰਦਲ ਨੇ ਮਹਾਰਾਜਾ ਅਗਰਸੈਨ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦਾ ਸੱਦਾ ਦਿੰਦਿਆਂ ਆਖਿਆ ਕਿ ਨੌਜਵਾਨ ਪੀੜ੍ਹੀ ਨੂੰ ਆਪਣੇ ਪੁਰਖਿਆਂ ਦੁਆਰਾ ਦਿਖਾਏ ਮਾਰਗ ਤੇ ਚੱਲਕੇ ਸਮਾਜ ਦੀ ਬਿਹਤਰੀ ਲਈ ਯਤਨਸ਼ੀਲ ਹੋਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਅਗਰਵਾਲ ਸਮਾਜ ਦਾ ਦੇਸ਼ ਦੀ ਤਰੱਕੀ ਵਿੱਚ ਵਡਮੁੱਲਾ ਯੋਗਦਾਨ ਹੈ। ਟੈਕਸਾਂ ਦੇ ਰੂਪ ਵਿੱਚ ਕਰੋੜਾਂ ਰੁਪਏ ਸਰਕਾਰਾਂ ਦੇ ਖਜ਼ਾਨੇ ਵਿੱਚ ਜਾ ਰਹੇ ਹਨ। ਉਨ੍ਹਾਂ ਨੀਟ ਪ੍ਰੀਖਿਆ ਪਾਸ ਕਰਨ ਵਾਲੇ ਬੱਚਿਆਂ ਨੂੰ ਤਾਕੀਦ ਕੀਤੀ ਹੈ ਕਿ ਉਹ ਡਾਕਟਰ ਬਣਕੇ ਮਨੁੱਖਤਾ ਦੀ ਭਲਾਈ ਲਈ ਵਚਨਬੱਧ ਰਹਿਣ। ਸਮਾਗਮ ਵਿੱਚ ਵੱਡੀ ਗਿਣਤੀ ਅਗਰਵਾਲ ਸਮਾਜ ਦੇ ਮੈਂਬਰ ਹਾਜ਼ਰ ਸਨ।