ਅਗੌਲ ਭਾਜਪਾ ਟਰੇਡ ਸੈੱਲ ਦੇ ਸੂਬਾ ਕੋ-ਕਨਵੀਨਰ ਤੇ ਜਿੰਦਲ ਜਿਲ੍ਹਾ ਪ੍ਰਧਾਨ ਨਿਯੁਕਤ
ਅਗੌਲ ਭਾਜਪਾ ਟਰੇਡ ਸੈੱਲ ਦੇ ਸੂਬਾ ਕੋ-ਕਨਵੀਨਰ ਤੇ ਜਿੰਦਲ ਜਿਲ੍ਹਾ ਪ੍ਰਧਾਨ ਨਿਯੁਕਤ
Publish Date: Sun, 15 Nov 2026 04:21 PM (IST)
Updated Date: Sun, 15 Nov 2026 04:24 PM (IST)
ਮਹਿੰਦਰਪਾਲ ਬੱਬੀ, ਪੰਜਾਬੀ ਜਾਗਰਣ, ਭਾਦਸੋਂ : ਭਾਰਤੀ ਜਨਤਾ ਪਾਰਟੀ ਵੱਲੋਂ ਟਰੇਡ ਸੈੱਲ ਪੰਜਾਬ ਦੀ ਜਾਰੀ ਕੀਤੀ ਗਈ ਸੂਚੀ ’ਚ ਭਾਦਸੋਂ ਦੇ ਵਿਨੋਦ ਗਰਗ ਨੂੰ ਭਾਜਪਾ ਟਰੇਡ ਸੈੱਲ ਦਾ ਸੂਬਾ ਕੋ-ਕਨਵੀਨਰ ਤੇ ਅਮਿਤ ਜਿੰਦਲ ਨੂੰ ਜ਼ਿਲ੍ਹਾ ਪਟਿਆਲਾ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਇਸ ਨਿਯੁਕਤੀ ਤੇ ਦੋਵਾਂ ਨਵ ਨਿਯੁਕਤ ਆਗੂਆਂ ਨੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ, ਸੂਬਾ ਮਹਾਮੰਤਰੀ ਸੰਗਠਨ ਮੰਥਰੀ ਸ੍ਰੀਨਿਵਾਸਲੂ, ਸੂਬਾ ਪ੍ਰਭਾਰੀ ਆਲ ਸੈੱਲਜ਼ ਬਿਕਰਮਜੀਤ ਸਿੰਘ ਚੀਮਾ ਤੇ ਸੂਬਾ ਕਨਵੀਨਰ ਟਰੇਡ ਸੈੱਲ ਰਜਿੰਦਰ ਸਿੰਘ ਮਰਵਾਹਾ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਸਿਰਫ਼ ਇਕ ਰਾਜਨੀਤਿਕ ਪਾਰਟੀ ਹੀ ਨਹੀਂ, ਸਗੋਂ ਅਨੁਸ਼ਾਸਨ, ਸਮਰਪਣ ਅਤੇ ਵਰਕਰਾਂ ਨੂੰ ਮਾਣ-ਸਨਮਾਨ ਦੇਣ ਵਾਲਾ ਇਕ ਵਿਸ਼ਾਲ ਪਰਿਵਾਰ ਹੈ। ਅਗੌਲ਼ ਤੇ ਜਿੰਦਲ ਨੇ ਕਿਹਾ ਕਿ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਵੱਲੋਂ ਉਨ੍ਹਾਂ ਤੇ ਭਰੋਸਾ ਜਤਾਉਣਾ ਉਨ੍ਹਾਂ ਲਈ ਬਹੁਤ ਵੱਡੇ ਮਾਣ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਉਹ ਆਪਣੀ ਮਿਹਨਤ, ਇਮਾਨਦਾਰੀ ਅਤੇ ਸਮਰਪਣ ਨਾਲ ਸੀਨੀਅਰ ਲੀਡਰਸ਼ਿਪ ਦੇ ਵਿਸ਼ਵਾਸ ਤੇ ਖਰਾ ਉਤਰਨਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਹਮੇਸ਼ਾ ਮੋਹਰੀ ਹੋ ਕੇ ਕੰਮ ਕਰਨਗੇ।