ਮਹਿੰਗਾਈ ਖ਼ਿਲਾਫ਼ ਅਕਾਲੀ ਦਲ ਨੇ ਕੀਤਾ ਰੋਸ ਮਾਰਚ
ਮਹਿੰਗਾਈ ਖ਼ਿਲਾਫ਼ ਅਕਾਲੀ ਦਲ (ਅ) ਨੇ ਕੀਤਾ ਰੋਸ ਮਾਰਚ
Publish Date: Thu, 14 May 2026 07:17 PM (IST)
Updated Date: Fri, 15 May 2026 04:13 AM (IST)
ਬਲਜਿੰਦਰ ਸਿੰਘ ਮਿੱਠਾ, ਪੰਜਾਬੀ ਜਾਗਰਣ, ਸੰਗਰੂਰ ਪੰਜਾਬ ਦੇ ਗਰੀਬ ਤੇ ਮੱਧ ਵਰਗ ’ਤੇ ਵਧ ਰਹੀਆਂ ਪੈਟਰੋਲ-ਡੀਜ਼ਲ ਤੇ ਗੈਸ ਸਿਲੰਡਰਾਂ ਦੀਆਂ ਕੀਮਤਾਂ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ (ਅ) ਵੱਲੋਂ ਸੰਗਰੂਰ ’ਚ ਰੋਸ ਮਾਰਚ ਕੱਢ ਕੇ ਡੀਸੀ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਧਰਨੇ ਨੂੰ ਸੰਬੋਧਨ ਕਰਦਿਆਂ ਜਥੇਦਾਰ ਗੁਰਨੈਬ ਸਿੰਘ ਰਾਮਪੁਰਾ, ਜ਼ਿਲ੍ਹਾ ਯੂਥ ਪ੍ਰਧਾਨ ਸਤਨਾਮ ਸਿੰਘ ਰਤੋਕੇ, ਮਲਕੀਤ ਸਿੰਘ ਅਤੇ ਹੋਰ ਆਗੂਆਂ ਨੇ ਕਿਹਾ ਕਿ ਮਹਿੰਗਾਈ ਕਾਰਨ ਗਰੀਬ ਅਤੇ ਮੱਧ ਵਰਗ ਦੀਆਂ ਮੁਸ਼ਕਲਾਂ ਲਗਾਤਾਰ ਵੱਧ ਰਹੀਆਂ ਹਨ। ਉਨ੍ਹਾਂ ਦੋਸ਼ ਲਾਇਆ ਕਿ ਗੈਸ ਸਿਲੰਡਰਾਂ ਤੇ ਹੋਰ ਜ਼ਰੂਰੀ ਚੀਜ਼ਾਂ ਦੀਆਂ ਕੀਮਤਾਂ ਵਧਾ ਕੇ ਲੋਕਾਂ ’ਤੇ ਆਰਥਿਕ ਬੋਝ ਪਾਇਆ ਜਾ ਰਿਹਾ ਹੈ। ਆਗੂਆਂ ਨੇ ਕਿਹਾ ਕਿ ਪੰਜਾਬ ’ਚ ਘਰੇਲੂ ਗੈਸ ਸਿਲੰਡਰ ਦੀ ਕੀਮਤ 934 ਰੁਪਏ ਤੱਕ ਪਹੁੰਚ ਗਈ ਹੈ, ਜਦਕਿ ਕਮਰਸ਼ੀਅਲ ਸਿਲੰਡਰ ਮਹਿੰਗੇ ਹੋਣ ਕਾਰਨ ਕਾਰੋਬਾਰੀਆਂ ਨੂੰ ਵੀ ਨੁਕਸਾਨ ਝੱਲਣਾ ਪੈ ਰਿਹਾ ਹੈ। ਰੋਸ ਮਾਰਚ ਤੋਂ ਬਾਅਦ ਪ੍ਰਸ਼ਾਸਨ ਰਾਹੀਂ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਸੌਂਪਿਆ ਗਿਆ, ਜਿਸ ਵਿੱਚ ਗਰੀਬ ਵਰਗ ਲਈ ਸਸਤੀ ਗੈਸ, ਖਾਦ ਅਤੇ ਹੋਰ ਜ਼ਰੂਰੀ ਵਸਤਾਂ ਮੁਹੱਈਆ ਕਰਵਾਉਣ ਦੀ ਮੰਗ ਕੀਤੀ ਗਈ। ਇਸ ਮੌਕੇ ਅਵਤਾਰ ਸਿੰਘ, ਰਣਜੀਤ ਸਿੰਘ, ਮਨਰੀਤ ਸਿੰਘ, ਲਵਪ੍ਰੀਤ ਸਿੰਘ, ਹਰਦੀਪ ਸਿੰਘ, ਸੁਖਵਿੰਦਰ ਸਿੰਘ, ਹੈਪੀ ਸਿੰਘ ਅਤੇ ਗੁਰਵਿੰਦਰ ਸਿੰਘ ਸਮੇਤ ਹੋਰ ਆਗੂ ਅਤੇ ਵਰਕਰ ਵੀ ਹਾਜ਼ਰ ਸਨ।