- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ ਦਲ ਦੇ ਹਲਕਾ ਇੰਚਾਰਜ ਗੁਲਜਾਰ ਮੂਨਕ ਨੂੰ ਦਫਤਰ ’ਚ ਕੀਤਾ ਡਿਟੇਨ

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪਿੰਡ ਮੌੜਾਂ ਵਿਖੇ ਲੋਕ ਮਿਲਣੀ ਅਤੇ ਇੱਕ ਸਟੇਡੀਅਮ ਦਾ ਉਦਘਾਟਨ ਕਰਨ ਸਮੇਂ ਪਹੁੰਚਣ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਦਿੜ੍ਹਬਾ ਹਲਕਾ ਇੰਚਾਰਜ ਗੁਲਜਾਰ ਸਿੰਘ ਮੂਨਕ ਅਤੇ ਉਸਦੇ ਸਾਥੀਆਂ ਨੂੰ ਦਿੜ੍ਹਬਾ ਵਿਖੇ ਦਫਤਰ ਅੰਦਰ ਹੀ ਪੁਲਿਸ ਨੇ ਡਿਟੇਨ ਕਰ ਲਿਆ। ਗੁਲਜਾਰ ਸਿੰਘ ਮੂਨਕ ਨੇ ਕਿਹਾ ਕਿ ਸੀਐਮ ਭਗਵੰਤ ਸਿੰਘ ਮਾਨ ਨੂੰ ਪਤਾ ਨਹੀਂ ਕਿਹੜੀ ਗੱਲ ਦਾ ਡਰ ਹੋ ਗਿਆ ਕਿ ਉਨ੍ਹਾਂ ਨੂੰ ਸਵੇਰੇ ਦਫਤਰ ਦੇ ਵਿੱਚ ਹੀ ਡਿਟੇਨ ਕਰ ਲਿਆ ਗਿਆ। ਉਨ੍ਹਾਂ ਦੇ ਆਗੂਆਂ ਵੱਲੋਂ ਸਿਰਫ ਇਹ ਐਲਾਨ ਕੀਤਾ ਗਿਆ ਸੀ ਕਿ ਹਲਕਾ ਦਿੜਬਾ ਦੇ ਅਤੇ ਹੋਰ ਪੰਜਾਬ ਵਿੱਚ ਨਸ਼ੇ ਦੇ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ ਦਿਨੋ ਦਿਨ ਵੱਧਦੀ ਜਾ ਰਹੀ ਹੈ ਸਰਕਾਰ ਵੱਲੋਂ ਸ਼ੁਰੂ ਕੀਤਾ ਗਿਆ ਯੁੱਧ ਨਸ਼ਿਆਂ ਵਿਰੁੱਧ ਕਿਉਂ ਫੇਲ ਹੋ ਰਿਹਾ ਹੈ ਅਤੇ ਇਸ ਨਾਲ ਜੁੜੇ ਹੋਏ ਨਸ਼ਾਂ ਤਸਕਰਾਂ ਨੂੰ ਨੱਥ ਕਿਉਂ ਨਹੀਂ ਪਾਈ ਜਾ ਰਹੀ।