- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਹਨਾਂ ਐਲਾਨ ਕੀਤਾ ਕਿ ਪਿਛਲੀ ਅਕਾਲੀ ਦਲ ਦੀ ਸਰਕਾਰ ਵੇਲੇ ਬਣਾਏ ਨਿਵੇਸ਼ ਪੰਜਾਬ ਵਿਭਾਗ ਰਾਹੀਂ ਨਵੇਂ ਨਿਵੇਸ਼ ਦੀਆਂ ਤਜਵੀਜ਼ਾਂ ਨੂੰ ਪਹਿਲ ਦੇ ਆਧਾਰ ’ਤੇ ਪਾਸ ਕੀਤਾ ਜਾਵੇਗਾ ਅਤੇ ਅਗਲੀ ਅਕਾਲੀ ਦਲ ਦੀ ਸਰਕਾਰ ਵੇਲੇ ਇਕ ਉਸਾਰੀ ਪੰਜਾਬ ਵਿਭਾਗ ਦੀ ਸਿਰਜਣਾ ਕੀਤੀ ਜਾਵੇਗੀ।

ਪਰਗਟ ਸਿੰਘ, ਪੰਜਾਬੀ ਜਾਗਰਣ, ਪਟਿਆਲਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਉਦਯੋਗਿਕ ਖੇਤਰ ਵਾਸਤੇ 5 ਰੁਪਏ ਪ੍ਰਤੀ ਯੂਨਿਟ ਦੀ ਦਰ ’ਤੇ ਬਿਜਲੀ ਦੇਵੇਗੀ ਅਤੇ ਇਕ ਉਸਾਰੀ ਪੰਜਾਬ ਦੇ ਨਾਂ ’ਤੇ ਨਵਾਂ ਵਿਭਾਗ ਕਾਇਮ ਕਰੇਗੀ ਜੋ ਤਾਂ ਜੋ ਆਈਟੀ ਤੇ ਏਆਈ ਸਹੂਲਤਾਂ ਸਮੇਤ ਬਿਲਡਰਾਂ ਨੂੰ ਤੇਜ਼ ਰਫਤਾਰ ਕਲੀਅਰੈਂਸ ਦਿੱਤੀ ਜਾ ਸਕੇ। ਅੱਜ ਵਪਾਰ ਤੇ ਉਦਯੋਗ ਵਿੰਗ ਦੇ ਪ੍ਰਧਾਨ ਐੱਨਕੇ ਸ਼ਰਮਾ ਸਮੇਤ ਵਪਾਰੀਆਂ ਤੇ ਉਦਯੋਗਪਤੀਆਂ ਨਾਲ ਮੀਟਿੰਗ ਕਰਨ ਪੁੱਜੇ ਸੁਖਬੀਰ ਬਾਦਲ ਨੇ ਕਿਹਾ ਕਿ ਬਿਜਲੀ ਦੀਆਂ 10 ਤੋਂ 12 ਰੁਪਏ ਪ੍ਰਤੀ ਯੂਨਿਟ ਦੀਆਂ ਮਹਿੰਗੀਆਂ ਦਰਾਂ ਕਾਰਨ ਪੰਜਾਬ ਵਿਚ ਉਦਯੋਗਾਂ ਵਾਸਤੇ ਕੰਮ ਕਰਨਾ ਔਖਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦਰਾਂ ਵਿਚ ਕਟੌਤੀ ਕਰਨ ਦੇ ਨਾਲ-ਨਾਲ ਅਗਲੀ ਅਕਾਲੀ ਦਲ ਦੀ ਸਰਕਾਰ ਉਦਯੋਗਪਤੀਆਂ ਨੂੰ ਆਪਣੇ ਸੋਲਰ ਪਲਾਂਟ ਲਗਾ ਕੇ ਬਿਜਲੀ ਦਰਾਂ ਵਿਚ ਕਮੀ ਲਿਆਉਣ ਦੀ ਸਹੂਲਤ ਦੇਵੇਗੀ ਜਿਸ ਦੀ ਬਦੌਲਤ ਬਿਜਲੀ ਦਰਾਂ ਘੱਟ ਕੇ 1.50 ਰੁਪਏ ਪ੍ਰਤੀ ਯੂਨਿਟ ਰਹਿ ਜਾਣਗੀਆਂ।
ਉਹਨਾਂ ਐਲਾਨ ਕੀਤਾ ਕਿ ਪਿਛਲੀ ਅਕਾਲੀ ਦਲ ਦੀ ਸਰਕਾਰ ਵੇਲੇ ਬਣਾਏ ਨਿਵੇਸ਼ ਪੰਜਾਬ ਵਿਭਾਗ ਰਾਹੀਂ ਨਵੇਂ ਨਿਵੇਸ਼ ਦੀਆਂ ਤਜਵੀਜ਼ਾਂ ਨੂੰ ਪਹਿਲ ਦੇ ਆਧਾਰ ’ਤੇ ਪਾਸ ਕੀਤਾ ਜਾਵੇਗਾ ਅਤੇ ਅਗਲੀ ਅਕਾਲੀ ਦਲ ਦੀ ਸਰਕਾਰ ਵੇਲੇ ਇਕ ਉਸਾਰੀ ਪੰਜਾਬ ਵਿਭਾਗ ਦੀ ਸਿਰਜਣਾ ਕੀਤੀ ਜਾਵੇਗੀ। ਉਹਨਾਂ ਇਹ ਵੀ ਐਲਾਨ ਕੀਤਾ ਕਿ ਸੀਐੱਲਯੂ ਚਾਰਜਿਜ਼ ਵਿਚ ਕਟੌਤੀ ਕੀਤੀ ਜਾਵੇਗੀ ਅਤੇ ਸੀਐੱਲਯੂ ਦੇਣ ਦੀ ਸਾਰੀ ਪ੍ਰਕਿਰਿਆ ਨੂੰ ਪਾਰਦਰਸ਼ੀ ਬਣਾਇਆ ਜਾਵੇਗਾ। ਸਾਰੀਆਂ ਨਾਜਾਇਜ਼ ਕਾਲੋਨੀਆਂ ਵਾਸਤੇ ਇਕਮੁਸ਼ਤ ਸੈਟਲਮੈਂਟ ਸਕੀਮ ਲਾਗੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ਤੇ ਮੁਹਾਲੀ ਨੁੰ ਆਈਟੀ ਹੱਬ ਵਜੋਂ ਵਿਕਸਤ ਕੀਤਾ ਜਾਵੇ।
ਡੇਅਰੀ ਐਸੋਸੀਏਸ਼ਨ ਦੇ ਕਿਰਪਾਲ ਸਿੰਘ, ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਦੇ ਤੇਜਿੰਦਰ ਸਿੰਘ ਤੇਜੀ, ਬਿਲਡਰਜ਼ ਐਸੋਸੀਏਸ਼ਨ ਦੇ ਜੋਗੇਸ਼ਵਰ ਸਿੰਘ ਮੋਨੂੰ, ਆੜ੍ਹਤੀਆ ਐਸੋਸੀਏਸ਼ਨ ਦੇ ਪਵਨ ਘਈ, ਟਰਾਂਸਪੋਰਟ ਐਸੋਸੀਏਸ਼ਨ ਦੇ ਕੁਲਦੀਪ ਸਿੰਘ ਰੱਤਾ, ਪ੍ਰਾਪਰਟੀ ਡੀਲਰਜ਼ ਐਸੋਸੀਏਸ਼ਨ ਦੇ ਮਨਜੀਤ ਸਿੰਘ ਸ਼ਾਹੀ, ਵਪਾਰ ਮੰਡਲ ਦੇ ਪਰਮਜੀਤ ਸਿੰਘ ਚੀਮਾ ਅਤੇ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਤੇ ਹੋਰਨਾਂ ਨਾਲ ਗੱਲਬਾਤ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਉਨ੍ਹਾਂ ਦੀਆਂ ਮੁ਼ਸ਼ਕਿਲਾਂ ਦੂਰ ਕਰਨ ਦਾ ਭਰੋਸਾ ਦੁਆਇਆ। ਇਸ ਮੌਕੇ ਪਟਿਆਲਾ ਦਿਹਾਤੀ ਦੇ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ, ਸਮਾਣਾ ਦੇ ਇੰਚਾਰਜ ਜਗਮੀਤ ਸਿੰਘ ਹਰਿਆਊ, ਸ਼ੁਤਰਾਣਾ ਦੇ ਇੰਚਾਰਜ ਕਬੀਰ ਦਾਸ ਤੇ ਹੋਰ ਸ਼ਖਸੀਅਤਾਂ ਨੇ ਵੀ ਸੰਬੋਧਨ ਕੀਤਾ।