- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ ਦਲ ਵਾਰਸ ਪੰਜਾਬ ’ਚ ਵੱਡੀ ਪੱਧਰ ਤੇ ਸ਼ਮੂਲੀਅਤ

ਭੁਪਿੰਦਰਜੀਤ ਮੌਲਵੀਵਾਲਾ ਪੰਜਾਬੀ ਜਾਗਰਣ, ਪਾਤੜਾਂ : ਅਕਾਲੀ ਦਲ ਵਾਰਿਸ ਪੰਜਾਬ ਦੇ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਪਿੰਡ ਧਨੇਠਾ ਵਿਖੇ ਪਾਰਟੀ ਵੱਲੋਂ ਕਰਵਾਏ ਗਏ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਪਾਰਟੀ ਵਿਚ ਸ਼ਮੂਲੀਅਤ ਕੀਤੀ। ਹਲਕਾ ਸ਼ੁਤਰਾਣਾ ਦੀ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਪ੍ਰੋਫੈਸਰ ਹਰਭਜਨ ਸਿੰਘ, ਬਲਜਿੰਦਰ ਸਿੰਘ ਜਲਾਲਪੁਰ ਅਤੇ ਭਗਵੰਤ ਸਿੰਘ ਸ਼ੁਤਰਾਣਾ ਦੀ ਅਗਵਾਈ ਵਿਚ ਕਰਵਾਏ ਗਏ ਸਮਾਗਮ ਦੌਰਾਨ ਪਾਰਟੀ ਵਿਚ ਸ਼ਾਮਿਲ ਹੋਣ ਵਾਲਿਆਂ ਦਾ ਪਾਰਟੀ ਪ੍ਰਧਾਨ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਤੇ ਵਿਜ਼ਨ ਕਮੇਟੀ ਦੇ ਚੇਅਰਮੈਨ ਇਕਬਾਲ ਸਿੰਘ ਝੂੰਦਾ ਨੇ ਵਿਸ਼ੇਸ਼ ਤੌਰ ’ਤੇ ਸਵਾਗਤ ਕੀਤਾ। ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਮਨਪ੍ਰੀਤ ਸਿੰਘ ਇਯਾਲੀ ਨੇ ਕਿਹਾ ਕਿ ਸੂਬੇ ਦੀਆਂ ਰਵਾਇਤੀ ਪਾਰਟੀਆਂ ਵੱਲੋਂ ਇਸ ਦੇ ਆਰਥਿਕ ਸੋਮਿਆਂ ਦੀ ਲੁੱਟ ਕਰਨ ਨਾਲ ਪੰਜਾਬ ਤਬਾਹੀ ਦੇ ਕੰਢੇ ਆ ਖੜ੍ਹਾ ਹੈ, ਜਿਸ ਤੋਂ ਬਚਾਉਣ ਲਈ ਬਦਲਾਅ ਦੇ ਨਾਂ ਉੱਤੇ ਆਮ ਆਦਮੀ ਪਾਰਟੀ ਨੇ ਸੱਤਾ ਹਾਸਲ ਕੀਤੀ ਪਰ ਆਪਣੇ ਕਾਰਜਕਾਲ ਦੌਰਾਨ ਸਰਕਾਰ ਨੇ ਪੰਜਾਬ ਨੂੰ ਕਰਜਾਈ ਕਰਨ ਤੋਂ ਇਲਾਵਾ ਹੋਰ ਕੁਝ ਨਹੀਂ ਕੀਤਾ। ਇਸ ਮੌਕੇ ਐੱਸਜੀਪੀਸੀ ਮੈਂਬਰ ਸਤਵਿੰਦਰ ਸਿੰਘ ਟੌਹੜਾ, ਰਣਜੀਤ ਸਿੰਘ ਮਰੋੜੀ, ਗੁਰਜੰਟ ਸਿੰਘ ਦੁਗਾਲ, ਚੰਨਾ ਸਿੰਘ, ਗੁਰਦੀਪ ਸਿੰਘ ਡਰੋਲੀ, ਹਰਨੈਲ ਸਿੰਘ, ਭੁਪਿੰਦਰ ਸਿੰਘ ਸਾਬਕਾ ਕੌਂਸਲਰ, ਯੂਥ ਪ੍ਰਧਾਨ ਵਿਕਰਮਜੀਤ ਸਿੰਘ ਧਨੇਠਾ, ਗੁਰਜੰਟ ਸਿੰਘ ਸੋਹੀ, ਬਾਬਾ ਕਰਮਜੀਤ ਸਿੰਘ, ਗੁਰਵਿੰਦਰ ਸਿੰਘ ਸਿੱਧੂ, ਗੁਰਵਿੰਦਰ ਸਿੰਘ ਰਤਨ, ਬਲਜੀਤ ਸਿੰਘ ਬਾਜਵਾ, ਕੇਸਰ ਸਿੰਘ ਬੋਪਾ ਰਾਏ, ਪ੍ਰਦੀਪ ਸਿੰਘ, ਨਿਸ਼ਾਨ ਸਿੰਘ, ਕਸ਼ਮੀਰ ਸਿੰਘ ਚੀਮਾ, ਬਚਿੱਤਰ ਸਿੰਘ, ਜੋਗਾ ਸਿੰਘ, ਅਮਰੀਕ ਸਿੰਘ, ਦਰਸ਼ਨ ਸਿੰਘ, ਗੁਲਜਾਰ ਸਿੰਘ ਆਦਿ ਹਾਜ਼ਰ ਸਨ।