ਅਕਾਲੀ ਦਲ ਵਾਰਸ ਪੰਜਾਬ ਦੇ ’ਚ ਸ਼ਾਮਲ ਹੋਣ ਵਾਲਿਆਂ ਦਾ ਕੀਤਾ ਸਨਮਾਨ : ਸ਼ੇਖਨਮਾਜਰਾ ਅਕਾਲੀ ਦਲ ਵਾਰਸ ਪੰਜਾਬ ਦੇ ਵਿੱਚ ਸ਼ਾਮਿਲ ਹੋਣ ਵਾਲਿਆਂ ਦਾ ਕੀਤਾ ਸਨਮਾਨ: ਸ਼ੇਖਨਮਾਜਰਾ
Publish Date: Thu, 26 Nov 2026 04:31 PM (IST)
Updated Date: Thu, 26 Nov 2026 04:31 PM (IST)
ਐੱਚਐੱਸ ਸੈਣੀ, ਪੰਜਾਬੀ ਜਾਗਰਣ ਰਾਜਪੁਰਾ : ਹਲਕਾ ਰਾਜਪੁਰਾ ਦੇ ਪਿੰਡ ਗੱਜੂਖੇੜਾ ਵਿਖੇ ਬੀਤੇ ਦਿਨ ਵੱਖ-ਵੱਖ ਪਾਰਟੀਆਂ ਨੂੰ ਛੱਡ ਕੇ ਕਈ ਵਿਅਕਤੀ ਅਕਾਲੀ ਦਲ ਵਾਰਿਸ ਪੰਜਾਬ ਵਿੱਚ ਸ਼ਾਮਲ ਹੋਏ। ਇਸ ਮੌਕੇ ਨਿਰਮਲ ਸਿੰਘ ਸੇਖਣ ਮਾਜਰਾ ਹਲਕਾ ਇੰਚਾਰਜ ਰਾਜਪੁਰਾ ਅਕਾਲੀ ਦਲ ਵਾਰਿਸ ਪੰਜਾਬ, ਜਸਵੀਰ ਸਿੰਘ ਬਲਵੇੜਾ ਜ਼ਿਲ੍ਹਾ ਪ੍ਰਧਾਨ ਪਟਿਆਲਾ ਅਤੇ ਬੀਬੀ ਸਤਨਾਮ ਕੌਰ ਕੋਰ ਕਮੇਟੀ ਪ੍ਰਧਾਨ ਪੰਜਾਬ ਦੀ ਅਗਵਾਈ ਹੇਠ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਨਵੇਂ ਸਾਥੀਆਂ ਦਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਨਵੇਂ ਸ਼ਾਮਲ ਹੋਏ ਸਾਥੀਆਂ ਨੇ ਪਾਰਟੀ ਦੀਆਂ ਨੀਤੀਆਂ ਪ੍ਰਤੀ ਆਪਣਾ ਭਰੋਸਾ ਪ੍ਰਗਟ ਕਰਦਿਆਂ ਪਾਰਟੀ ਦੀ ਮਜ਼ਬੂਤੀ ਲਈ ਪੂਰੀ ਤਨਦੇਹੀ ਨਾਲ ਕੰਮ ਕਰਨ ਦਾ ਭਰੋਸਾ ਦਿੱਤਾ। ਪਾਰਟੀ ਆਗੂਆਂ ਨੇ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਹਰ ਸਾਥੀ ਨੂੰ ਸ਼ਾਮਲ ਹੋਣ ਵਾਲੇ ਹਰ ਸਾਥੀ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੇ ਸਹਿਯੋਗ ਨਾਲ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਇਸ ਮੌਕੇ ਪਾਰਟੀ ਵਿੱਚ ਸ਼ਾਮਲ ਹੋਏ ਸਾਥੀਆਂ ਨੇ ਇੱਕਜੁੱਟ ਹੋ ਕੇ ਪਾਰਟੀ ਦੇ ਵਿਚਾਰਾਂ ਅਤੇ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਦਾ ਸੰਕਲਪ ਲਿਆ। ਪਾਰਟੀ ਵਿੱਚ ਸ਼ਾਮਲ ਹੋਏ ਸਾਥੀਆਂ ਵਿੱਚ ਅੰਮ੍ਰਿਤਪਾਲ ਸਿੰਘ, ਸਾਹਿਬ ਸਿੰਘ, ਲਖਵਿੰਦਰ ਸਿੰਘ, ਗੁਰਤੇਜ ਸਿੰਘ, ਕੁਲਵਿੰਦਰ ਸਿੰਘ, ਜਸ਼ਨਦੀਪ ਸਿੰਘ, ਨਵਜੋਤ ਸਿੰਘ, ਗੁਰਪ੍ਰੀਤ ਸਿੰਘ, ਮਨੀ ਸਿੰਘ, ਕਰਮਜੀਤ ਸਿੰਘ, ਹਰਜੋਤ ਸਿੰਘ, ਗੁਰਕੀਰਤ ਸਿੰਘ, ਗੁਰਸ਼ਰਨ ਸਿੰਘ, ਸੁਖਵਿੰਦਰ ਸਿੰਘ, ਸੋਮਨਾਥ, ਗਗਨਜੀਤ ਸਿੰਘ ਸਮੇਤ ਹੋਰ ਕਈ ਵਿਅਕਤੀ ਸ਼ਾਮਲ ਸਨ।