- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਅਕਾਲੀ ਦਲ ਨੇ ਡੋਰ ਟੂ ਡੋਰ ਚੋਣ ਮੁਹਿੰਮ ਦੀ ਕੀਤੀ ਸ਼ੁਰੂਆਤ

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ , ਦਿੜ੍ਹਬਾ : ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਅੰਦਰ ਬੇਸ਼ੱਕ ਕੇ ਮਹੀਨੇ ਬਾਕੀ ਹਨ ਪਰ ਸਿਆਸੀ ਪਾਰਟੀਆਂ ਨੇ ਹੁਣ ਤੋਂ ਹੀ ਚੋਣ ਸਰਗਰਮੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੇ ਮੱਦੇਨਜ਼ਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਹਲਕਾ ਇੰਚਾਰਜ ਗੁਲਜਾਰ ਸਿੰਘ ਮੂਣਕ ਦੀ ਅਗਵਾਈ ਹੇਠ ਦਿੜ੍ਹਬਾ ਅੰਦਰ ਆਪਣੇ ਦਫਤਰ ਤੋਂ ਡੋਰ ਟੂ ਡੋਰ ਸ਼ੁਰੂਆਤ ਕੀਤੀ ਗਈ। ਉਨ੍ਹਾਂ ਵੱਲੋਂ ਆਪਣੇ ਸਾਥੀਆਂ ਸਮੇਤ ਸ਼ਹਿਰ ਅੰਦਰ ਦੁਕਾਨ ਤੋਂ ਦੁਕਾਨ ਜਾ ਕੇ ਆਪਣੀ ਪਾਰਟੀ ਦਾ ਪ੍ਰਚਾਰ ਕੀਤਾ। ਅਕਾਲੀ ਸਰਕਾਰ ਵੇਲੇ ਕੀਤੇ ਗਏ ਇਤਿਹਾਸਕ ਕੰਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਆਮ ਆਦਮੀ ਪਾਰਟੀ ਨੂੰ ਕੋਸਦੇ ਹੋਏ ਕਿਹਾ ਕਿ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਅਤੇ ਚੁਟਕਲੇ ਸੁਣਾਉਣ ਵਾਲੀ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਵਿਕਾਸ ਕਾਰਜਾਂ ਦਾ ਰੌਲਾ ਪਾਉਣ ਵਾਲੀ ਇਹ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨਾਲ ਕੀਤੇ ਗਏ ਵਾਅਦਿਆਂ ਤੋਂ ਭੱਜ ਗਈ ਹੈ। ਇਸ ਕਰਕੇ ਲੋਕ ਆਮ ਆਦਮੀ ਪਾਰਟੀ ਦੀ ਕੀਤੀ ਗਈ ਵਾਅਦਾ ਖਿਲਾਫੀ ਤੋਂ ਤੰਗ ਆ ਚੁੱਕੇ ਹਨ ਅਤੇ ਉਹ ਮੁੜ ਪੰਜਾਬ ਦੀ ਆਪਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨੂੰ ਸੱਤਾ ਵਿੱਚ ਲਿਆਉਣ ਲਈ ਉਤਾਵਲੇ ਨਜ਼ਰ ਆ ਰਹੇ ਹਨ। ਇਸ ਮੌਕੇ ਯੂਥ ਆਗੂ ਹਰਪਾਲ ਸਿੰਘ ਖਡਿਆਲ, ਯੂਥ ਆਗੂ ਸਤਿਗੁਰ ਸਿੰਘ ਘੁਮਾਣ, ਝੰਡਾ ਸਿੰਘ ਖੇਤਲਾ ਹਾਜ਼ਰ ਸਨ।