ਜਗਨਾਰ ਸਿੰਘ ਦੁਲੱਦੀ, ਨਾਭਾ

ਪੋਸਟ ਮੈਟਿ੍ਕ ਸਕਾਲਰਸਿਪ ਘੁਟਾਲੇ ਨੂੰ ਲੈਕੇ ਪਿਛਲੇ ਦਿਨੀਂ ਸੋ੍ਮਣੀ ਅਕਾਲੀ ਦਲ (ਬ) ਵਲੋਂ ਸੂਬਾ ਪੱਧਰੀ ਧਰਨੇ ਲਾਉਣ ਦਾ ਜੋ ਐਲਾਨ ਕੀਤਾ ਗਿਆ ਸੀ, ਉਸ ਤਹਿਤ ਨਾਭਾ ਸਥਿਤ 2 ਨਵੰਬਰ ਨੂੰ ਪਾਰਟੀ ਵਲੋਂ ਧਰਨਾ ਲਗਾਇਆ ਜਾ ਰਿਹਾ ਹੈ। ਜਿਸ ਦੀਆਂ ਤਿਆਰੀਆਂ ਨੂੰ ਲੈਕੇ ਅੱਜ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਸਾ. ਕੈਬਨਿਟ ਮੰਤਰੀ, ਸੀਨੀਅਰ ਅਕਾਲੀ ਆਗੂ ਹਰੀ ਸਿੰਘ ਐਮਡੀ ਪ੍ਰਰੀਤ ਗਰੁੱਪ ਹਲਕਾ ਇੰਚਾਰਜ ਧੂਰੀ ਅਤੇ ਹਲਕਾ ਇੰਚਾਰਜ ਬਾਬੂ ਕਬੀਰ ਦਾਸ ਦੀ ਅਗਵਾਈ ਵਿੱਚ ਜਿੱਥੇ ਵਰਕਰਾਂ ਦੀ ਮੀਟਿੰਗ ਕੀਤੀ ਗਈ, ਉਥੇ ਪਟਿਆਲਾ ਗੇਟ ਸਥਿਤ ਧਰਨੇ ਵਾਲੀ ਥਾਂ ਦਾ ਦੌਰਾ ਕੀਤਾ ਗਿਆ। ਉਪਰੰਤ ਪੱਤਰਕਾਰਾਂ ਨਾਲ ਗੱਲ ਕਰਦਿਆਂ ਸਾਬਕਾ ਮੰਤਰੀ ਰੱਖੜਾ, ਬਾਬੂ ਕਬੀਰ ਦਾਸ ਅਤੇ ਹਰੀ ਸਿੰਘ ਨੇ ਕਿਹਾ ਕਿ ਪਿਛਲੇ ਦਿਨੀਂ ਜੋ ਪੰਜਾਬ ਅੰਦਰ ਪੋਸਟ ਮੈਟਿ੍ਕ ਸਕਾਲਰਸਿਪ ਘੁਟਾਲੇ ਸਾਹਮਣੇ ਆਇਆ ਸੀ, ਪਾਰਟੀ ਉਸਦੀ ਸੀਬੀਆਈ ਦੀ ਜਾਂਚ ਕਰਦੀ ਹੈ ਅਤੇ ਇਸ ਘੁਟਾਲੇ ਨੂੰ ਲੈਕੇ ਪਾਰਟੀ ਵੱਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ 2 ਨਵੰਬਰ ਨੂੰ ਰਿਆਸਤੀ ਸਹਿਰ ਨਾਭਾ ਵਿਖੇ ਧਰਨਾ ਲਗਾਇਆ ਜਾ ਰਿਹਾ ਤਾਂ ਜੋ ਪੰਜਾਬ ਸਰਕਾਰ ਨੂੰ ਮਜਬੂਰ ਕੀਤਾ ਜਾ ਸਕੇ ਕਿ ਉਹ ਸਬੰਧਤ ਮਹਿਕਮੇ ਦੇ ਮੰਤਰੀ ਨੂੰ ਤੁਰੰਤ ਬਰਖਾਸਤ ਕਰੇ। ਹਲਕਾ ਇੰਚਾਰਜ ਬਾਬੂ ਕਬੀਰ ਦਾਸ ਨੇ ਕਿਹਾ ਕਿ ਇਸ ਧਰਨੇ ਨੂੰ ਲੈਕੇ ਹਲਕੇ ਦੇ ਪਾਰਟੀ ਵਰਕਰਾਂ ਵਿੱਚ ਭਾਰੀ ਉਤਸਾਹ ਵੇਖਣ ਨੂੰ ਮਿਲ ਰਿਹਾ, ਕਿਉਂ ਜੋ ਸੋ੍.ਅ.ਦੀ. (ਬ) ਜੋ ਹਮੇਸਾਂ ਹੀ ਦਲਿਤਾਂ, ਕਿਸਾਨਾਂ, ਮਜਦੂਰਾਂ, ਵਪਾਰੀਆਂ ਆਦਿ ਵਰਗਾਂ ਨਾਲ ਸੁਰੂ ਤੋਂ ਹੀ ਖੜਦਾ ਆ ਰਿਹਾ ਅਤੇ ਉਹਨਾਂ ਦੇ ਹੱਕਾਂ ਦੀ ਲੜਾਈ ਵੀ ਮੋਹਰੀ ਹੋ ਕੇ ਲੜਦਾ ਰਿਹਾ ਅਤੇ ਉਨ੍ਹਾਂ ਕਿਹਾ ਕਿ ਧਰਨਾ ਲਾਉਣ ਉਪਰੰਤ ਉਸੇ ਦਿਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਕੋਠੀ ਦਾ ਿਘਰਾਓ ਵੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਘੁਟਾਲੇ ਕਾਰਨ ਲੱਖਾਂ ਦਲਿਤ ਗਰੀਬ ਪਰਿਵਾਰਾਂ ਦੇ ਬੱਚੇ ਪੜ੍ਹਾਈ ਤੋਂ ਵਾਂਝੇ ਰਹਿ ਗਏ ਹਨ। ਬਾਬੂ ਕਬੀਰ ਦਾਸ ਨੇ ਕਿਹਾ ਕਿ ਇਸ ਧਰਨੇ ਨੂੰ ਲੈਕੇ ਪਾਰਟੀ ਵਰਕਰਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ ਤਾਂ ਜੋ ਦਲਿਤ ਪਰਿਵਾਰਾਂ ਦੇ ਬੱਚਿਆਂ ਨੂੰ ਇਨਸਾਫ ਦਿਵਾਇਆ ਜਾ ਸਕੇ। ਇਸ ਮੌਕੇ ਸਾ. ਚੇਅਰਮੈਨ ਧਰਮ ਸਿੰਘ ਧਾਰੋਂਕੀ, ਯੂਥ ਅਕਾਲੀ ਆਗੂ ਬਿਕਰਮ ਸਿੰਘ ਚੌਹਾਨ, ਦਿਹਾਤੀ ਪ੍ਰਧਾਨ ਗੁਰਮੀਤ ਸਿੰਘ ਕੋਟ, ਸਹਿਰੀ ਪ੍ਰਧਾਨ ਰਾਜੇਸ ਬਾਂਸਲ ਬੱਬੂ, ਸਾ. ਪ੍ਰਧਾਨ ਗੁਰਸੇਵਕ ਸਿੰਘ ਗੋਲੂ, ਸਮਸੇਰ ਸਿੰਘ ਚੌਧਰੀਮਾਜਰਾ, ਕੁਲਵੰਤ ਸਿੰਘ ਸਿਆਣ, ਬਲਵਿੰਦਰ ਰਵੀ, ਗੁਰਜੀਤ ਸਿੰਘ ਭੱਟੀ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਾਰਟੀ ਵਰਕਰ ਮੌਜੂਦ ਸਨ।