ਪੱਤਰ ਪ੍ਰਰੇਰਕ, ਰਾਜਪੁਰਾ : ਰਾਜਪੁਰਾ ਵਿਖੇ ਅੱਜ ਸ੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਤੇ ਸ੍ਰੋਮਣੀ ਅਕਾਲੀ ਦਲ ਰਾਜਪੁਰਾ ਸ਼ਹਿਰੀ ਦੇ ਪ੍ਰਧਾਨ ਰਣਜੀਤ ਸਿੰਘ ਰਾਣਾ ਦੀ ਅਗਵਾਈ ਵਿੱਚ ਵਿਸ਼ੇਸ਼ ਮੀਟਿੰਗ ਸੱਦੀ ਗਈ। ਜਿਸ ਵਿੱਚ ਵਿਸ਼ੇਸ਼ ਤੌਰ 'ਤੇ ਸ੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਸਾਬਕਾ ਮੰਤਰੀ ਪੰਜਾਬ ਪਹੁੰਚੇ ਤੇ ਉਨ੍ਹਾਂ ਦੇ ਨਾਲ ਸੀਨੀਅਰ ਅਕਾਲੀ ਆਗੂ ਮਹਿੰਦਰ ਕੁਮਾਰ ਪੱਪੂ, ਬਲਵਿੰਦਰ ਕੌਰ ਚੀਮਾ, ਹਰਪਾਲ ਸਿੰਘ ਸਰਾਓ ਸਮੇਤ ਹੋਰ ਮੋਜੂਦ ਸਨ। ਇਸ ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਨੇ ਕਿਹਾ ਕਿ ਰਾਜਪੁਰਾ ਤੋਂ 1 ਮਾਰਚ ਨੂੰ ਵੱਡਾ ਜੱਥਾ ਵਿਧਾਨ ਸਭਾ ਦਾ ਿਘਰਾਓ ਕਰਨ ਦੇ ਲਈ ਜਾਵੇਗਾ। ਜਿਸ ਸਬੰਧੀ ਅੱਜ ਉਨ੍ਹਾਂ ਵੱਲੋ ਿਘਰਾਓ ਦੀ ਰੂਪ ਰੇਖਾ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਦਾ ਿਘਰਾਓ ਕਰਨ ਦਾ ਮੁੱਖ ਮਕਸਦ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਉਨ੍ਹਾਂ ਦੁਆਰਾ ਸੂਬੇ ਦੀ ਜਨਤਾ ਨਾਲ ਕੀਤੇ ਵਾਅਦੇ ਜਿਹੜੇ 4 ਸਾਲ ਪੂਰੇ ਹੋਣ ਤੋਂ ਬਾਅਦ ਵੀ ਅਧੂਰੇ ਹਨ ਬਾਰੇ ਚੇਤੇ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਕਾਰਜ਼ਕਾਲ ਦੌਰਾਨ 4 ਹਫਤਿਆਂ 'ਚ ਨਸ਼ਾ ਖਤਮ ਕਰਨ ਦੀ ਸਹੁੰ ਖਾਧੀ ਸੀ ਪਰ ਅੱਜ 4 ਸਾਲ ਬੀਤਣ ਤੋਂ ਬਾਅਦ ਨਸ਼ਾ ਤਾ ਖਤਮ ਕੀ ਹੋਣਾ ਸੀ ਸਗੋਂ ਮੁੱਖ ਮੰਤਰੀ ਪੰਜਾਬ ਦੇ ਜੱਦੀ ਜ਼ਿਲ੍ਹੇ ਅੰਦਰ ਹੀ ਨਕਲੀ ਸ਼ਰਾਬ ਅਤੇ ਸੈਨੇਟਾਈਜ਼ਰ ਤਿਆਰ ਕਰਨ ਵਾਲੀਆਂ ਫੈਕਟਰੀਆਂ ਚੱਲਦੀਆਂ ਰਹੀਆਂ। ਇਸ ਤਰ੍ਹਾਂ ਕਾਂਗਰਸ ਸਰਕਾਰ ਨੇ ਕੇਂਦਰ ਵੱਲੋਂ ਪਾਸ ਕੀਤੇ ਗਏ 3 ਖੇਤੀ ਸੁਧਾਰ ਕਾਨੂੰਨਾ ਨੂੰ ਰੱਦ ਕਰਵਾਉਣ ਦੇ ਲਈ ਵੀ ਕੇਂਦਰ 'ਤੇ ਦਬਾਅ ਨਾ ਬਣਾ ਕੇ ਕਿਸਾਨ ਹਿਤੈਸੀ ਹੋਣ ਦਾ ਕੀਤਾ ਜਾਂਦਾ ਦਾਅਵਾ ਵੀ ਫੇਲ ਸਾਬਤ ਹੋਇਆ ਹੈ। ਜਿਸਦੇ ਚਲਦਿਆਂ ਸ਼ਗੁਨ ਸਕੀਮ ਅਤੇ ਬੁਢਾਪਾ ਪੈਨਸ਼ਨ ਵੀ ਐਲਾਨ ਕੀਤੀ ਨਹੀ ਦਿੱਤੀ ਜਾ ਰਹੀ । ਇਨ੍ਹਾਂ ਦੇ ਵਿਰੋਧ ਵਿੱਚ ਵਿਧਾਨ ਸਭਾ ਦਾ ਿਘਰਾਓ ਕੀਤਾ ਜਾਵੇਗਾ। ਇਸ ਦੌਰਾਨ ਸ੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਸ਼ਹਿਰੀ ਪ੍ਰਧਾਨ ਰਣਜੀਤ ਸਿੰਘ ਰਾਣਾ, ਸੀਨੀਅਰ ਅਕਾਲੀ ਆਗੂ ਮਹਿੰਦਰ ਪੱਪੂ, ਅਰਵਿੰਦਰਪਾਲ ਸਿੰਘ ਰਾਜੂ, ਦਿਹਾਤੀ ਪ੍ਰਧਾਨ ਸਤਵਿੰਦਰ ਸਿੰਘ ਮਿਰਜਾਪੁਰ, ਬਹਾਦਰ ਸਿੰਘ ਭੰਗੂ, ਹੈਪੀ ਹਾਸ਼ਮਪੁਰ, ਬਲਵਿੰਦਰ ਸਿੰਘ ਨੇਪਰਾ ਅਮਰਜੀਤ ਸਿੰਘ ਲਿੰਕਲ, ਜ਼ਸਪਾਲ ਸਿੰਘ ਸ਼ੰਕਰਪੁਰ, ਜਗਜੀਤ ਸਿੰਘ ਬੰਟੀ ਸਮੇਤ ਹੋਰਨਾਂ ਨੇ 1 ਮਾਰਚ ਨੂੰ ਵਿਧਾਨ ਸਭਾ ਦਾ ਿਘਰਾਓ ਕਰਨ ਸਬੰਧੀ ਰੂਪ ਰੇਖਾ ਤਿਆਰ ਕੀਤੀ ਗਈ।